Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 6:05 pm

+91 90915 01313 , +91 90916 01313

punjabbanni@gmail.com
punjabbani@yahoo.com

ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਦੇ ਕੈਂਪਾਂ ਦਾ ਲਾਭ ਲੈਣ ਪਸ਼ੂ ਪਾਲਕ : ਪਠਾਣਮਾਜਰਾ

ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਦੇ ਕੈਂਪਾਂ ਦਾ ਲਾਭ ਲੈਣ ਪਸ਼ੂ ਪਾਲਕ : ਪਠਾਣਮਾਜਰਾ

ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਦੇ ਕੈਂਪਾਂ ਦਾ ਲਾਭ ਲੈਣ ਪਸ਼ੂ ਪਾਲਕ : ਪਠਾਣਮਾਜਰਾ
-ਪਠਾਣਮਾਜਰਾ ਨੇ ਸਨੌਰ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਲਾਏ ਕੈਂਪ ਦਾ ਕੀਤਾ ਉਦਘਾਟਨ
-ਪਸ਼ੂ-ਪਾਲਣ ਵਿਭਾਗ ਵੱਲੋਂ ਏ. ਐਸ. ਸੀ. ਏ. ਡੀ. ਸਕੀਮ ਅਧੀਨ ਬਲਾਕ ਪੱਧਰੀ ਪਸ਼ੂ ਭਲਾਈ ਤੇ ਕਿਸਾਨ ਜਾਗਰੂਕਤਾ ਕੈਂਪਾਂ ਦੀ ਲੜੀ
ਸਨੌਰ, 23 ਦਸੰਬਰ : ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪਸ਼ੂ ਪਾਲਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੇ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਲਾਏ ਜਾ ਰਹੇ ਕੈਂਪਾਂ ਦਾ ਲਾਭ ਲੈਣ। ਉਹ ਅੱਜ ਸਨੌਰ ਵਿਖੇ ਪਸ਼ੂ-ਪਾਲਕਾਂ ਨੂੰ ਪਸ਼ੂਆਂ ਦੀ ਬਿਮਾਰੀਆਂ ਤੋਂ ਬਚਾਅ ਬਾਰੇ ਜਾਗਰੂਕ ਕਰਨ ਲਈ ਪਸ਼ੂ-ਪਾਲਣ ਵਿਭਾਗ ਵੱਲੋਂ ਐਸਕਾਡ ਸਕੀਮ ਹੇਠ ਬਲਾਕ ਪੱਧਰੀ ਕੈਂਪ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ ।
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਲੋਕਾਂ ਨੂੰ ਸਾਫ਼-ਸੁਥਰੇ ਦੁੱਧ ਦੀ ਪੈਦਾਵਾਰ, ਨਕਲੀ ਦੁੱਧ ਤੋਂ ਬਚਾਅ, ਜੈਵਿਕ ਖੇਤੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਪਸ਼ੂ-ਪਾਲਕਾਂ ਨੂੰ ਡੇਅਰੀ ਫਾਰਮਿੰਗ ਦੀ ਮਹੱਤਤਾ ਬਾਰੇ ਦੱਸਿਆ । ਇਸ ਮੌਕੇ ਬਲਜਿੰਦਰ ਸਿੰਘ, ਕੌਂਸਲਰਾਂ ਨਰਿੰਦਰ ਸਿੰਘ, ਯੁਵਰਾਜ ਸਿੰਘ, ਪਰਦੀਪ ਜੋਸ਼ਨ, ਮੰਗਾ ਸਿੰਘ, ਗੁਰਮੀਤ ਸਿੰਘ, ਬੱਬੂ ਸਿੰਘ ਸਮੇਤ ਸ਼ਹਿਰੀ ਪ੍ਰਧਾਨ ਸ਼ਾਮ ਸਿੰਘ ਨੇ ਵੀ ਕੈਂਪ ਵਿੱਚ ਸ਼ਮੂਲੀਅਤ ਕੀਤੀ । ਕੈਂਪ ਦੀ ਦੇਖ-ਰੇਖ ਕਰ ਰਹੇ ਸਹਾਇਕ ਡਾਇਰੈਕਟਰ ਡਾ. ਸੋਨਿੰਦਰ ਕੌਰ ਨੇ ਦੱਸਿਆ ਕਿ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਦੀ ਰਹਿਨੁਮਾਈ ਹੇਠ ਕੈਂਪਾਂ ਦੀ ਲੜੀ ਤਹਿਤ ਨਿਰਦੇਸ਼ਕ ਡਾ. ਗੁਰਸ਼ਰਨਜੀਤ ਸਿੰਘ ਬੇਦੀ ਤੇ ਡਿਪਟੀ ਡਾਇਰੈਕਟਰ ਪਟਿਆਲਾ ਡਾ. ਗੁਰਦਰਸ਼ਨ ਸਿੰਘ ਦੀਆਂ ਹਦਾਇਤਾਂ ਮੁਤਾਬਕ ਸਨੌਰ ਵਿਖੇ ਬਲਾਕ ਪੱਧਰੀ ਐਸਕਾਡ ਕੈਂਪ ਲਗਾਇਆ ਗਿਆ ਹੈ ।
ਡਾ. ਸੋਨਿੰਦਰ ਕੌਰ ਨੇ ਐਸਕਾਡ ਸਕੀਮ ਅਧੀਨ ਪਸ਼ੂ ਪਾਲਣ ਵਿਭਾਗ ਪੰਜਾਬ ਦੀਆਂ ਸਕੀਮਾਂ ਬਾਰੇ ਵਿਸਥਾਰ ਵਿੱਚ ਦੱਸਿਆ। ਡਕਾਲਾ ਦੇ ਵੈਟਰਨਰੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੁਧਾਰੂ ਪਸ਼ੂਆਂ ਵਿੱਚ ਥਨੈਲਾ ਰੋਗ ਦੀ ਰੋਕਥਾਮ ਬਾਰੇ, ਵੀ. ਓ. ਸੁਲਤਾਨਪੁਰ ਡਾ. ਨਵਪ੍ਰੀਤ ਕੌਰ ਨੇ ਜ਼ਨੈਟਿਕ ਬਿਮਾਰੀਆਂ ਬਾਰੇ ਅਤੇ ਸਰਦੀਆਂ ਵਿੱਚ ਪਸ਼ੂਆਂ ਦੀ ਸਾਂਭ-ਸੰਭਾਲ ਬਾਰੇ ਅਤੇ ਵੀ.ਓ. ਭਾਨਰਾ ਡਾ. ਸੰਜੇ ਸ਼ਰਮਾ ਨੇ ਦੁਧਾਰੂ ਪਸ਼ੂਆਂ ਅਤੇ ਭੇਡਾਂ-ਬੱਕਰੀਆਂ ਵਿੱਚ ਵੱਖ-ਵੱਖ ਬਿਮਾਰੀਆਂ ਦੇ ਰੋਕਥਾਮ ਦੇ ਟੀਕਾਕਰਣ ਬਾਰੇ ਪਸ਼ੂ ਪਾਲਕਾਂ ਨੂੰ ਜਾਗਰੂਕ ਕੀਤਾ।ਕੈਂਪ ਦੌਰਾਨ ਐਸਕਾਡ ਸਕੀਮ ਅਧੀਨ ਮੁਫ਼ਤ ਦਵਾਈਆਂ ਦੀ ਵੰਡ ਕੀਤੀ ਤੇ ਪਸ਼ੂ-ਪਾਲਕਾਂ ਨਾਲ ਉਹਨਾਂ ਦੇ ਕਿੱਤੇ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਕੀਤਾ । ਕੈਂਪ ਲਗਾਉਣ ਲਈ ਵੀ. ਆਈ. ਸਨੌਰ ਡਾ. ਸਰਬਜੀਤ ਸਿੰਘ ਨੇ ਮੁੱਖ ਭੂਮਿਕਾ ਨਿਭਾਈ।ਜਦੋਂਕਿ ਸ਼ਮਿੰਦਰ ਸਿੰਘ, ਨਵਨੀਤ ਸ਼ਰਮਾ, ਗੁੰਜਨ, ਗਗਨਦੀਪ ਸਿੰਘ, ਅਮਰਜੀਤ ਸਿੰਘ, ਕਸ਼ਿਸ਼, ਕੁਲਵੀਰ ਸਿੰਘ ਸਾਰੇ (ਵੀ. ਆਈਜ) ਨੇ ਵੀ ਇਸ ਕੈਂਪ ਵਿੱਚ ਯੋਗਦਾਨ ਦਿੱਤਾ ਤੇ ਦਰਜ਼ਾ ਚਾਰ ਕਰਮਚਾਰੀਆਂ ਨੇ ਵੀ ਤਨਦੇਹੀ ਨਾਲ ਡਿਊਟੀ ਨਿਭਾਈ।ਕੈਂਪ ਵਿੱਚ ਨਗਰ ਅਤੇ ਪਿੰਡਾਂ ਦੇ ਪਸ਼ੂ-ਪਾਲਕਾਂ ਨੇ ਵੱਧ-ਚੜ੍ਹ ਕੇ ਮਾਹਿਰਾਂ ਦੀ ਸਲਾਹ ਲਈ। ਆਗੂ ਪਸ਼ੂ ਪਾਲਕਾਂ ਵਿੱਚ ਜਗਪਾਲ ਸਿੰਘ ਬੱਲਾਂ, ਪਰਵੀਨ ਕੁਮਾਰ ਸਨੌਰ, ਅਮਰਿੰਦਰ ਸਿੰਘ ਸੁਰਜੀਤ ਸਿੰਘ ਸੁਰਸਤੀਗੜ੍ਹ, ਸੁਖਦੀਪ ਸਿੰਘ ਸਾਬਕਾ ਐਮ.ਸੀ. ਅਤੇ ਹੋਰ ਪਸ਼ੂ-ਪਾਲਕਾਂ ਨੇ ਕੈਂਪ ਵਿੱਚ ਹਿੱਸਾ ਲਿਆ ।

Advertisement
Advertisement
Advertisement
Advertisement
Scroll to Top