Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:40 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਹਾਈਕੋਰਟ ਨੇ ਕੀਤੀ ਯੂ. ਪੀ. ਐੱਸ. ਸੀ. ਧੋਖਾਧੜੀ ਕੇਸ ਵਿਚ ਪੂਜਾ ਖੇਡਕਰ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ

ਦਿੱਲੀ ਹਾਈਕੋਰਟ ਨੇ ਕੀਤੀ ਯੂ. ਪੀ. ਐੱਸ. ਸੀ. ਧੋਖਾਧੜੀ ਕੇਸ ਵਿਚ ਪੂਜਾ ਖੇਡਕਰ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ

ਦਿੱਲੀ ਹਾਈਕੋਰਟ ਨੇ ਕੀਤੀ ਯੂ. ਪੀ. ਐੱਸ. ਸੀ. ਧੋਖਾਧੜੀ ਕੇਸ ਵਿਚ ਪੂਜਾ ਖੇਡਕਰ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ
ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਸਾਬਕਾ ਆਈ. ਏ. ਐੱਸ. ਪ੍ਰੋਬੇਸ਼ਨਰ ਪੂਜਾ ਖੇਡਕਰ ਨੂੰ ਸਿਵਲ ਸੇਵਾਵਾਂ ਪ੍ਰੀਖਿਆ ’ਚ ਕਥਿਤ ਧੋਖਾਧੜੀ, ਗਲਤ ਤਰੀਕੇ ਨਾਲ ਓ. ਬੀ. ਸੀ. ਸਰਟੀਫਿਕੇਟ ਅਤੇ ਦਿਵਿਆਂਗ ਕੋਟੇ ਦਾ ਲਾਭ ਲੈਣ ਸਬੰਧੀ ਉਸ ਖ਼ਿਲਾਫ਼ ਦਰਜ ਅਪਰਾਧਕ ਕੇਸ ’ਚ ਅੱਜ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਜਸਟਿਸ ਚੰਦਰਧਾਰੀ ਸਿੰਘ ਨੇ ਫ਼ੈਸਲਾ ਸੁਣਾਉਂਦਿਆਂ ਕਿਹਾ ਕਿ ਅਗਾਊਂ ਜ਼ਮਾਨਤ ਅਰਜ਼ੀ ਖਾਰਜ ਕੀਤੀ ਜਾਂਦੀ ਹੈ। ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ ਰੱਦ ਕੀਤੀ ਜਾਂਦੀ ਹੈ।ਪੂਜਾ ਖੇਡਕਰ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕਰਦਿਆਂ ਜਸਟਿਸ ਸਿੰਘ ਨੇ ਆਖਿਆ ਕਿ ਪਹਿਲੀ ਨਜ਼ਰੇ ਖੇਡਕਰ ਖ਼ਿਲਾਫ਼ ਮਜ਼ਬੂਤ ਮਾਮਲਾ ਬਣਦਾ ਹੈ ਅਤੇ ਸਿਸਟਮ ’ਚ ਕਥਿਤ ਹੇਰਾਫੇਰੀ ਦੀ ‘ਵੱਡੀ ਸਾਜ਼ਿਸ਼’ ਦਾ ਪਤਾ ਲਾਉਣ ਲਈ ਜਾਂਚ ਦੀ ਲੋੜ ਹੈ। ਜੇਕਰ ਮੁਲਜ਼ਮ ਨੂੰ ਗ੍ਰਿਫ਼ਤਾਰੀ ਤੋਂ ਪਹਿਲਾਂ ਜ਼ਮਾਨਤ ਦੇ ਦਿੱਤੀ ਗਈ ਤਾਂ ਇਸ ਨਾਲ ਜਾਂਚ ’ਤੇ ਉਲਟਾ ਅਸਰ ਪਵੇਗਾ। ਇਹ ਸੰਵਿਧਾਨਕ ਸੰਸਥਾ ਦੇ ਨਾਲ-ਨਾਲ ਸਮਾਜ ਨਾਲ ਧੋਖਾਧੜੀ ਦਾ ਇੱਕ ਕੇਸ ਹੈ। ਪੂਜਾ ਖੇਡਕਰ ’ਤੇ ਰਾਖਵੇਂਕਰਨ ਦਾ ਲਾਭ ਲੈਣ ਲਈ ਯੂ. ਪੀ. ਐੱਸ. ਸੀ. ਸਿਵਲ ਸੇਵਾ ਪ੍ਰੀਖਿਆ-2022 ਲਈ ਆਪਣੀ ਅਰਜ਼ੀ ’ਚ ਗਲਤ ਜਾਣਕਾਰੀ ਦੇਣ ਦਾ ਦੋਸ਼ ਹੈ। ਸੁਣਵਾਈ ਦੌਰਾਨ ਦਿੱਲੀ ਪੁਲਸ ਅਤੇ ਸ਼ਿਕਾਇਤਕਰਤਾ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐੱਸਸੀ) ਦੇ ਵਕੀਲਾਂ ਨੇ ਪੂਜਾ ਖੇਡਕਰ ਦੀ ਅਗਾਊਂ ਜ਼ਮਾਨਤ ਅਰਜ਼ੀ ਦਾ ਵਿਰੋਧ ਕੀਤਾ। ਖੇੜਕਰ ਨੇ ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

Advertisement
Advertisement
Advertisement
Advertisement
Scroll to Top