Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 8:33 pm

+91 90915 01313 , +91 90916 01313

punjabbanni@gmail.com
punjabbani@yahoo.com

ਮੋਹਾਲੀ ਬਿਲਡਿੰਗ ਢਹਿਣ ਦਾ ਮਾਮਲਾ

ਮੋਹਾਲੀ ਬਿਲਡਿੰਗ ਢਹਿਣ ਦਾ ਮਾਮਲਾ

ਮੋਹਾਲੀ ਬਿਲਡਿੰਗ ਢਹਿਣ ਦਾ ਮਾਮਲਾ
ਐਨ. ਡੀ. ਆਰ. ਐਫ. ਅਤੇ ਫੌਜ ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ
ਸਮਾਂਬੱਧ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ
ਬਚਾਅ ਕਾਰਵਾਈ ਮੁਕੰਮਲ ਹੋਣ ਤੱਕ ਦੋ ਮੌਤਾਂ ਦੀ ਹੀ ਪੁਸ਼ਟੀ ਹੋਈ
ਜ਼ਿਲ੍ਹਾ ਪ੍ਰਸ਼ਾਸਨ ਨੇ ਬਚਾਅ ਆਪਰੇਸ਼ਨ ਦੌਰਾਨ ਆਪਸੀ ਤਾਲਮੇਲ ਦੀ ਮਿਸਾਲ ਕਾਇਮ ਕੀਤੀ
ਕਾਰਜਕਾਰੀ ਡੀ. ਸੀ. ਵੱਲੋਂ ਬਚਾਅ ਆਪਰੇਸ਼ਨ ਦੇ ਪ੍ਰਮੁੱਖ ਖਿਡਾਰੀਆਂ ਐਨ ਡੀ ਆਰ ਐਫ ਅਤੇ ਫੌਜ ਦਾ ਧੰਨਵਾਦ ਅਤੇ ਪੁਲਿਸ, ਨਗਰ ਨਿਗਮ, ਸਿਹਤ ਅਤੇ ਸਿਵਲ ਅਧਿਕਾਰੀਆਂ ਦੀ ਉਹਨਾਂ ਦੇ ਸਰਗਰਮ ਸਹਿਯੋਗ ਅਤੇ ਫ਼ੁਰਤੀਲੀ ਕਾਰਵਾਈ ਲਈ ਸ਼ਲਾਘਾ
ਐਸ. ਏ. ਐਸ. ਨਗਰ : ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸ਼ਾਮ 4:30 ਵਜੇ ਤੱਕ ਮੁਹਾਲੀ (ਸੋਹਾਣਾ) ਵਿਖੇ ਇਮਾਰਤ ਢਹਿਣ ਵਾਲੀ ਥਾਂ ‘ਤੇ ਐਨ. ਡੀ. ਆਰ. ਐਫ. ਅਤੇ ਫੌਜ, ਪੁਲਿਸ, ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਾਲ 23 ਘੰਟੇ ਚੱਲੇ ਲਗਾਤਾਰ ਬਚਾਅ ਕਾਰਜ ਨੂੰ ਪੂਰਾ ਕਰ ਲਿਆ । ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਕਾਰਜਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ, ਐਸਐਸਪੀ ਦੀਪਕ ਪਾਰੀਕ ਅਤੇ ਨਗਰ ਨਿਗਮ ਕਮਿਸ਼ਨਰ ਟੀ ਬੇਨਿਥ ਨੇ ਦੱਸਿਆ ਕਿ ਮਲਬੇ ਚ ਫਸੇ ਵਿਅਕਤੀਆਂ, ਜਿਨ੍ਹਾਂ ਦੀ ਸ਼ੁਰੂਆਤ ਵਿੱਚ ਸਹੀ ਗਿਣਤੀ ਦਾ ਪਤਾ ਨਹੀਂ ਸੀ ਲੱਗ ਸਕਿਆ, ਨੂੰ ਕੱਢਣ ਲਈ ਵੱਡੇ ਆਪ੍ਰੇਸ਼ਨ ਨੂੰ ਹੌਂਸਲਾ ਉਦੋਂ ਮਿਲਿਆ ਜਦੋਂ ਇੱਕ ਗੰਭੀਰ ਜ਼ਖਮੀ ਔਰਤ ਨੂੰ ਦੇਰ ਸ਼ਾਮ ਮਲਬੇ ਵਿਚੋਂ ਕੱਢਿਆ ਗਿਆ । ਇਸ ਤੋਂ ਬਾਅਦ ਅੱਜ ਸ਼ਾਮ 4:30 ਵਜੇ ਤੱਕ ਚੱਲੇ ਆਪ੍ਰੇਸ਼ਨ ਤੋਂ ਬਾਅਦ ਐੱਨ. ਡੀ. ਆਰ. ਐੱਫ. ਵੱਲੋਂ ਸਪੱਸ਼ਟ ਕੀਤਾ ਗਿਆ ਕਿ ਮਲਬੇ ਹੇਠਾਂ ਹੋਰ ਕਿਸੇ ਵੀ ਵਿਅਕਤੀ ਦੇ ਦੱਬੇ ਹੋਣ ਦੀ ਸੰਭਾਵਨਾ ਨਹੀਂ ਹੈ । ਬਚਾਅ ਅਭਿਆਨ ਦੇ ਮੁਕੰਮਲ ਹੋਣ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਐਸ. ਐਸ. ਪੀ. ਦੀਪਕ ਪਾਰੀਕ ਅਤੇ ਐਮਸੀ ਕਮਿਸ਼ਨਰ ਟੀ ਬੇਨਿਥ ਦੀ ਮੌਜੂਦਗੀ ਵਿੱਚ ਸ੍ਰੀ ਵਿਰਾਜ ਤਿੜਕੇ ਨੇ ਦੱਸਿਆ ਕਿ ਲਗਭਗ 600 ਐਨ. ਡੀ. ਆਰ. ਐਫ., ਫੌਜ ਅਤੇ ਪੁਲਿਸ ਤੇ ਸਿਵਲ ਕਰਮਚਾਰੀ ਤੇ ਅਧਿਕਾਰੀ ਇਸ ਅਪਰੇਸ਼ਨ ਵਿੱਚ ਸ਼ਾਮਲ ਸਨ । ਉਨ੍ਹਾਂ ਨੇ ਬਚਾਅ ਆਪਰੇਸ਼ਨ ਦੇ ਮੁੱਖ ਖਿਡਾਰੀਆਂ ਐਨਡੀਆਰਐਫ ਅਤੇ ਫੌਜ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਪੁਲਸ, ਮਿਉਂਸਪਲ ਕਾਰਪੋਰੇਸ਼ਨ, ਸਿਵਲ ਅਤੇ ਹੋਰ ਵਿਭਾਗ ਜਿਨ੍ਹਾਂ ਨੇ ਸਮੇਂ ਸਿਰ ਕਾਰਵਾਈ ਨੂੰ ਪੂਰਾ ਕਰਨ ਲਈ 24 ਘੰਟੇ ਕੰਮ ਕੀਤਾ, ਦੀ ਸ਼ਲਾਘਾ ਕੀਤੀ ।
ਉਨ੍ਹਾਂ ਕਿਹਾ ਕਿ ਐੱਨ. ਡੀ. ਆਰ. ਐੱਫ. ਦੀ ਟੀਮ ਦੇ 140 ਮੈਂਬਰ, ਫੌਜ ਦੀ 57 ਇੰਜੀਨੀਅਰ ਰੈਜੀਮੈਂਟ ਦੇ 167, ਸਥਾਨਕ ਪੁਲਸ ਦੇ 300 ਅਤੇ ਬਾਕੀ ਸਬੰਧਤ ਵਿਭਾਗਾਂ ਦੇ ਮੈਂਬਰ, ਇਸ ਅਪ੍ਰੇਸ਼ਨ ਵਿਚ ਸ਼ਾਮਲ ਸਨ ਅਤੇ ਹਰੇਕ ਨੇ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ । ਹਾਦਸੇ ਦੌਰਾਨ ਹੋਈਆਂ ਮੌਤਾਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਵਿਰਾਜ ਐਸ ਤਿੜਕੇ ਨੇ ਅੱਗੇ ਦੱਸਿਆ ਕਿ ਇਸ ਪੂਰੇ ਆਪਰੇਸ਼ਨ ਦੇ ਮੁਕੰਮਲ ਹੋਣ ਤੱਕ ਦੋ ਮੌਤਾਂ ਸਾਹਮਣੇ ਆਈਆਂ, ਜਿਨ੍ਹਾਂ ਵਿੱਚ ਇੱਕ ਹਿਮਾਚਲ ਦੀ ਦ੍ਰਿਸ਼ਟੀ (20) ਅਤੇ ਦੂਜਾ ਅੰਬਾਲਾ ਤੋਂ ਅਭਿਸ਼ੇਕ ਧਨਵਲ(30) ਸ਼ਾਮਲ ਹਨ । ਉਨ੍ਹਾਂ ਕਿਹਾ ਕਿ ਐੱਨ.ਡੀ.ਆਰ.ਐੱਫ. ਵੱਲੋਂ ਕਾਰਵਾਈ ਪੂਰੀ ਹੋਣ ਦਾ ਐਲਾਨ ਕਰਨ ਤੋਂ ਪਹਿਲਾਂ ਮਲਬੇ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ ਸੀ । ਇਸ ਆਪਰੇਸ਼ਨ ਦੌਰਾਨ, ਐੱਨ. ਡੀ. ਆਰ. ਐੱਫ. ਨੂੰ ਪਹਿਲਾਂ ਤੋਂ ਉਨ੍ਹਾਂ ਕੋਲ ਮੌਜੂਦ ਮਸ਼ੀਨਰੀ ਤੋਂ ਇਲਾਵਾ ਨਗਰ ਨਿਗਮ ਪਾਸੋਂ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਈ ਗਈ । ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਿੰਮੇਵਾਰੀ ਤੈਅ ਕਰਨ ਲਈ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ ਹਨ। ਉਪ ਮੰਡਲ ਮੈਜਿਸਟ੍ਰੇਟ, ਮੁਹਾਲੀ ਦਮਨਦੀਪ ਕੌਰ ਨੂੰ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਉਨ੍ਹਾਂ ਨੂੰ ਤਿੰਨ ਹਫ਼ਤਿਆਂ ਵਿੱਚ ਰਿਪੋਰਟ ਦੇਣ ਲਈ ਕਿਹਾ ਗਿਆ ਹੈ । ਇਸ ਸਾਰੀ ਕਾਰਵਾਈ ਨੂੰ ਮੁਕੰਮਲ ਹੋਣ ਤੱਕ ਜ਼ਿਲ੍ਹਾ ਸਿਵਲ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਬਾਰੀਕੀ ਨਾਲ ਨਿਗਰਾਨੀ ਕੀਤੀ ਗਈ । ਅੱਜ ਰਾਹਤ ਕਾਰਜਾਂ ਦੌਰਾਨ ਏ ਡੀ ਸੀ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਐੱਸ. ਪੀ. ਜ਼ਿਲ੍ਹਾ ਪੁਲਿਸ ਜਯੋਤੀ ਯਾਦਵ ਬੈਂਸ ਤੋਂ ਇਲਾਵਾ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਤੇ ਹੋਰ ਅਧਿਕਾਰੀ ਮੌਜੂਦ ਰਹੇ ।

Advertisement
Advertisement
Advertisement
Advertisement
Scroll to Top