Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 11:14 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਚੰਦ ਸਿੰਘ ਬਰਸਟ ਨੇ ਲੋਕਲ ਬਾੱਡੀ ਚੋਣਾਂ ਦੇ ਜੇਤੂ ਉਮੀਦਵਾਰਾਂ ਨੂੰ ਦਿੱਤੀਆਂ ਵਧਾਈਆਂ

ਹਰਚੰਦ ਸਿੰਘ ਬਰਸਟ ਨੇ ਲੋਕਲ ਬਾੱਡੀ ਚੋਣਾਂ ਦੇ ਜੇਤੂ ਉਮੀਦਵਾਰਾਂ ਨੂੰ ਦਿੱਤੀਆਂ ਵਧਾਈਆਂ

ਹਰਚੰਦ ਸਿੰਘ ਬਰਸਟ ਨੇ ਲੋਕਲ ਬਾੱਡੀ ਚੋਣਾਂ ਦੇ ਜੇਤੂ ਉਮੀਦਵਾਰਾਂ ਨੂੰ ਦਿੱਤੀਆਂ ਵਧਾਈਆਂ
ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ- ਪੰਜਾਬ ਦਾ ਚਹੁੰਪੱਖੀ ਵਿਕਾਸ ਹੀ ‘ਆਪ’ ਦਾ ਮੁੱਖ ਮਕਸਦ, ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਪੂਰਾ ਭਰੋਸਾ
ਪਟਿਆਲਾ, 23 ਦਸੰਬਰ : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਲੋਕਲ ਬਾੱਡੀ ਚੋਣਾਂ ਵਿੱਚ ਜੇਤੂ ਉਮੀਦਵਾਰਾਂ ਨੂੰ ਵਧਾਈਆਂ ਦਿੱਤੀਆਂ । ਉਨ੍ਹਾਂ ਕਿਹਾ ਕਿ ਲੋਕਲ ਬਾੱਡੀ ਚੋਣਾਂ ਵਿੱਚ ਇੱਕ ਵਾਰ ਫਿਰ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਆਪ ਸਰਕਾਰ ਦੀ ਪੌਨੇ ਤਿੰਨ ਸਾਲਾਂ ਦੀ ਇਤਿਹਾਸਕ ਕਾਰਗੁਜਾਰੀ ਤੇ ਮੌਹਰ ਲੱਗਾ ਦਿੱਤੀ ਹੈ ਅਤੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੂੰ ਨਕਾਰ ਦਿੱਤਾ ਹੈ ਕਿਉਂਕਿ ਜੋ ਕਾਰਜ ਰਵਾਇਤੀ ਪਾਰਟੀਆਂ ਇੰਨੇ ਲੰਬੇ ਸਮੇਂ ਵਿੱਚ ਵੀ ਨਹੀਂ ਕਰ ਸਕਿਆ, ਉਹ ਕਾਰਜ ਆਪ ਦੀ ਸਰਕਾਰ ਵੱਲੋਂ ਪੌਨੇ ਤਿੰਨ ਸਾਲਾਂ ਦੇ ਆਪਣੇ ਕਾਰਜਕਾਲ ਦੌਰਾਨ ਕਰਕੇ ਦਿਖਾਏ ਗਏ ਹਨ । ਬਰਸਟ ਨੇ ਕਿਹਾ ਕਿ ਇਹ ਜਿੱਤ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਕਾਰਜਾਂ, ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਪਾਰਟੀ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ । ਉਨ੍ਹਾਂ ਸਾਰੇ ਉਮੀਦਵਾਰਾਂ ਅਤੇ ਵਲੰਟਿਅਰਾਂ ਨੂੰ ਲੋਕਲ ਬਾੱਡੀ ਚੋਣਾਂ ਵਿੱਚ ਜਿੱਤ ਲਈ ਵਧਾਈਆਂ ਦਿੱਤੀਆਂ ਅਤੇ ਆਪ ਸਰਕਾਰ ਤੇ ਭਰੋਸਾ ਜਤਾਉਣ ਲਈ ਜਨਤਾ ਦਾ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹੋਇਆ ਜਿਮਨੀ ਚੋਣਾਂ ਤੋਂ ਬਾਅਦ ਹੁਣ ਨਗਰ ਨਿਗਮ/ਕੌਂਸਲ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੀ ਜਿੱਤ ਇਹ ਸਾਬਤ ਕਰਦੀ ਹੈ ਕਿ ਆਪ ਦੀ ਸਰਕਾਰ ਦੀ ਪੌਨੇ ਤਿੰਨ ਸਾਲਾਂ ਦੀ ਚੰਗੀ ਕਾਰਗੁਜਾਰੀ ਤੋਂ ਲੋਕ ਬਹੁਤ ਖੁਸ਼ ਹਨ। ਆਮ ਆਦਮੀ ਪਾਰਟੀ ਨੂੰ 55% ਸੀਟਾਂ ਤੇ ਮਿਲੀ ਜਿੱਤ ਇਹ ਸਿੱਧ ਕਰਦੀ ਹੈ ਕਿ ਆਪ ਸਰਕਾਰ ਨੂੰ ਲੋਕਾਂ ਦਾ ਪੂਰਾ ਪਿਆਰ ਅਤੇ ਸਾਥ ਮਿਲ ਰਿਹਾ ਹੈ। ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਪੰਜਾਬ ਦਾ ਚਹੁੰਪੱਖੀ ਵਿਕਾਸ ਕਰਨਾ ਹੈ, ਜਿਸਦੇ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ । ਉਨ੍ਹਾਂ ਅਪੀਲ ਕੀਤੀ ਕਿ ਸਾਰੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਆਪਣੇ ਖੇਤਰ ਅਤੇ ਪੰਜਾਬ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਜਮੀਨੀ ਪੱਧਰ ਤੇ ਲੋਕਾਂ ਤੱਕ ਪਹੁੰਚਾਉਣ, ਤਾਂ ਜੋ ਆਮ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀਆਂ ਸਹੂਲਤਾਂ ਦਾ ਲਾਭ ਮਿਲੇ ।

Advertisement
Advertisement
Advertisement
Advertisement
Scroll to Top