Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 5:30 am

+91 90915 01313 , +91 90916 01313

punjabbanni@gmail.com
punjabbani@yahoo.com

ਟੀ. ਡੀ. ਐੱਸ. ਪ੍ਰਣਾਲੀ ਰੱਦ ਕਰਨ ਲਈ ਸੁਪਰੀਮ ਕੋਰਟ ’ਚ ਜਨਹਿੱਤ ਪਟੀਸ਼ਨ

ਟੀ. ਡੀ. ਐੱਸ. ਪ੍ਰਣਾਲੀ ਰੱਦ ਕਰਨ ਲਈ ਸੁਪਰੀਮ ਕੋਰਟ ’ਚ ਜਨਹਿੱਤ ਪਟੀਸ਼ਨ

ਟੀ. ਡੀ. ਐੱਸ. ਪ੍ਰਣਾਲੀ ਰੱਦ ਕਰਨ ਲਈ ਸੁਪਰੀਮ ਕੋਰਟ ’ਚ ਜਨਹਿੱਤ ਪਟੀਸ਼ਨ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਵਿਚ ਟੀ. ਡੀ. ਐੱਸ. (ਸਰੋਤ ’ਤੇ ਟੈਕਸ ਕਟੌਤੀ) ਪ੍ਰਣਾਲੀ ਰੱਦ ਕਰਨ ਦੀ ਮੰਗ ਕਰਦਿਆਂ ਜਨਹਿੱਤ ਪਟੀਸ਼ਨ ਦਾਖ਼ਲ ਕੀਤੀ ਗਈ ਹੈ । ਅਰਜ਼ੀ ’ਚ ਟੀ. ਡੀ. ਐੱਸ. ਨੂੰ ਪੱਖਪਾਤੀ, ਤਰਕਹੀਣ ਅਤੇ ਬਰਾਬਰੀ ਸਮੇਤ ਵੱਖ ਵੱਖ ਬੁਨਿਆਦੀ ਹੱਕਾਂ ਦੀ ਉਲੰਘਣਾਂ ਕਰਨ ਵਾਲਾ ਕਰਾਰ ਦਿੱਤਾ ਹੈ । ਜਨਹਿੱਤ ਪਟੀਸ਼ਨ ’ਚ ਇਨਕਮ ਟੈਕਸ ਐਕਟ ਤਹਿਤ ਟੀ. ਡੀ. ਐੱਸ. ਢਾਂਚੇ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਤਹਿਤ ਭੁਗਤਾਨਕਰਤਾ ਵੱਲੋਂ ਭੁਗਤਾਨ ਸਮੇਂ ਟੈਕਸ ਦੀ ਕਟੌਤੀ ਅਤੇ ਆਮਦਨ ਕਰ ਵਿਭਾਗ ’ਚ ਇਸ ਨੂੰ ਜਮਾਂ ਕਰਾਉਣਾ ਜ਼ਰੂਰੀ ਹੈ। ਕੱਟੀ ਗਈ ਰਕਮ ਨੂੰ ਟੈਕਸ ਅਦਾ ਕਰਨ ਸਮੇਂ ਅਡਜਸਟ ਕੀਤਾ ਜਾਂਦਾ ਹੈ। ਵਕੀਲ ਅਸ਼ਵਨੀ ਉਪਾਧਿਆਏ ਨੇ ਇਹ ਅਰਜ਼ੀ ਵਕੀਲ ਅਸ਼ਵਨੀ ਦੂਬੇ ਰਾਹੀਂ ਦਾਖ਼ਲ ਕੀਤੀ ਹੈ, ਜਿਸ ’ਚ ਕੇਂਦਰ, ਕਾਨੂੰਨ ਅਤੇ ਨਿਆਂ ਮੰਤਰਾਲੇ, ਲਾਅ ਕਮਿਸ਼ਨ ਅਤੇ ਨੀਤੀ ਆਯੋਗ ਨੂੰ ਧਿਰ ਬਣਾਇਆ ਗਿਆ ਹੈ। ਅਰਜ਼ੀ ’ਚ ਟੀ. ਡੀ. ਐੱਸ. ਪ੍ਰਣਾਲੀ ਨੂੰ ਪੱਖਪਾਤੀ, ਤਰਕਹੀਣ ਅਤੇ ਸੰਵਿਧਾਨ ਦੀ ਧਾਰਾ 14 (ਬਰਾਬਰੀ ਦਾ ਅਧਿਕਾਰ), 19 (ਕੰਮ ਕਰਨ ਦਾ ਅਧਿਕਾਰ) ਅਤੇ 21 (ਜਿਊਣ ਅਤੇ ਨਿੱਜੀ ਸੁਤੰਤਰਤਾ ਦਾ ਅਧਿਕਾਰ) ਵਿਰੁੱਧ ਦੱਸਿਆ ਗਿਆ ਹੈ । ਅਰਜ਼ੀ ’ਚ ਮੰਗ ਕੀਤੀ ਗਈ ਹੈ ਕਿ ਨੀਤੀ ਆਯੋਗ ਨੂੰ ਨਿਰਦੇਸ਼ ਦਿੱਤੇ ਜਾਣ ਕਿ ਉਹ ਚੁੱਕੇ ਗਏ ਮੁੱਦਿਆਂ ’ਤੇ ਵਿਚਾਰ ਕਰੇ ਅਤੇ ਟੀਡੀਐੱਸ ਪ੍ਰਣਾਲੀ ’ਚ ਲੋੜੀਂਦੇ ਬਦਲਾਅ ਕੀਤੇ ਜਾਣ ।

Advertisement
Advertisement
Advertisement
Advertisement
Scroll to Top