Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 9:37 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਦੇ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵਲੋਂ ਨਵਾਂ ਡੂਅਲ ਡਿਗਰੀ ਕੋਰਸ ਸ਼ੁਰੂ

ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਦੇ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵਲੋਂ ਨਵਾਂ ਡੂਅਲ ਡਿਗਰੀ ਕੋਰਸ ਸ਼ੁਰੂ

ਪੰਜਾਬੀ ਯੂਨੀਵਰਸਿਟੀ ਕੈਂਪਸ ਤਲਵੰਡੀ ਸਾਬੋ ਦੇ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵਲੋਂ ਨਵਾਂ ਡੂਅਲ ਡਿਗਰੀ ਕੋਰਸ ਸ਼ੁਰੂ
ਪਟਿਆਲਾ-2023/07/02-
ਬੀ.ਟੈੱਕ. ਇੰਜੀਨੀਅਰਿੰਗ ਦਾ ਕੋਰਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਯਾਦਵਿੰਦਰਾ ਇੰਜਨੀਅਰਿੰਗ ਵਿਭਾਗ, ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ, ਵੱਲੋਂ ਇੱਕ ਨਵੇਕਲਾ ਕਦਮ ਚੁੱਕਿਆ ਗਿਆ ਹੈ। ਹੁਣ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵਿੱਚ ਬੀ. ਟੈੱਕ. ਦਾ ਕੋਰਸ ਕਰ ਰਹੇ ਵਿਦਿਆਰਥੀਆਂ ਨੂੰ ਬੀ.ਟੈੱਕ. ਮਕੈਨੀਕਲ ਇੰਜੀਨੀਅਰਿੰਗ ਦੀ ਡਿਗਰੀ ਦੇ ਨਾਲ – ਨਾਲ ਬੀ.ਟੈੱਕ. ਮਾਈਨਰ ਇੰਨ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਦੀ ਡਿਗਰੀ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਵੀ ਦਿੱਤਾ ਜਾਵੇਗਾ। ਜਿਹੜੇ ਵਿਦਿਆਰਥੀ ਬੀ.ਟੈੱਕ. ਮਕੈਨੀਕਲ ਇੰਜੀਨੀਅਰਿੰਗ ਦੀ ਪਹਿਲੇ ਸਾਲ ਦੀ ਪੜ੍ਹਾਈ ਪੂਰੀ ਹੋਣ ਉੱਤੇ ਇਸ ਆਪਸ਼ਨਲ ਡਿਗਰੀ ਲਈ ਸਹਿਮਤੀ ਦੇਣਗੇ ਉਹਨਾਂ ਨੂੰ ਡਿਗਰੀ ਦੇ ਬਾਕੀ ਦੇ ਤਿੰਨ ਸਾਲਾਂ ਵਿੱਚ ਕੰਪਿਊਟਰ ਇੰਜੀਨੀਅਰਿੰਗ ਨਾਲ ਸਮੇਂ ਦੀ ਲੋੜ ਨੂੰ ਧਿਆਨ ਵਿੱਚ ਰੱਖ ਕੇ ਨਿਰਧਾਰਤ ਕੀਤੇ ਹੋਏ ਕੁਝ ਵਿਸ਼ੇ ਪੜ੍ਹਾਏ ਜਾਣਗੇ। ਇਹ ਆਪਸ਼ਨ ਲੈਣ ਵਾਲੇ ਵਿਦਿਆਰਥੀਆਂ ਨੂੰ ਕੋਰਸ ਪੂਰਾ ਹੋਣ ਉੱਤੇ ਡੂਅਲ ਡਿਗਰੀ ਯਾਨੀ ਕਿ ਬੀ.ਟੈੱਕ. ਮਕੈਨੀਕਲ ਇੰਜੀਨੀਅਰਿੰਗ ਦੀ ਡਿਗਰੀ ਦੇ ਨਾਲ ਬੀ.ਟੈੱਕ. ਮਾਈਨਰ ਡਿਗਰੀ ਇੰਨ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਪ੍ਰਦਾਨ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਅੱਜ ਦੇ ਯੁੱਗ ਵਿਚ ਧਰਤੀ ਦੇ ਇੱਕ ਕੋਨੇ ਤੋਂ ਦੂਜੇ ਕੋਨੇ ਵਿੱਚ ਕੁਝ ਘੰਟਿਆਂ ਵਿੱਚ ਪਹੁੰਚਿਆ ਜਾ ਸਕਦਾ ਹੈ। ਆਟੋਮੋਬਾਈਲ ਅਤੇ ਹਵਾਈ ਜਹਾਜਾਂ ਦੇ ਖੇਤਰ ਵਿੱਚ ਮਕੈਨੀਕਲ ਇੰਜੀਨੀਅਰਿੰਗ ਨਾਲ ਕੀਤੇ ਤਕਨੀਕੀ ਵਿਕਾਸ ਨਾਲ ਹੀ ਇਹ ਸਭ ਕੁਝ ਸੰਭਵ ਹੋ ਪਾਇਆ ਹੈ। ਅੱਜਕਲ ਕਾਰਾਂ ਆਟੋਮੈਟਿਕ ਮੋਡ ਰਾਹੀਂ ਚਲਾਈਆਂ ਜਾ ਸਕਦੀਆਂ ਹਨ ਅਤੇ ਇੰਟਰਨੈੱਟ ਅਤੇ ਜੀ.ਪੀ.ਐੱਸ. ਵਰਗੀਆਂ ਸੁਵਿਧਾਵਾਂ ਨਾਲ ਲੈਸ ਹਨ। ਆਟੋਮੋਬਾਈਲ ਅਤੇ ਹੋਰ ਸਬੰਧਤ ਖੇਤਰਾਂ ਵਿੱਚ ਹੋਣ ਵਾਲੀ ਤਰੱਕੀ ਵਿੱਚ ਮਕੈਨੀਕਲ ਇੰਜੀਨੀਅਰਿੰਗ ਦੀ ਲੋੜ ਦੇ ਨਾਲ ਨਾਲ ਕੰਪਿਊਟਰ ਦੀ ਜਾਣਕਾਰੀ ਦੀ ਵੀ ਜ਼ਰੂਰਤ ਪੈਂਦੀ ਹੈ ਕੋਈ ਵੀ ਖੇਤਰ ਅਜਿਹਾ ਨਹੀਂ ਹੈ ਜਿੱਥੇ ਕੰਪਿਊਟਰ ਦੀ ਸਹਾਇਤਾ ਨਾ ਲਈ ਜਾਂਦੀ ਹੋਵੇ। ਸਮੇਂ ਦੀ ਲੋੜ ਅਨੁਸਾਰ, ਮਕੈਨੀਕਲ ਇੰਜੀਨੀਅਰਿੰਗ ਵਿੱਚ ਆਟੋਮੈਟਿਕ ਤਕਨੀਕ ਨੂੰ ਹੋਰ ਵਿਕਸਿਤ ਕਰਨ ਅਤੇ ਕੋਰਸ ਕਰਨ ਵਾਲੇ ਲਾਭਪਾਤਰੀਆਂ ਨੂੰ ਅੱਜ ਦੇ ਯੁੱਗ ਦੇ ਹਾਣੀ ਬਣਾਉਣ ਵਿੱਚ ਇਹ ਡੂਅਲ ਡਿਗਰੀ ਬਹੁਤ ਹੀ ਕਾਰਗਾਰ ਸਾਬਿਤ ਹੋਵੇਗਾ। ਕੋਰਸ ਪੂਰਾ ਹੋਣ ਉੱਤੇ ਵਿਦਿਆਰਥੀ ਇੰਜੀਨੀਅਰਿੰਗ ਦੀਆਂ ਦੋਨੋ ਹੀ ਸ਼੍ਰੇਣੀਆਂ (ਕੰਪਿਊਟਰ ਅਤੇ ਮਕੈਨੀਕਲ) ਨਾਲ ਸਬੰਧਤ ਨੌਕਰੀਆਂ ਲੈਣ ਲਈ ਕਾਬਲ ਹੋ ਜਾਣਗੇ। ਪੰਜਾਬੀ ਯੂਨੀਵਰਸਿਟੀ ਦੇ ਪਲੇਸਮੈਂਟ ਸੈੱਲ ਵੱਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਪਹਿਲਾਂ ਤੋਂ ਹੀ ਵਿਦਿਆਰਥੀਆਂ ਨੂੰ ਨੌਕਰੀਆਂ ਦੇ ਭਰਭੂਰ ਮੌਕੇ ਮਿਲ ਰਹੇ ਹਨ। ਪ੍ਰੰਤੂ ਇਸ ਡੂਅਲ ਕੋਰਸ ਨਾਲ ਵਿਦਿਆਰਥੀਆਂ ਨੂੰ ਹੋਰ ਵੀ ਚੰਗੇ ਪੱਧਰ ਦੀਆਂ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਕੰਪਨੀਆਂ ਵਿੱਚ ਹੋਰ ਵੱਡੀਆਂ ਤਨਖਾਹਾਂ ਤੇ ਨੌਕਰੀਆਂ ਮਿਲਣ ਦੇ ਮੌਕੇ ਕਈ ਗੁਣਾ ਹੋ ਜਾਣਗੇ।
ਵਿਭਾਗ ਦੇ ਮੁਖੀ ਡਾ. ਸਿੰਪਲ ਰਾਣੀ ਨੇ ਦੱਸਿਆ ਕਿ ਬਦਲਦੇ ਸਮੇਂ ਦੀ ਲੋੜ ਅਨੁਸਾਰ ਇਹ ਇਕ ਬਹੁਤ ਹੀ ਨਵੇਕਲੀ ਕਿਸਮ ਦਾ ਬਹੁਤ ਹੀ ਲਾਹੇਵੰਦ ਕੋਰਸ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਨੋਰਥ ਅਨੁਸਾਰ ਵਿਭਾਗ ਵਿਖੇ ਬਹੁਤ ਹੀ ਘੱਟ ਫ਼ੀਸ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾਦੀਂ ਹੈ।ਕੈਂਪਸ ਦੇ ਸਾਰੇ ਕੋਰਸਾਂ ਦੀ ਫ਼ੀਸ ਇਲਾਕ਼ੇ ਦੇ ਅਦਾਰਿਆਂ ਨਾਲੋਂ ਬਹੁਤ ਹੀ ਘੱਟ ਹੈ।
ਡਾ. ਜਸਬੀਰ ਸਿੰਘ ਹੁੰਦਲ, ਕੈਂਪਸ ਡਾਇਰੈਕਟਰ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਵਿਖੇ ਸਾਰੇ ਅਧਿਆਪਕ ਬਹੁਤ ਕਾਬਲ, ਤਜਰਬੇਕਾਰ ਅਤੇ ਪੀ.ਐਚ.ਡੀ. ਹਨ।ਇਸ ਸਾਲ ਕੁਝ ਕੋਰਸਾਂ ਲਈ ਇੱਕ ਸਪੈਸ਼ਲ ਸਕਾਲਰਸ਼ਿਪ ਸਕੀਮ ਲਾਗੂ ਕੀਤੀ ਗਈ ਹੈ ਜੋ ਕਿ ਜਨਰਲ ਸ਼੍ਰੇਣੀ ਦੇ ਵਿਦਿਆਰਥੀਆਂ ਸਮੇਤ ਸਾਰੇ ਵਰਗ ਦੇ ਵਿਦਿਆਰਥੀਆਂ ਲਈ ਉਪਲਬਧ ਹੋਵੇਗੀ। ਇਸ ਤੋਂ ਇਲਾਵਾ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵਿਖੇ ਬੀ.ਟੈੱਕ., ਐਮ.ਟੈੱਕ., ਅਤੇ ਡਿਪਲੋਮਾ ਕੋਰਸ ਮਹੱਤਵਪੂਰਨ ਵਿਸ਼ੇ ਜਿਵੇਂ ਕਿ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ, ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਅਰਿੰਗ, ਇਲੈਕਟ੍ਰੋਨਿਕਸ ਐਂਡ ਕੰਪਿਊਟਰ ਇੰਜੀਨੀਅਰਿੰਗ ਅਤੇ ਮਕੈਨੀਕਲ ਇੰਜੀਨੀਅਰਿੰਗ ਵਿੱਚ ਕਰਵਾਏ ਜਾਂਦੇ ਹਨ। ਇਹਨਾਂ ਸਾਰੇ ਕੋਰਸਾਂ ਵਿੱਚ ਦਾਖਲੇ ਸ਼ੁਰੂ ਹਨ ਅਤੇ ਦਾਖਲਿਆਂ ਦੀ ਅੰਤਿਮ ਮਿਤੀ 31 ਜੁਲਾਈ 2023 ਹੈ। ਚਾਹਵਾਨ ਵਿਦਿਆਰਥੀ ਆਪਣੀ ਦਿਲਚਸਪੀ ਅਨੁਸਾਰ ਇਹਨਾਂ ਕੋਰਸਾਂ ਵਿਚ ਦਾਖਲਾ ਲੈਕੇ ਆਪਣੇ ਸੁਨਹਿਰੀ ਭਵਿੱਖ ਦੀ ਸਿਰਜਣਾ ਕਰ ਸਕਦੇ ਹਨ।

Advertisement
Advertisement
Advertisement
Advertisement
Scroll to Top