ਪੰਜਾਬ ਬੰਦ ਦੇ ਸੱਦੇ ਨੂੰ ਜਨ ਜਨ ਤੱਕ ਪਹੁੰਚਾਉਣ ਲਈ ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਪ੍ਰਚਾਰ ਮੁਹਿੰਮ

ਦੁਆਰਾ: Punjab Bani ਪ੍ਰਕਾਸ਼ਿਤ :Friday, 27 December, 2024, 05:17 PM

ਪੰਜਾਬ ਬੰਦ ਦੇ ਸੱਦੇ ਨੂੰ ਜਨ ਜਨ ਤੱਕ ਪਹੁੰਚਾਉਣ ਲਈ ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਪ੍ਰਚਾਰ ਮੁਹਿੰਮ
ਅੰਮ੍ਰਿਤਸਰ : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ ਦਿੱਤੇ ਗਏ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਆਗੂ ਸਰਵਣ ਸਿੰਘ ਪੰਧੇਰ, ਜਰਮਨਜੀਤ ਸਿੰਘ ਬੰਡਾਲਾ ਅਤੇ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਵਿੱਚ ਹਜ਼ਾਰਾਂ ਕਿਸਾਨਾਂ ਮਜਦੂਰਾਂ ਵੱਲੋਂ ਅੰਮ੍ਰਿਤਸਰ ਸਮੇਤ ਨਾਲ ਲਗਦੇ ਬਾਜ਼ਾਰਾਂ ਵਿੱਚ ਪੈਦਲ ਯਾਤਰਾ ਕਰਕੇ ਦੁਕਾਨਦਾਰਾਂ, ਰੇੜ੍ਹੀ ਫੜ੍ਹੀ ਵਾਲਿਆਂ, ਛੋਟੇ ਵਪਾਰੀਆਂ, ਆਟੋ ਰਿਕਸ਼ਾ ਚਾਲਕਾਂ ਅਤੇ ਬਾਜ਼ਾਰਾਂ ਵਿੱਚ ਮਿਲਣ ਵਾਲੀ ਆਮ ਜਨਤਾ ਨੂੰ 30 ਦੇ ਪੰਜਾਬ ਬੰਦ ਪ੍ਰਤੀ ਜਾਗਰੂਕ ਕੀਤਾ ਅਤੇ ਸਮਝਾਉਣ ਦਾ ਯਤਨ ਕੀਤਾ ਕਿ ਚੱਲ ਰਹੇ ਦਿੱਲੀ ਅੰਦੋਲਨ ਕਿਵੇਂ ਹਰ ਵਰਗ ਨਾਲ ਸਬੰਧ ਰੱਖਦਾ ਹੈ ਅਤੇ ਕਿਸ ਤਰ੍ਹਾਂ ਸਰਕਾਰ ਕਾਰਪੋਰੇਟ ਘਰਾਣਿਆਂ ਹੱਥੋਂ ਸਭ ਦੇ ਹੱਕ ਵੇਚਣ ਦਾ ਸੌਦਾ ਕਰੀ ਜਾ ਰਹੀ ਹੈ । ਉਹਨਾਂ ਨੇ ਅੰਤਰਰਾਜੀ ਬੱਸ ਅੱਡੇ ਤੇ ਆ ਕੇ ਬੱਸ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਨਾਲ ਲੈ ਕੇ ਦੂਰ ਦੁਰਾਡੇ ਜਾਣ ਵਾਲੀਆਂ ਬੱਸਾਂ ਤੇ 30 ਦੇ ਪੰਜਾਬ ਬੰਦ ਸਬੰਧੀ ਜਾਣਕਾਰੀ ਦੇ ਪੋਸਟਰ ਲਗਾਏ ਤਾਂ ਜੋ ਬੰਦ ਸਬੰਧੀ ਜਾਣਕਾਰੀ ਲੋਕਾਂ ਤੱਕ ਪਹੁੰਚ ਸਕੇ ਅਤੇ ਆਮ ਜਨਤਾਂ ਨੂੰ ਘੱਟ ਤੋਂ ਘੱਟ ਖੱਜਲ ਖੁਆਰੀ ਦਾ ਸਹਾਮਣਾ ਕਰਨ ਪਵੇ ।