Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 9:51 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚਾਰ ਸਾਹਿਬਜ਼ਾਦਿਆਂ ਸਮੇਤ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਅਕੀਦਤ ਭੇਂਟ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚਾਰ ਸਾਹਿਬਜ਼ਾਦਿਆਂ ਸਮੇਤ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਅਕੀਦਤ ਭੇਂਟ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚਾਰ ਸਾਹਿਬਜ਼ਾਦਿਆਂ ਸਮੇਤ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਅਕੀਦਤ ਭੇਂਟ
ਸਾਹਿਬਜ਼ਾਦਿਆਂ ਅਤੇ ਸ਼ਹੀਦਾਂ ਨੂੰ ਸਮਰਪਿਤ ਸੰਗਤੀ ਰੂਪ ’ਚ ਕੀਤੇ ਜਪੁਜੀ ਸਾਹਿਬ ਦੇ ਪਾਠ
ਪਟਿਆਲਾ 22 ਦਸੰਬਰ : ਨੌਵੇਂ ਪਾਤਸ਼ਾਹ ਦੇ ਚਰਨ ਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਅੱਜ ਦਸਮੇਸ਼ ਪਿਤਾ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੰੂ ਸ਼ਰਧਾ ਸਤਿਕਾਰ ਨਾਲ ਅਕੀਦਤ ਭੇਂਟ ਕੀਤਾ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ਼ੋ੍ਰਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ, ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਜਥੇਬੰਦੀਆਂ ਵੱਲੋਂ ਸੰਗਤੀ ਰੂਪ ’ਚ ਜਪੁਜੀ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਗਏ। ਸਮਾਗਮ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਸਮੂਹ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਅਰਦਾਸ ਕੀਤੀ ਗਈ । ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਾਹਿਬਜ਼ਾਦਿਆਂ ਨੂੰ ਅਕੀਦਤ ਭੇਂਟ ਕਰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਵੱਲੋਂ ਧਰਮ ’ਚ ਅਡੋਲ ਰਹਿਣ ਅਤੇ ਸਿੱਖੀ ਸਰੂਪ ਧਾਰਨ ਕਰਨ ਲਈ ਵਿਖਾਇਆ ਮਾਰਗ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਅਜੌਕੀ ਪੀੜ੍ਹੀ ਨੂੰ ਅੱਜ ਬਾਣੀ ਅਤੇ ਬਾਣੇ ਨਾਲ ਜੁੜ ਕੇ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਵੱਲੋਂ ਦਿੱਤੇ ਗੁਰਮਤਿ ਸਿਧਾਂਤ ਨੂੰ ਅਪਣਾ ਕੇ ਸਿੱਖੀ ਦੀ ਨਿਆਰੇਪਣ ਅਤੇ ਖਾਲਸਾ ਪੰਥ ਦੀ ਚੜ੍ਹਦੀਕਲਾ ਲਈ ਯਤਨਸ਼ੀਲ ਹੋਣਾ ਚਾਹੀਦਾ । ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਕਿਹਾ ਕਿ ਸਾਹਿਬਜਾਦਿਆਂ ਦੀ ਸ਼ਹਾਦਤ ਲਾਸਾਨੀ ਹੈ, ਜਿਨਾਂ ਨੇ ਧਰਮ ਲਈ ਆਪਣਾ ਨਿਛਾਵਰ ਕਰਦਿਆਂ ਧਰਮ ’ਚ ਪ੍ਰਪੱਕਤਾ ਅਤੇ ਜ਼ਬਰ ਜ਼ੁਲਮ ਦੇ ਖਿਲਾਫ਼ ਲੜਨ ਦੀ ਜੀਵਨ ਜਾਂਚ ਦਿੱਤੀ ਹੈ। ਇਸ ਮੌਕੇ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਭਾਈ ਹਰਵਿੰਦਰ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਜਸਵਿੰਦਰ ਸਿੰਘ ਬਿੱਲਾ, ਭਾਈ ਸਰਬਜੀਤ ਸਿੰਘ, ਭਾਈ ਹਜੂਰ ਸਿੰਘ ਆਦਿ ਆਦਿ ਵੀ ਸ਼ਾਮਲ ਹੋਏ ।

Advertisement
Advertisement
Advertisement
Advertisement
Scroll to Top