Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:12 pm

+91 90915 01313 , +91 90916 01313

punjabbanni@gmail.com
punjabbani@yahoo.com

ਪੁਲਸ ਡੀ. ਏ. ਵੀ. ਪਬਲਿਕ ਸਕੂਲ ਪਟਿਆਲਾ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ ‘ਵਿਗਮ’

ਪੁਲਸ ਡੀ. ਏ. ਵੀ. ਪਬਲਿਕ ਸਕੂਲ ਪਟਿਆਲਾ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ ‘ਵਿਗਮ’

ਪੁਲਸ ਡੀ. ਏ. ਵੀ. ਪਬਲਿਕ ਸਕੂਲ ਪਟਿਆਲਾ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ ‘ਵਿਗਮ’
ਪਟਿਆਲਾ : ਅੱਜ ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਪਟਿਆਲਾ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ ‘ਵਿਗਮ’ ਕਰਵਾਇਆ ਗਿਆ | ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਭਾਵੁਕ ਵਿਦਾਈ ਦਿੱਤੀ । ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਰੰਗ-ਬਿਰੰਗੇ ਪਹਿਰਾਵੇ ਵਿੱਚ ਆਕਰਸ਼ਕ ਲੱਗ ਰਹੇ ਸਨ ਅਤੇ ਆਪਣੀ ਹਾਜ਼ਰੀ ਨਾਲ ਇਸ ਵਿਸ਼ੇਸ਼ ਮੌਕੇ ਦਾ ਆਨੰਦ ਮਾਣਿਆ । ਸਮਾਗਮ ਦੀ ਸ਼ੁਰੂਆਤ ਦੀਪ ਜਗਾ ਕੇ ਕੀਤੀ ਗਈ । ਸਕੂਲ ਦੀ ਕਾਰਜਕਾਰੀ ਪ੍ਰਿੰਸੀਪਲ ਸ਼੍ਰੀਮਤੀ ਸੁਖਜੀਤ ਕੌਰ ਜੀ ਨੇ ਵਿਦਿਆਰਥੀਆਂ ਦੇ ਨਾਲ ਸ਼ਮ੍ਹਾ ਰੌਸ਼ਨ ਕੀਤੀ । ਸਮਾਗਮ ਵਿੱਚ ਗਿਆਰਵੀਂ ਜਮਾਤ ਦੀਆਂ ਵਿਦਿਆਰਥਣਾਂ ਮਨਪ੍ਰੀਤ ਕੌਰ, ਅਨਮੋਲਦੀਪ ਕੌਰ ਅਤੇ ਏਕਮ ਨੇ ਸਟੇਜ ਦਾ ਸੰਚਾਲਨ ਕੀਤਾ । ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ, ਜਿਸ ਵਿੱਚ ਡਾਂਸ, ਭੰਗੜਾ ਅਤੇ ਮਜ਼ੇਦਾਰ ਖੇਡਾਂ ਸ਼ਾਮਲ ਸਨ । 12ਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਰੈਂਪ ਵਾਕ ਕੀਤੀ ਗਈ । 12ਵੀਂ ਜਮਾਤ ਦੇ ਵਿਦਿਆਰਥੀ ਸਹਿਜ ਨੇ ਆਪਣੇ ਭਾਸ਼ਣ ਨਾਲ ਸਾਰਿਆਂ ਨੂੰ ਭਾਵੁਕ ਕਰ ਦਿੱਤਾ । ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਸਕੂਲ ਵਿੱਚ ਬਿਤਾਏ ਆਪਣੇ ਸੁਨਹਿਰੀ ਦਿਨਾਂ ਨੂੰ ਯਾਦ ਕੀਤਾ । ਇਸ ਸ਼ੁਭ ਮੌਕੇ ‘ਤੇ ਅੰਸ਼ੁਲ ਠਾਕੁਰ ਨੂੰ ਪੁਲਸ ਡੀ. ਏ. ਵੀ. ਅਤੇ ਸਹਿਜ ਨੂੰ ਮਿਸ ਪੁਲਿਸ ਡੀ. ਏ. ਵੀ. ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ ਸੀ । ਲੜਕਿਆਂ ਵਿੱਚੋਂ ਗੁਰਪਵੀਤ ਸਿੰਘ ਨੂੰ ਫਸਟ ਰਨਰਅੱਪ, ਜਗਦੀਪ ਸਿੰਘ ਨੂੰ ਸੈਕਿੰਡ ਰਨਰਅੱਪ ਅਤੇ ਲੜਕੀਆਂ ਵਿੱਚੋਂ ਹਰਲੀਨ ਕੌਰ ਨੂੰ ਫਸਟ ਰਨਰਅੱਪ, ਕਿਰਨਜੋਤ ਕੌਰ ਨੂੰ ਸੈਕਿੰਡ ਰਨਰਅੱਪ ਐਲਾਨਿਆ ਗਿਆ । ਇਸ ਤੋਂ ਇਲਾਵਾ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਖਿਤਾਬ ਦਿੱਤੇ ਗਏ। ਵਿਦਿਆਰਥੀਆਂ ਨੇ ਪ੍ਰਣ ਕੀਤਾ ਕਿ ਉਹ ਭਵਿੱਖ ਵਿੱਚ ਆਪਣੀ ਮਿਹਨਤ ਨਾਲ ਆਪਣੇ ਸਕੂਲ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਕਾਰਜਕਾਰੀ ਪਿ੍ੰਸੀਪਲ ਸ੍ਰੀਮਤੀ ਸੁਖਜੀਤ ਕੌਰ ਨੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ।

Advertisement
Advertisement
Advertisement
Advertisement
Scroll to Top