ਚੋਣ ਆਬਜ਼ਰਵਾਰ ਅਨਿੰਦਿਤਾ ਮਿੱਤਰਾ ਵੱਲੋਂ ਪੋਲ ਡੇਅ ਦੀਆਂ ਤਿਆਰੀਆਂ ਦਾ ਬਾਰੀਕੀ ਨਾਲ ਜਾਇਜ਼ਾ

ਦੁਆਰਾ: Punjab Bani ਪ੍ਰਕਾਸ਼ਿਤ :Friday, 20 December, 2024, 04:51 PM

ਚੋਣ ਆਬਜ਼ਰਵਾਰ ਅਨਿੰਦਿਤਾ ਮਿੱਤਰਾ ਵੱਲੋਂ ਪੋਲ ਡੇਅ ਦੀਆਂ ਤਿਆਰੀਆਂ ਦਾ ਬਾਰੀਕੀ ਨਾਲ ਜਾਇਜ਼ਾ
-ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
-ਡੀ. ਸੀ., ਏ. ਡੀ. ਸੀ., ਐਸ. ਪੀ. ਤੇ ਰਿਟਰਨਿੰਗ ਅਧਿਕਾਰੀਆਂ ਨਾਲ ਬੈਠਕ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਦੇ ਨਿਰਦੇਸ਼
ਪਟਿਆਲਾ, 20 ਦਸੰਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਪਟਿਆਲਾ ਦੀਆਂ ਚੋਣਾਂ ਲਈ ਤਾਇਨਾਤ ਕੀਤੇ ਆਬਜ਼ਰਵਰ ਅਤੇ ਸਹਿਕਾਰਤਾ ਵਿਭਾਗ ਦੇ ਸਕੱਤਰ ਅਨਿੰਦਿਤਾ ਮਿੱਤਰਾ ਨੇ ਰਿਟਰਨਿੰਗ ਅਧਿਕਾਰੀਆਂ ਨਾਲ ਪੋਲਿੰਗ ਪਾਰਟੀਆਂ ਰਵਾਨਾ ਕਰਨ ਤੋਂ ਬਾਅਦ ਮੀਟਿੰਗ ਕਰਕੇ ਪੋਲ ਡੇਅ ਦੀਆਂ ਤਿਆਰੀਆਂ ਦੀ ਬਾਰੀਕੀ ਨਾਲ ਜਾਇਜ਼ਾ ਲਿਆ । ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ. ਪੀ. ਹਰਬੰਤ ਕੌਰ, ਏ. ਡੀ. ਸੀ. ਦਿਹਾਤੀ ਵਿਕਾਸ ਅਨੁਪ੍ਰਿਤਾ ਜੌਹਲ, ਏ. ਡੀ. ਸੀ. (ਜ) ਇਸ਼ਾ ਸਿੰਗਲ, ਏ. ਡੀ. ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ ਤੇ ਸਾਰੀਆਂ ਵਾਰਡਾਂ ਦੇ ਰਿਟਰਨਿੰਗ ਅਧਿਕਾਰੀਆਂ ਵੀ ਮੌਜੂਦ ਸਨ । ਸਮੁੱਚੇ ਚੋਣ ਅਮਲ ਨੂੰ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਸਮੁੱਚੇ ਚੋਣ ਪ੍ਰਬੰਧਾਂ ਦਾ ਵਾਰਡ ਵਾਈਜ਼ ਜਾਇਜਾ ਲੈਂਦਿਆਂ ਚੋਣ ਆਬਜ਼ਰਵਰ ਨੇ ਕਿਹਾ ਕਿ ਰਿਟਰਨਿੰਗ ਅਫ਼ਸਰ ਤੇ ਖੇਤਰ ਦਾ ਡੀ. ਐਸ. ਪੀ. ਆਪਸ ਵਿੱਚ ਪੂਰਾ ਤਾਲਮੇਲ ਰੱਖਣ । ਉਨ੍ਹਾਂ ਕਿਹਾ ਕਿ ਸਵੇਰੇ 7 ਵਜੇ ਤੋਂ ਸ਼ੁਰੂ ਹੋਣ ਵਾਲੀ ਵੋਟਿੰਗ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਜਿਥੇ ਪੋਲਿੰਗ ਹੋ ਰਹੀ ਹੈ, ਉਸੇ ਸਥਾਨ ‘ਤੇ ਗਿਣਤੀ ਕੀਤੀ ਜਾਵੇਗੀ । ਅਨਿੰਦਿਤਾ ਮਿੱਤਰਾ ਨੇ ਰਿਟਰਨਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਿਕਾਇਤਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ ਅਤੇ ਸਬੰਧਤ ਡੀ. ਐਸ. ਪੀਜ਼ ਨਾਲ ਤਾਲਮੇਲ ਰੱਖਿਆ ਜਾਵੇ । ਉਨ੍ਹਾਂ ਬੂਥਾਂ ਦੀ ਸੰਵੇਦਨਸ਼ੀਲਤਾ, ਸੁਰੱਖਿਆ ਬਲਾਂ ਦੀ ਤਾਇਨਾਤੀ, ਮੈਡੀਕਲ ਟੀਮਾਂ ਆਦਿ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ । ਇਸ ਮੌਕੇ ਰਿਟਰਨਿੰਗ ਅਧਿਕਾਰੀ ਨਮਨ ਮਾਰਕੰਨ, ਰਿਚਾ ਗੋਇਲ ਤੇ ਮਨਜੀਤ ਕੌਰ, ਡੀ. ਐਸ. ਪੀ. ਵੈਭਵ ਚੌਧਰੀ, ਮਨੋਜ ਗੋਰਸੀ, ਸਤਨਾਮ ਸਿੰਘ, ਆਸਵੰਤ ਸਿੰਘ ਵੀ ਮੌਜੂਦ ਸਨ।