Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 9:30 pm

+91 90915 01313 , +91 90916 01313

punjabbanni@gmail.com
punjabbani@yahoo.com

ਕਰੀਬ 75 ਲੱਖ ਰੁਪਏ ਦੀ ਲਾਗਤ ਨਾਲ ਮਾਤਾ ਮੋਦੀ ਮੰਦਿਰ ਦੇ ਸਾਹਮਣੇ ਬਣੇ ਪਾਰਕ ਦਾ ਹੋਵੇਗਾ ਕਾਇਆ ਕਲਪ

ਕਰੀਬ 75 ਲੱਖ ਰੁਪਏ ਦੀ ਲਾਗਤ ਨਾਲ ਮਾਤਾ ਮੋਦੀ ਮੰਦਿਰ ਦੇ ਸਾਹਮਣੇ ਬਣੇ ਪਾਰਕ ਦਾ ਹੋਵੇਗਾ ਕਾਇਆ ਕਲਪ

ਕਰੀਬ 75 ਲੱਖ ਰੁਪਏ ਦੀ ਲਾਗਤ ਨਾਲ ਮਾਤਾ ਮੋਦੀ ਮੰਦਿਰ ਦੇ ਸਾਹਮਣੇ ਬਣੇ ਪਾਰਕ ਦਾ ਹੋਵੇਗਾ ਕਾਇਆ ਕਲਪ
ਨਵੀਂ ਅਨਾਜ ਮੰਡੀ ਵਿਖੇ ਡਿਸਪੋਜਲ ਸਾਈਟ ਦੀ ਚਾਰਦੀਵਾਰੀ ਕਰਨ ਦੇ ਕੰਮ ਦੀ ਕੀਤੀ ਸ਼ੁਰੂਆਤ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ਵਿੱਚ ਲਗਭਗ 93 ਲੱਖ ਦੀ ਲਾਗਤ ਵਾਲੇ ਦੋ ਹੋਰ ਵਿਕਾਸ ਕਾਰਜਾਂ ਦੀ ਸ਼ੁਰੂਆਤ
ਸੁਨਾਮ ਊਧਮ ਸਿੰਘ ਵਾਲਾ, 27 ਦਸੰਬਰ : ਪੰਜਾਬ ਦੇ ਨਵੀ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਿਖੇ ਦੋ ਹੋਰ ਅਹਿਮ ਪ੍ਰੋਜੈਕਟਾਂ ਦੀ ਰਸਮੀ ਸ਼ੁਰੂਆਤ ਕੀਤੀ ਤਾਂ ਜੋ ਸ਼ਹਿਰ ਵਾਸੀਆਂ ਦੀਆਂ ਸੁਵਿਧਾਵਾਂ ਵਿੱਚ ਵਾਧਾ ਕੀਤਾ ਜਾ ਸਕੇ । ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼ਹਿਰ ਦੇ ਵਿਚਕਾਰ ਸਥਿਤ ਪ੍ਰਾਚੀਨ ਮਾਤਾ ਮੋਦੀ ਮੰਦਿਰ ਦੇ ਸਾਹਮਣੇ ਲਗਭਗ 75 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਖੂਬਸੂਰਤ ਗਾਰਡਨ ਦਾ ਨੀਹ ਪੱਥਰ ਰੱਖਿਆ । ਉਹਨਾਂ ਦੱਸਿਆ ਕਿ ਇਹ ਇਲਾਕਾ ਪਿਛਲੇ ਕਈ ਦਹਾਕਿਆਂ ਤੋਂ ਵਿਕਾਸ ਪੱਖੋਂ ਅਣਗੋਲਿਆ ਪਿਆ ਸੀ ਅਤੇ ਇਸ ਤੋਂ ਪਹਿਲਾਂ ਕਿਸੇ ਵੀ ਸਰਕਾਰ ਨੇ ਇਸ ਦੀ ਨੁਹਾਰ ਬਦਲਣ ਵੱਲ ਧਿਆਨ ਨਹੀਂ ਦਿੱਤਾ । ਉਹਨਾਂ ਦੱਸਿਆ ਕਿ ਪਾਰਕ ਵਾਲੀ ਇਹ ਥਾਂ ਕਾਫੀ ਨੀਵੀਂ ਹੋਣ ਕਾਰਨ ਅਕਸਰ ਬਰਸਾਤੀ ਪਾਣੀ ਕਈ ਕਈ ਦਿਨ ਇੱਥੇ ਖੜਿਆ ਰਹਿੰਦਾ ਹੈ ਅਤੇ ਹੁਣ ਇਸ ਦਾ ਸਥਾਈ ਹੱਲ ਕਰਨ ਦਾ ਕੰਮ ਆਰੰਭਿਆ ਗਿਆ ਹੈ ਅਤੇ ਪਾਰਕ ਦਾ ਕਾਇਆ ਕਲਪ ਕਰਕੇ ਵਿਕਸਿਤ ਕੀਤੇ ਜਾ ਰਹੇ ਇਸ ਗਾਰਡਨ ਦੇ ਮੁਕੰਮਲ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਜਿੱਥੇ ਸੈਰ ਕਰਨ ਲਈ ਇੱਕ ਬਿਹਤਰੀਨ ਕਿਸਮ ਦਾ ਸਥਾਨ ਉਪਲਬਧ ਹੋ ਜਾਵੇਗਾ ਉਥੇ ਹੀ ਬਰਸਾਤੀ ਪਾਣੀ ਦੇ ਨਿਕਾਸ ਸਬੰਧੀ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਰਹੇਗੀ । ਸ਼੍ਰੀ ਅਰੋੜਾ ਨੇ ਦੱਸਿਆ ਕਿ ਇਸ ਪਾਰਕ ਦੇ ਕਾਇਆ ਕਲਪ ਨਾਲ ਜਿੱਥੇ ਨੌਜਵਾਨ ਵਰਗ ਅਤੇ ਬਜ਼ੁਰਗਾਂ ਦੀ ਸੈਰ ਸਬੰਧੀ ਲੋੜ ਨੂੰ ਪੂਰਾ ਕਰਨ ਵਾਸਤੇ ਪ੍ਰਮੁੱਖਤਾ ਦਿੱਤੀ ਜਾ ਰਹੀ ਹੈ ਉੱਥੇ ਹੀ ਬੱਚਿਆਂ ਦੇ ਮਨੋਰੰਜਨ ਅਤੇ ਖੇਡ ਕੁੱਦ ਸਬੰਧੀ ਹੋਰ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਹਨਾਂ ਇਹ ਵੀ ਦੱਸਿਆ ਕਿ ਇਸ ਵਿੱਚ ਓਪਨ ਜਿਮ ਵੀ ਤਿਆਰ ਕਰਵਾਈ ਜਾਵੇਗੀ ਤਾਂ ਜੋ ਸਾਡੀ ਨੌਜਵਾਨ ਪੀੜੀ ਸਿਹਤ ਸੰਭਾਲ ਲਈ ਨਿਯਮਤ ਯਤਨਸ਼ੀਲ ਹੋ ਸਕੇ । ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਪਾਰਕ ਅਗਲੇ ਚਾਰ ਮਹੀਨਿਆਂ ਦੇ ਅੰਦਰ ਅੰਦਰ ਬਣ ਕੇ ਤਿਆਰ ਹੋ ਜਾਵੇਗਾ । ਇਸ ਉਪਰੰਤ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਨਵੀਂ ਅਨਾਜ ਮੰਡੀ ਦੀ ਡਿਸਪੋਜਲ ਸਾਈਟ ਦੇ ਆਲੇ ਦੁਆਲੇ ਚਾਰਦੀਵਾਰੀ ਕਰਨ ਦੇ ਪ੍ਰੋਜੈਕਟ ਦੀ ਰਸਮੀ ਸ਼ੁਰੂਆਤ ਵੀ ਕੀਤੀ। ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਉੱਤੇ ਲਗਭਗ 18 ਲੱਖ ਰੁਪਏ ਦੀ ਲਾਗਤ ਆਵੇਗੀ । ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਮਾਰਕੀਟ ਕਮੇਟੀ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਸੀਨੀਅਰ ਆਗੂ ਜਤਿੰਦਰ ਜੈਨ, ਆਸ਼ਾ ਬਜਾਜ, ਵਿੱਕੀ ਐਮ. ਸੀ, ਸੰਤੋਸ਼ ਰਾਣੀ, ਸਾਹਿਬ ਸਿੰਘ ਬਲਾਕ ਪ੍ਰਧਾਨ, ਰਵੀ ਕਮਲ ਗੋਇਲ, ਮਨਪ੍ਰੀਤ ਬਾਂਸਲ, ਮਨੀ ਸਰਾਓ, ਹਰਵਿੰਦਰ ਸਿੰਘ ਨਾਮਧਾਰੀ, ਨਰਿੰਦਰ ਠੇਕੇਦਾਰ, ਸੋਨੂੰ ਵਰਮਾ, ਮੁਨੀਸ ਸੋਨੀ ਸਾਬਕਾ ਚੇਅਰਮੈਨ, ਰਾਜਨ ਹੋਡਲਾ ਪ੍ਰਧਾਨ ਆੜਤੀ ਐਸੋਸੀਏਸ਼ਨ, ਮਦਨ ਗੋਪਾਲ ਪੋਪਲੀ, ਰਜਿੰਦਰ ਬਬਲੀ, ਮਾਸਟਰ ਰਚਨਾ ਰਾਮ, ਭਗੀਰਤ ਰਾਏ, ਪ੍ਰਿਤਪਾਲ ਸਿੰਘ ਹਾਂਡਾ, ਵਿੱਕੀ ਗਰਗ, ਨਰਿੰਦਰਪਾਲ ਸਕੱਤਰ ਮਾਰਕਿਟ ਕਮੇਟੀ, ਤਰੁਣ ਐਸ. ਡੀ. ਓ. ਮੰਡੀ ਬੋਰਡ ਆਦਿ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top