Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 10:58 pm

+91 90915 01313 , +91 90916 01313

punjabbanni@gmail.com
punjabbani@yahoo.com

ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥਆਂ ਨੇ ਲਾਲ ਚੰਦ ਯਮਲਾ ਜੱਟ ਦੀ ਬਰਸੀ ਮਨਾਈ

ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥਆਂ ਨੇ ਲਾਲ ਚੰਦ ਯਮਲਾ ਜੱਟ ਦੀ ਬਰਸੀ ਮਨਾਈ

ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥਆਂ ਨੇ ਲਾਲ ਚੰਦ ਯਮਲਾ ਜੱਟ ਦੀ ਬਰਸੀ ਮਨਾਈ
ਪਟਿਆਲਾ, 20 ਦਸੰਬਰ : ਮਾਡਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਨ ਗਾਇਕ ਮਰਹੂਮ ਉਸਤਾਦ ਸ੍ਰੀ ਲਾਲ ਚੰਦ ਯਮਲਾ ਜੀ ਦੀ ਬਰਸੀ ਮੌਕੇ, ਉਨ੍ਹਾਂ ਨੂੰ ਯਾਦ ਕੀਤਾ ਗਿਆ ।
ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਵੇਰ ਦੀ ਸਭਾ ਵਿੱਚ ਵਿਦਿਆਰਥਆਂ ਵੱਲੋਂ ਪੰਜਾਬ ਦੇ ਮਹਾਨ ਗਾਇਕ ਉਸਤਾਦ ਸ੍ਰੀ ਲਾਲ ਚੰਦ ਯਮਲਾ ਜੱਟ ਦੀ ਬਰਸੀ ਮੌਕੇ ਉਨ੍ਹਾਂ ਦੇ ਪੋਤਰਾ ਵਿਜੈ ਯਮਲਾ ਸਕੂਲ ਦੇ ਵਿਦਿਆਰਥੀਆਂ ਦੇ ਰੂ-ਬ-ਰੂ ਹੋਏ। ਉਨ੍ਹਾਂ ਨੇ ਆਪਣੇ ਦਾਦਾ ਜੀ ਦਾ ਬਹੁਤ ਹੀ ਮਸ਼ਹੂਰ ਗਾਣਾ ਸੁਣਾ ਕੇ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ। ਇਸ ਮੌਕੇ ਉਨ੍ਹਾਂ ਨੇ ਆਪਣੇ ਪੁਰਾਣੇ ਸਮੇਂ ਦੇ ਸਾਜ਼ਾਂ ਬਾਰੇ ਬੱਚਿਆ ਨੂੰ ਜਾਗਰੂਕ ਕੀਤਾ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪੁਰਾਤਨ ਸਭਿਆਚਾਰ ਨੂੰ ਸਾਂਭ ਕੇ ਰੱਖਿਆ ਜਾ ਸਕੇ। ਵਿਜੈ ਯਮਲਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਤੁਸੀ ਦੁਨੀਆਂ ਵਿੱਚ ਜਿੱਥੇ ਮਰਜ਼ੀ ਤਰੱਕੀਆਂ ਕਰੋਂ ਪਰੰਤੂ ਆਪਣੇ ਸਭਿਆਚਾਰ ਨੂੰ ਕਦੇ ਨਾ ਭੁਲੋ । ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਗੀਨਾ ਮੈਨੀ, ਰਜਿੰਦਰ ਕੁਮਾਰ ਅਤੇ ਸਕੂਲ ਦਾ ਸਾਰਾ ਸਟਾਫ ਹਾਜ਼ਰ ਸੀ। ਇਸ ਮੌਕੇ ਇੰਚਾਰਜ ਸਕੂਲ ਸਤਵੀਰ ਸਿੰਘ ਗਿੱਲ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ ਦੇ ਸਨਮਾਨਿਤ ਕੀਤਾ ਗਿਆ ।

Advertisement
Advertisement
Advertisement
Advertisement
Scroll to Top