Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 10:59 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਨੇ 192 ਦੇਸ਼ਾਂ ਦੇ 272 ਹਜ਼ਾਰ ਤੋਂ ਵੱਧ ਪ੍ਰਵਾਸੀਆਂ ਨੂੰ ਕੀਤਾ ਡਿਪੋਰਟ

ਅਮਰੀਕਾ ਨੇ 192 ਦੇਸ਼ਾਂ ਦੇ 272 ਹਜ਼ਾਰ ਤੋਂ ਵੱਧ ਪ੍ਰਵਾਸੀਆਂ ਨੂੰ ਕੀਤਾ ਡਿਪੋਰਟ

ਅਮਰੀਕਾ ਨੇ 192 ਦੇਸ਼ਾਂ ਦੇ 272 ਹਜ਼ਾਰ ਤੋਂ ਵੱਧ ਪ੍ਰਵਾਸੀਆਂ ਨੂੰ ਕੀਤਾ ਡਿਪੋਰਟ
ਅਮਰੀਕਾ : ਸੰਸਾਰ ਪ੍ਰਸਿੱਧ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਦੀ ਯੂ. ਐਸ. ਇਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ ਨੇ ਹਾਲ ਹੀ ਦੇ 12 ਮਹੀਨਿਆਂ ਵਿਚ ਭਾਰਤ ਸਮੇਤ 192 ਦੇਸ਼ਾਂ ਵਿਚ 270,000 ਤੋਂ ਵੱਧ ਲੋਕਾਂ ਨੂੰ ਡਿਪੋਰਟ ਕੀਤਾ ਹੈ, ਜੋ ਇੱਕ ਦਹਾਕੇ ਵਿਚ ਸਭ ਤੋਂ ਵੱਧ ਸਾਲਾਨਾ ਅੰਕੜਾ ਹੈ । ਅਮਰੀਕੀ ਰਾਸ਼ਟਰਪਤੀ ਚੋਣ ਮੁਹਿੰਮ ਦੌਰਾਨ ਰਾਸ਼ਟਰਪਤੀ ਜੋਅ ਬਾਈਡੇਨ ਨੇ ਟਰੰਪ ਦੀਆਂ ਸਖਤ ਇਮੀਗ੍ਰੇਸ਼ਨ ਨੀਤੀਆਂ ਨੂੰ ਬਦਲਣ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਦੀ ਸਮੱਸਿਆ ਦਾ ਸਾਹਮਣਾ ਕੀਤਾ ਅਤੇ ਆਖਿਰਕਾਰ ਲਾਗੂ ਕਰਨ ’ਤੇ ਸਖ਼ਤ ਰੁਖ ਅਪਣਾਇਆ । ਰਿਪਬਲੀਕਨ ਪਾਰਟੀ ਦੇ ਨੇਤਾ ਡੋਨਾਲਡ ਟਰੰਪ ਨੇ ਨਵੰਬਰ ’ਚ ਰਾਸ਼ਟਰਪਤੀ ਚੋਣ ਜਿੱਤੀ ਅਤੇ ਰਿਕਾਰਡ ਗਿਣਤੀ ਵਿਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦਾ ਵਾਅਦਾ ਕੀਤਾ ਸੀ । ਦੇਸ਼ ਵਿਚ ਗੈਰ-ਕਾਨੂੰਨੀ ਤੌਰ `ਤੇ ਰਹਿ ਰਹੇ ਲੋਕਾਂ ਨੂੰ ਡਿਪੋਰਟ ਕਰਨ ਲਈ ਜ਼ਿੰਮੇਵਾਰ ਮੁੱਖ ਸਰਕਾਰੀ ਏਜੰਸੀ ਆਈ. ਸੀ. ਈ. ਨੇ 30 ਸਤੰਬਰ ਨੂੰ ਖ਼ਤਮ ਹੋਏ ਵਿੱਤੀ ਸਾਲ ਵਿਚ 271,484 ਲੋਕ ਡਿਪੋਰਟ ਕੀਤੇ, ਜੋ ਇੱਕ ਸਾਲ ਪਹਿਲਾਂ ਦੀ ਇਸੇ ਮਿਆਦ ਦੇ 142,580 ਤੋਂ ਲਗਭਗ ਦੁੱਗਣਾ ਹੈ।ਇਹ 2014 ਤੋਂ ਬਾਅਦ ਦਾ ਸਭ ਤੋਂ ਵੱਡਾ ਦੇਸ਼ ਨਿਕਾਲਾ ਸੀ, ਜਦੋਂ ਇਸ ਨੇ 315,943 ਲੋਕਾਂ ਨੂੰ ਕੱਢਿਆ ਸੀ।ਟਰੰਪ ਪ੍ਰਸ਼ਾਸਨ ਇਸ ਡਿਪੋਰਟੇਸ਼ਨ ਕੈਂਪੇਨ ਨੂੰ ਪੂਰਾ ਕਰਨ ਲਈ ਸੰਘੀ ਸਰਕਾਰੀ ਸਰੋਤਾਂ ਦੀ ਵਰਤੋਂ ਕਰੇਗਾ । ਵ੍ਹਾਈਟ ਹਾਊਸ ਵਿਚ ਟਰੰਪ ਦੇ ਪਹਿਲੇ ਕਾਰਜਕਾਲ ਦੌਰਾਨ ਇਹ ਸਭ ਤੋਂ ਵੱਧ 2019 ਵਿਚ 267,258 ਸੀ । ਵਿੱਤੀ ਸਾਲ 2023 ਵਿਚ ਬਾਈਡੇਨ ਵਲੋਂ ਡਿਪੋਰਟ ਕੀਤੇ ਅਤੇ ਮੈਕਸੀਕੋ ਵਿਚ ਵਾਪਸ ਭੇਜਣ ਦੀ ਗਿਣਤੀ ਟਰੰਪ ਦੇ ਕਿਸੇ ਵੀ ਸਾਲ ਦੇ ਅੰਕੜਿਆਂ ਤੋਂ ਵੱਧ ਰਹੀ ।

Advertisement
Advertisement
Advertisement
Advertisement
Scroll to Top