ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਹੋਏ ਨਾਭਾ ਜੇਲ ਚੋ ਰਿਹਾਅ

ਦੁਆਰਾ: Punjab Bani ਪ੍ਰਕਾਸ਼ਿਤ :Sunday, 22 December, 2024, 05:49 PM

ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਹੋਏ ਨਾਭਾ ਜੇਲ ਚੋ ਰਿਹਾਅ
-ਕਿਹਾ ਸਚਾਈ ਦੀ ਹੋਈ ਜਿੱਤ
ਨਾਭਾ : ਪਿਛਲੇ ਸਮੇਂ ਤੋਂ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚੋਂ ਨਾਭਾ ਦੀ ਨਵੀਂ ਜਿਲਾ ਜੇਲ ਵਿੱਚ ਬੰਦ ਸਨ ਜਿਨਾਂ ਨੂੰ ਅੱਜ ਰਿਹਾਅ ਕੀਤਾ ਗਿਆ ਇਸ ਮੋਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਕਿਹਾ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸੱਚਾਈ ਦੀ ਜਿੱਤ ਹੋਈ ਹੈ ਤੇ ਉਹ ਕਾਂਗਰਸ ਪਾਰਟੀ ਲਈ ਪਹਿਲਾ ਵਾਂਗ ਡੱਟ ਕੇ ਕੰਮ ਕਰਨਗੇ