Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 9:16 am

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਕੀਰਤਨ `ਚ ਸ਼ਾਮਲ ਹੋਣ ਲਈ ਟ੍ਰੇਨ ਰਾਹੀਂ ਆ ਰਹੀਆਂ ਇਕ ਔਰਤ ਤੇ ਉਸ ਦੀ ਬੱਚੀ ਹਾਦਸੇ ਦਾ ਸ਼ਿਕਾਰ ਹੋਈ

ਨਗਰ ਕੀਰਤਨ `ਚ ਸ਼ਾਮਲ ਹੋਣ ਲਈ ਟ੍ਰੇਨ ਰਾਹੀਂ ਆ ਰਹੀਆਂ ਇਕ ਔਰਤ ਤੇ ਉਸ ਦੀ ਬੱਚੀ ਹਾਦਸੇ ਦਾ ਸ਼ਿਕਾਰ ਹੋਈ

ਨਗਰ ਕੀਰਤਨ `ਚ ਸ਼ਾਮਲ ਹੋਣ ਲਈ ਟ੍ਰੇਨ ਰਾਹੀਂ ਆ ਰਹੀਆਂ ਇਕ ਔਰਤ ਤੇ ਉਸ ਦੀ ਬੱਚੀ ਹਾਦਸੇ ਦਾ ਸ਼ਿਕਾਰ ਹੋਈ
ਫਤਹਿਗੜ੍ਹ ਸਾਹਿਬ : ਸਾਹਿਬ-ਏ-ਕਮਾਲ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਦੀ ਯਾਦ `ਚ ਚੱਲ ਰਹੇ ਸ਼ਹੀਦੀ ਸਮਾਗਮ ਦੇ ਆਖਰੀ ਦਿਨ ਨਗਰ ਕੀਰਤਨ `ਚ ਸ਼ਾਮਲ ਹੋਣ ਲਈ ਟ੍ਰੇਨ ਰਾਹੀਂ ਆ ਰਹੀਆਂ ਇਕ ਔਰਤ ਤੇ ਉਸ ਦੀ ਬੱਚੀ ਹਾਦਸੇ ਦਾ ਸ਼ਿਕਾਰ ਹੋ ਗਈਆਂ। ਜਦੋਂ ਇਹ ਔਰਤ ਤੇ ਉਸਦੀ 7 ਸਾਲਾ ਬੇਟੀ ਸਰਹਿੰਦ ਸਟੇਸ਼ਨ `ਤੇ ਪਹੁੰਚੇ ਤਾਂ ਇਕ ਰੇਲਗੱਡੀ ਦੀ ਲਪੇਟ `ਚ ਆ ਗਈਆਂ ਜਿਸ ਕਾਰਨ 7 ਸਾਲਾ ਬੱਚੀ ਦੀ ਮੌਤ ਹੋ ਗਈ, ਜਦਕਿ ਔਰਤ ਗੰਭੀਰ ਰੂਪ `ਚ ਜ਼ਖ਼ਮੀ ਹੋ ਗਈ । ਉਸ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਜੀਆਰਪੀ ਥਾਣਾ ਸਰਹਿੰਦ ਦੇ ਏ. ਐਸ. ਆਈ. ਕਾਬਲ ਸਿੰਘ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਈ ਲੜਕੀ ਤੇ ਔਰਤ ਦੀ ਹਾਲੇ ਤਕ ਪਛਾਣ ਨਹੀਂ ਹੋ ਸਕੀ ਹੈ । ਲੜਕੀ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ `ਚ ਰਖਵਾਇਆ ਗਿਆ ਹੈ । ਉਨ੍ਹਾਂ ਦੱਸਿਆ ਕਿ ਔਰਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਹ ਗੱਲ ਕਰਨ ਦੀ ਸਥਿਤੀ ਵਿੱਚ ਨਹੀਂ ਹੈ ।

Advertisement
Advertisement
Advertisement
Advertisement
Scroll to Top