Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 12:18 am

+91 90915 01313 , +91 90916 01313

punjabbanni@gmail.com
punjabbani@yahoo.com

ਮਹਿਲਾਂ ਵਾਲਿਆਂ ਦੀ ਦਹਿਸ਼ਤਗਰਦੀ ਨੂੰ ਲੋਕਾਂ ਨੇ ਮੂੰਹ ਤੋੜਵਾਂ ਜਵਾਬ ਦਿੱਤਾ: ਵਿਧਾਇਕ ਕੋਹਲੀ

ਮਹਿਲਾਂ ਵਾਲਿਆਂ ਦੀ ਦਹਿਸ਼ਤਗਰਦੀ ਨੂੰ ਲੋਕਾਂ ਨੇ ਮੂੰਹ ਤੋੜਵਾਂ ਜਵਾਬ ਦਿੱਤਾ: ਵਿਧਾਇਕ ਕੋਹਲੀ

ਮਹਿਲਾਂ ਵਾਲਿਆਂ ਦੀ ਦਹਿਸ਼ਤਗਰਦੀ ਨੂੰ ਲੋਕਾਂ ਨੇ ਮੂੰਹ ਤੋੜਵਾਂ ਜਵਾਬ ਦਿੱਤਾ: ਵਿਧਾਇਕ ਕੋਹਲੀ
-ਨਵੇਂ ਚੁਣੇ ਕੌਂਸਲਰਾਂ ਨੇ ਵਿਧਾਇਕ ਕੋਹਲੀ ਨਾਲ ਕੀਤੀ ਮੁਲਾਕਾਤ
ਪਟਿਆਲਾ, 22 ਦਸੰਬਰ : ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਨਿਗਮ ਚੋਣਾਂ ਵਿੱਚ ਭਾਜਪਾ ਵਲੋਂ ਬਣਾਏ ਗਏ ਦਹਿਸ਼ਤ ਦੇ ਮਾਹੌਲ ਦੇ ਬਾਵਜੂਦ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਸੁਣਾਇਆ ਹੈ । ਕੋਹਲੀ ਨੇ ਕਿਹਾ ਸ਼ਾਹੀ ਪਰਿਵਾਰ ਤਿੰਨ ਸਾਲਾਂ ਵਿੱਚ ਲੋਕ ਸਭਾ ਤੋਂ ਲੈ ਕੇ ਕੌਂਸਲਰ ਤੱਕ ਤਿੰਨ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰਿਆ ਹੈ । ਹਰ ਥਾਂ ਅਸਫਲਤਾ ਦਾ ਸਾਹਮਣਾ ਕਰਨ ਵਾਲੇ ਸ਼ਾਹੀ ਪਰਿਵਾਰ ਨਿਗਮ ਚੋਣਾਂ ਵਿੱਚ ਮਾਹੌਲ ਖਰਾਬ ਕਰਨ ਲਈ ਕੇਂਦਰ ਦੇ ਮੰਤਰੀਆਂ ਤੱਕ ਦਾ ਵੀ ਸਹਾਰਾ ਲਿਆ ਪਰ ਲੋਕਾਂ ਨੇ ਇਹਨਾਂ ਨੂੰ ਬੁਰੀ ਤਰ੍ਹਾਂ ਹਰਾ ਕੇ ਕਰਾਰਾ ਜਵਾਬ ਦੇ ਦਿੱਤਾ ਹੈ । ਵਿਧਾਇਕ ਨੇ ਕਿਹਾ ਕਿ ਸ਼ਹਿਰੀ ਹਲਕੇ ਵਿੱਚ ਘੱਟ ਵੋਟਿੰਗ ਹੋਣ ਲਈ ਸਿਰਫ ਭਾਰਤੀ ਜਨਤਾ ਪਾਰਟੀ ਦੇ ਆਗੂ ਜਿੰਮੇਵਾਰ ਹਨ ਕਿਉਂਕਿ ਇਹਨਾਂ ਵੱਲੋਂ ਹੀ ਪਹਿਲੇ ਦਿਨ ਤੋਂ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣਾਇਆ ਗਿਆ । ਵਿਧਾਇਕ ਅਜੀਤ ਪਾਲ ਸਿੰਘ ਕੋਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮਕਸਦ ਸ਼ਹਿਰ ਦਾ ਵਿਕਾਸ ਹੈ । ਇਸੇ ਤਹਿਤ ਹੀ ਸਮੂਹ ਵਾਰਡਾਂ ਦੇ ਕੌਂਸਲਰਾਂ ਦੇ ਸਹਿਯੋਗ ਨਾਲ ਸਮੁੱਚੇ ਸ਼ਹਿਰ ਦਾ ਸਰਵ ਪੱਖੀ ਵਿਕਾਸ ਕੀਤਾ ਜਾਵੇਗਾ । ਪਟਿਆਲਾ ਨੂੰ ਨਵਾਂ ਮੇਅਰ ਦੇਣ ਦੇ ਸਵਾਲ ਤੇ ਵਿਧਾਇਕ ਕੋਹਲੀ ਨੇ ਕਿਹਾ ਕਿ ਇਸ ਸਬੰਧੀ ਫੈਸਲਾ ਪਾਰਟੀ ਪੱਧਰ ਤੇ ਹੋਵੇਗਾ । ਇੱਕ ਸਵਾਲ ਦੇ ਜਵਾਬ ਵਿੱਚ ਵਿਧਾਇਕ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਦਰਵਾਜ਼ੇ ਹਰ ਕਿਸੇ ਲਈ ਹਮੇਸ਼ਾ ਖੁੱਲੇ ਹਨ। ਜੇਕਰ ਸ਼ਹਿਰ ਦੇ ਵਿਕਾਸ ਲਈ ਕੋਈ ਵੀ ਕੌਂਸਲਰ ਪਾਰਟੀ ਵਿੱਚ ਆਉਣਾ ਚਾਹੁੰਦਾ ਹੈ ਤਾਂ ਉਸਦਾ ਨਿੱਘਾ ਸਵਾਗਤ ਕਰਾਂਗੇ । ਇਸ ਮੌਕੇ ਨਵੇਂ ਚੁਣੇ ਗਏ ਕੌਂਸਲਰ ਗੁਰਜੀਤ ਸਿੰਘ ਸਾਹਨੀ, ਤਜਿੰਦਰ ਮਹਿਤਾ,ਕੁੰਦਨ ਗੋਗੀਆ, ਰਮਨਪ੍ਰੀਤ ਜੋਨੀ ਕੋਹਲੀ, ਇਤਵਿੰਦਰ ਸਿੰਘ ਲੁਥਰਾ, ਹਰਪ੍ਰੀਤ ਸਿੰਘ ਹਰਮਨ ਸਮੇਤ ਹੋਰ ਕੌਂਸਲਰ ਮੌਜੂਦ ਰਹੇ ।

Advertisement
Advertisement
Advertisement
Advertisement
Scroll to Top