Breaking News ਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ. ਏ. ਪੀ. ਸਿਨਹਾ ਵਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ

ਦੁਆਰਾ: Punjab Bani ਪ੍ਰਕਾਸ਼ਿਤ :Friday, 27 December, 2024, 03:38 PM

ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ. ਏ. ਪੀ. ਸਿਨਹਾ ਵਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ
ਨਵੀਂ ਦਿੱਲੀ, 27 ਦਸੰਬਰ : ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਅਤੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਦੇਹ ਉਤੇ ਫੁਲ ਮਾਲਾਵਾ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ । ਇਸ ਮੌਕੇ ਉਨ੍ਹਾਂ ਡਾ. ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਦੁੱਖ ਸਾਂਝਾ ਕੀਤਾ । ਸ. ਬੈਂਸ ਨੇ ਕਿਹਾ ਕਿ ਸ. ਮਨਮੋਹਨ ਸਿੰਘ ਨੇ ਦੇਸ਼ ਦੀ ਆਰਥਿਕ ਸਥਿਤੀ ਨੂੰ ਮੁਸ਼ਕਲ ਹਾਲਾਤ ਵਿਚੋਂ ਕੱਢ ਕੇ ਵਿਕਾਸ ਦੇ ਰਾਹ ਪਾਇਆ ਸੀ । ਉਨ੍ਹਾਂ ਨੇ ਦੇਸ਼ ਵਿਚ ਵਿੱਤੀ ਸੁਧਾਰਾਂ ਅਤੇ ਆਰਥਿਕ ਪ੍ਰਗਤੀ ਦਾ ਨਵਾਂ ਇਤਿਹਾਸ ਲਿਖਿਆ, ਜਿਸ ਸਦਕੇ ਦੇਸ਼ ਦੀ ਅਰਥਵਿਵਸਥਾ ਪ੍ਰਗਤੀ ਦੇ ਰਾਹ ਪਈ । ਕੈਬਨਿਟ ਮੰਤਰੀ ਨੇ ਕਿਹਾ ਕਿ ਮੇਰੇ ਲਈ ਇਹ ਬਹੁਤ ਹੀ ਭਾਵੁਕ ਪਲ ਹਨ । ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਸਿਰਫ ਇੱਕ ਸ਼ਖ਼ਸੀਅਤ ਨਹੀਂ ਸਨ, ਸਗੋਂ ਆਪਣੇ ਆਪ ਵਿੱਚ ਇੱਕ ਸੰਸਥਾ ਸਨ । ਉਨ੍ਹਾਂ ਦੀ ਨਿਮਰਤਾ, ਇਮਾਨਦਾਰੀ, ਸਾਦਗੀ ਅਤੇ ਵਿਦਵਤਾ ਸਾਡੇ ਲਈ ਸਦੀਵੀ ਪ੍ਰੇਰਨਾ ਦਾ ਸਰੋਤ ਰਹੇਗੀ । ਉਨ੍ਹਾਂ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਵਲੋਂ ਦੇਸ਼ ਦੇ ਵਿਕਾਸ ਵਿੱਚ ਪਾਏ ਯੋਗਦਾਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ । ਸ. ਬੈਂਸ ਨੇ ਪਰਮਾਤਮਾ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਿੱਛੇ ਪਰਿਵਾਰ ਅਤੇ ਮਿੱਤਰਾਂ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ ।