Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:48 pm

+91 90915 01313 , +91 90916 01313

punjabbanni@gmail.com
punjabbani@yahoo.com

31 ਦਸੰਬਰ ਤੋਂ ਬਾਅਦ ਅਸਲਾ ਲਾਇਸੰਸ ਸਬੰਧੀ ਈ-ਸੇਵਾ ਪੋਰਟਲ ’ਚ ਸਰਵਿਸ ਪ੍ਰਾਪਤ ਨਾ ਕਰਨ ਵਾਲਿਆਂ ਨੂੰ ਨਹੀਂ ਦਿੱਤੀ ਜਾਵੇਗੀ ਈ-ਸੇਵਾ ਪੋਰਟਲ ’ਚ ਲਾਇਸੰਸ ਸਰਵਿਸ : ਡਿਪਟੀ ਕਮਿਸ਼ਨਰ

31 ਦਸੰਬਰ ਤੋਂ ਬਾਅਦ ਅਸਲਾ ਲਾਇਸੰਸ ਸਬੰਧੀ ਈ-ਸੇਵਾ ਪੋਰਟਲ ’ਚ ਸਰਵਿਸ ਪ੍ਰਾਪਤ ਨਾ ਕਰਨ ਵਾਲਿਆਂ ਨੂੰ ਨਹੀਂ ਦਿੱਤੀ ਜਾਵੇਗੀ ਈ-ਸੇਵਾ ਪੋਰਟਲ ’ਚ ਲਾਇਸੰਸ ਸਰਵਿਸ : ਡਿਪਟੀ ਕਮਿਸ਼ਨਰ

31 ਦਸੰਬਰ ਤੋਂ ਬਾਅਦ ਅਸਲਾ ਲਾਇਸੰਸ ਸਬੰਧੀ ਈ-ਸੇਵਾ ਪੋਰਟਲ ’ਚ ਸਰਵਿਸ ਪ੍ਰਾਪਤ ਨਾ ਕਰਨ ਵਾਲਿਆਂ ਨੂੰ ਨਹੀਂ ਦਿੱਤੀ ਜਾਵੇਗੀ ਈ-ਸੇਵਾ ਪੋਰਟਲ ’ਚ ਲਾਇਸੰਸ ਸਰਵਿਸ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਅਸਲਾ ਲਾਇਸੰਸ ਸਬੰਧੀ ਸੇਵਾਵਾਂ ਈ-ਸੇਵਾ ਪੋਰਟਲ ਰਾਹੀਂ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਹਨ । ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ, ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਪੰਜਾਬ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਜਿਹੜੇ ਅਸਲਾ ਧਾਰਕਾਂ ਨੇ ਸਤੰਬਰ 2019 ਤੋਂ ਬਾਅਦ ਆਪਣੇ ਅਸਲਾ ਲਾਇਸੰਸ ਸਬੰਧੀ ਈ-ਸੇਵਾ ਪੋਰਟਲ ਵਿਚ ਕੋਈ ਸੇਵਾ ਪ੍ਰਾਪਤ ਨਹੀਂ ਕੀਤੀ ਹੈ, ਉਨ੍ਹਾਂ ਵਿਅਕਤੀਆਂ ਨੂੰ 31 ਦਸੰਬਰ 2024 ਤੋਂ ਬਾਅਦ ਅਸਲਾ ਲਾਇਸੰਸ ਸਬੰਧੀ ਈ-ਸੇਵਾ ਪੋਰਟਲ ਵਿਚ ਕੋਈ ਸਰਵਿਸ ਨਹੀਂ ਦਿੱਤੀ ਜਾਵੇਗੀ । ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਅਸਲਾ ਧਾਰਕਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜਿਹੜੇ ਅਸਲਾ ਲਾਇਸੈਂਸੀਆਂ ਵਲੋਂ ਸੇਵਾ ਕੇਂਦਰ ਵਿਚ ਚੱਲ ਰਹੇ ਈ-ਸੇਵਾ ਪੋਰਟਲ ਵਿਚ ਸਤੰਬਰ 2019 ਤੋਂ ਬਾਅਦ ਸੇਵਾ ਨਹੀਂ ਲਈ ਗਈ ਹੈ, ਉਹ ਤੁਰੰਤ ਆਪਣੇ ਅਸਲਾ ਲਾਇਸੰਸ ਨੂੰ ਨਵੀਨੀਕਰਨ ਕਰਨ ਜਾਂ ਹੋਰ ਕਿਸੇ ਅਸਲਾ ਲਾਇਸੰਸ ਸਬੰਧੀ ਸਰਵਿਸ ਲਈ 31 ਦਸੰਬਰ 2024 ਤੋਂ ਪਹਿਲਾਂ ਹਰ ਹਾਲ ਵਿਚ ਅਪਲਾਈ ਕਰਨ ਲਈ ਨੇੜੇ ਦੇ ਸੇਵਾ ਕੇਂਦਰ ਵਿਚ ਜ਼ਰੂਰੀ ਦਸਤਾਵੇਜ਼ ਜਮ੍ਹਾਂ ਕਰਵਾਉਣ । ਇਸ ਸਬੰਧੀ ਰਿਕਾਰਡ ਅਨਸਾਰ 1344 ਅਸਲਾ ਧਾਰਕਾਂ ਦੀ ਸੂਚੀ (ਜਿਨ੍ਹਾਂ ਨੇ ਸਤੰਬਰ 2019 ਤੋਂ ਬਾਅਦ ਈ-ਸੇਵਾ ਪੋਰਟਲ ਵਿਚ ਕੋਈ ਅਸਲਾ ਲਾਇਸੈਂਸ ਸਬੰਧੀ ਸਰਵਿਸ ਪ੍ਰਾਪਤ ਨਹੀਂ ਕੀਤੀ) ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦੀ ਵੈਬਸਾਈਟ https://hoshiarpur.nic.in ’ਤੇ ਅਪਲੋਡ ਕੀਤੀ ਗਈ ਹੈ। ਇਸ ਸੂਚੀ ਤੋਂ ਇਲਾਵਾ ਜੇਕਰ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਿਸੇ ਹੋਰ ਅਸਲਾ ਧਾਰਕ ਦੁਆਰਾ ਈ-ਸੇਵਾ ਪੋਰਟਲ ਵਿਚ ਸਤੰਬਰ 2019 ਤੋਂ ਬਾਅਦ ਕੋਈ ਸਰਵਿਸ ਅਪਲਾਈ ਨਹੀਂ ਲਈ ਗਈ ਤਾਂ ਉਹ ਵੀ 31 ਦਸੰਬਰ 2024 ਤੋਂ ਪਹਿਲਾਂ ਸਰਵਿਸ ਲਈ ਅਪਲਾਈ ਕਰਨਾ ਲਾਜ਼ਮੀ ਬਣਾਉਣ ।

Advertisement
Advertisement
Advertisement
Advertisement
Scroll to Top