Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 10:33 am

+91 90915 01313 , +91 90916 01313

punjabbanni@gmail.com
punjabbani@yahoo.com

ਸਿੰਧ ਵਿੱਚ ਗੁਰਦੁਆਰਾ ਸਾਹਿਬ ਤੇ ਹਮਲਾ ਅਤਿ ਨਿੰਦਣਯੋਗ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ

ਸਿੰਧ ਵਿੱਚ ਗੁਰਦੁਆਰਾ ਸਾਹਿਬ ਤੇ ਹਮਲਾ ਅਤਿ ਨਿੰਦਣਯੋਗ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ

ਸਿੰਧ ਵਿੱਚ ਗੁਰਦੁਆਰਾ ਸਾਹਿਬ ਤੇ ਹਮਲਾ ਅਤਿ ਨਿੰਦਣਯੋਗ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ

ਬੀਰਦਵਿੰਦਰ ਸਿੰਘ ਦੀ ਮੌਤ ਤੇ ਦੁਖ ਪ੍ਰਗਟਾਇਆ

ਅੰਮ੍ਰਿਤਸਰ:- 1 ਜੁਲਾਈ ( ) ਪਾਕਿਸਤਾਨ ਦੇ ਪ੍ਰਾਂਤ ਸਿੰਧ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਪਹਿਲੀ ਸ੍ਰੀ ਗੁਰੂ ਨਾਨਕ ਦੇਵ ਜੀ ਵਿੱਚ ਚੱਲਦੇ ਕੀਰਤਨ ਨੂੰ ਰੋਕਣਾ, ਰਾਗੀਆਂ, ਪਾਠੀਆਂ ਅਤੇ ਸਿੱਖਾਂ ਵਿਰੁੱਧ ਸਖ਼ਤ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਤੇ ਤਿਖੇ ਰੋਸ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਉਥੋਂ ਦੇ ਕੁੱਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਸਿੱਖ ਧਰਮ ਵਿੱਚ ਸਿੱਧਾ ਦਖਲ ਹੀ ਨਹੀਂ ਦਿੱਤਾ ਗਿਆ ਸਗੋਂ ਧਰਮ ਅਸਥਾਨ ਦਾ ਅਪਮਾਨ ਵੀ ਕੀਤਾ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਪਾਕਿਸਤਾਨ ਵਿਚ ਸਿੱਖਾਂ ਤੇ ਹੋ ਰਹੇ ਹਮਲਿਆਂ ਸਬੰਧੀ ਸਖ਼ਤ ਨੋਟਿਸ ਲੈਣ ਲਈ ਕਿਹਾ ਹੈ ਅਤੇ ਇਨ੍ਹਾਂ ਹਮਲਿਆਂ ਨੂੰ ਰੋਕਣ ਲਈ ਮੂਹਰੇ ਆਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਦੇ ਵੱਖ-ਵੱਖ ਪ੍ਰਾਤਾਂ ਵਿੱਚ ਪੁਰਾਣੇ ਸਮੇਂ ਤੋਂ ਸਿੱਖ ਵਸ ਰਹੇ ਹਨ ਪਰ ਆਏ ਦਿਨ ਸਿੱਖਾਂ ਨੂੰ ਗੁੰਡਾ ਅਨਸਰਾਂ ਵੱਲੋਂ ਗੋਲੀਆਂ ਨਾਲ ਮਾਰਿਆ ਜਾ ਰਿਹਾ ਹੈ। ਸਿੱਖਾਂ ਦੇ ਧਰਮ ਅਸਥਾਨਾਂ ਤੇ ਹਮਲੇ ਕੀਤੇ ਜਾ ਰਹੇ ਹਨ। ਅਜੇ ਪਿਛਲੇ ਦਿਨੀ ਪਖਤੂਨਖਣਾ ਦੇ ਪਿਛਾਵਰ ਸ਼ਹਿਰ ਵਿਚ ਦੋ ਸਿੱਖਾਂ ਤੇ ਗੋਲੀਆਂ ਨਾਲ ਹਮਲਾ ਕੀਤਾ ਗਿਆ ਜਿਸ ਵਿਚੋਂ ਸ. ਮਨਮੋਹਣ ਸਿੰਘ ਮੌਕੇ ਤੇ ਮਾਰਿਆ ਗਿਆ ਸੀ। ਹੁਣ ਸਿੰਧ ਵਿੱਚ ਜੋ ਹਮਲਾ ਹੋਇਆ ਹੈ ਉਸ ਨੇ ਸਪੱਸ਼ਟ ਕਰ ਦਿਤਾ ਹੈ ਕਿ ਇਹ ਹਮਲੇ ਸਰਕਾਰੀ ਸ਼ਹਿ ਤੇ ਹੋ ਰਹੇ ਹਨ ਪੀੜਤਾਂ ਦੀਆਂ ਸ਼ਕਾਇਤਾਂ ਨਹੀਂ ਸੁਣੀਆਂ ਜਾ ਰਹੀਆਂ ਸਗੋਂ ਥਾਣੇ ਵਿਚ ਸਿੱਖ ਪੀੜਤਾਂ ਵਿਰੁੱਧ ਹੀ ਕਾਰਵਾਈ ਕਰਨ ਦੀਆਂ ਧਮਕੀਆਂ ਦਿਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਪਾਕਿਸਤਾਨ ਸਰਕਾਰ ਘੱਟ ਗਿਣਤੀਆਂ ਦੀ ਰਖਵਾਲੀ ਕਰਨ ਵਿਚ ਸਹੀ ਦਿਸ਼ਾ ਵਿਚ ਕੰਮ ਨਹੀਂ ਕਰ ਰਹੀ। ਜਿਸ ਤੇ ਉਨ੍ਹਾਂ ਗਹਿਰਾ ਦੁਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਬਹੁਤੇ ਸਿੱਖ ਤਾਂ ਏਸੇ ਦੁਖਾਂਤ ਕਾਰਨ ਪਾਕਿਸਤਾਨ ਦੇ ਵੱਖ ਵੱਖ ਸ਼ਹਿਰਾਂ ਵਿਚੋਂ ਹਿਜ਼ਰਤ ਕਰ ਕੇ ਭਾਰਤ ਆ ਰਹੇ ਹਨ। ਭਾਰਤ ਵਿੱਚ ਡਿਬੜੂਗੜ੍ਹ ਜੇਲ੍ਹ ਵਿੱਚ ਵਾਪਰੀ ਘਟਨਾ ਤੇ ਬਾਬਾ ਬਲਬੀਰ ਸਿੰਘ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਜੇਲ੍ਹ ਵਿੱਚ ਬੰਦ ਅੰਮ੍ਰਿਤਧਾਰੀ ਸਿੱਖਾਂ ਨੂੰ ਭੋਜਨ ਵਿੱਚ ਤੰਬਾਕੂ ਮਲਾ ਕੇ ਦੇਣਾ ਅਤਿ ਦਰਜੇ ਦੀ ਜਲਾਲਤ ਭਰੀ ਕਾਰਵਾਈ ਹੈ। ਉਨ੍ਹਾਂ ਇਸ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਬੰਧਤ ਸਰਕਾਰਾਂ ਤੁਰੰਤ ਸਿੱਧਾ ਦਖ਼ਲ ਦੇਣ।

ਬੀਰਦਵਿੰਦਰ ਸਿੰਘ ਦੇ ਮੌਤ ਤੇ ਦੁਖ ਪ੍ਰਗਟ

ਬੁੱਢਾ ਦਲ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪੰਜਾਬ ਸਰਕਾਰ ਦੇ ਸਾਬਕਾ ਡਿਪਟੀ ਸਪੀਕਰ ਸ. ਬੀਰਦਵਿੰਦਰ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ. ਬੀਰਦਵਿੰਦਰ ਸਿੰਘ ਨਾਮਵਰ ਤੇ ਦਾਰਸ਼ਨਿਕ ਸਖਸ਼ੀਅਤ ਦੇ ਮਾਲਕ ਸਨ, ਉਨ੍ਹਾਂ ਦੇ ਗੁਜ਼ਰ ਜਾਣ ਨਾਲ ਸਮੁੱਚੇ ਖਾਲਸਾ ਪੰਥ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।

Advertisement
Advertisement
Advertisement
Advertisement
Scroll to Top