Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 10:40 am

+91 90915 01313 , +91 90916 01313

punjabbanni@gmail.com
punjabbani@yahoo.com

ਅਮਨ ਅਰੋੜਾ ਵੱਲੋਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਿਜਦਾ

ਅਮਨ ਅਰੋੜਾ ਵੱਲੋਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਿਜਦਾ

ਅਮਨ ਅਰੋੜਾ ਵੱਲੋਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਿਜਦਾ
ਅਮਨ ਅਰੋੜਾ, ਸਾਥੀ ਕੈਬਨਿਟ ਮੰਤਰੀਆਂ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਚੰਡੀਗੜ੍ਹ/ ਸ੍ਰੀ ਫ਼ਤਹਿਗੜ੍ਹ ਸਾਹਿਬ, 27 ਦਸੰਬਰ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਸ਼ਹੀਦੀ ਸਭਾ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ । ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਮਹਾਨ ਅਤੇ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ । ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਕੁਰਬਾਨੀ ਇਤਿਹਾਸ ਦੇ ਪੰਨ੍ਹਿਆਂ ‘ਤੇ ਸਦਾ ਲਈ ਉੱਕਰੀ ਗਈ ਹੈ, ਜੋ ਅਟੁੱਟ ਵਿਸ਼ਵਾਸ ਅਤੇ ਬੇਮਿਸਾਲ ਬਹਾਦਰੀ ਦਾ ਪ੍ਰਮਾਣ ਹੈ । ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਕਾਲ ਪੁਰਖ ਅੱਗੇ ਸਰਬੱਤ ਦੇ ਭਲੇ ਅਤੇ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਹੈ । ਉਨ੍ਹਾਂ ਨੇ ਸਿੱਖ ਇਤਿਹਾਸ ਦੇ ਇਸ ਅਹਿਮ ਅਧਿਆਏ ਬਾਰੇ ਹੋਰ ਜਾਗਰੂਕਤਾ ਪੈਦਾ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਜੋ ਕਿ ਕੁਰਬਾਨੀ ਅਤੇ ਬੇਮਿਸਾਲ ਬਹਾਦਰੀ ਨੂੰ ਦਰਸਾਉਂਦਾ ਹੈ । ਉਨ੍ਹਾਂ ਕਿਹਾ ਕਿ ਇਹ ਸ਼ਹਾਦਤਾਂ ਸਾਨੂੰ ਬਿਨਾਂ ਕਿਸੇ ਡਰ-ਭੈਅ ਤੋਂ ਸੱਚ ਦੀ ਆਵਾਜ਼ ਬੁਲੰਦ ਕਰਨ ਦੀ ਸੇਧ ਦਿੰਦੀਆਂ ਹਨ । ਉਹਨਾਂ ਕਿਹਾ ਕਿ ਝੂਠ ਤੇ ਕੂੜ ਦਾ ਪਸਾਰਾ ਜਿੰਨਾ ਮਰਜ਼ੀ ਵੱਡਾ ਹੋਵੇ, ਅੰਤ ਨੂੰ ਜਿੱਤ ਸੱਚ ਦੀ ਹੋਣੀ ਹੁੰਦੀ ਹੈ । ਅਮਨ ਅਰੋੜਾ ਨੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ, ਪੰਜਾਬ ਦੇ ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ, ਡਾ. ਬਲਜੀਤ ਕੌਰ ਸਮੇਤ ਗੁਰ ਮਰਯਾਦਾ ਅਨੁਸਾਰ ਪੰਗਤ ਵਿੱਚ ਬੈਠ ਕੇ ਲੰਗਰ ਵੀ ਛਕਿਆ। ਇਸ ਮੌਕੇ ਹਲਕਾ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅਰੋੜਾ ਨੂੰ ਯਾਦਗਾਰੀ ਚਿੰਨ੍ਹ ਵੀ ਭੇਟ ਕੀਤੇ । ਇਸ ਮੌਕੇ ਵਿਧਾਇਕ ਬੱਸੀ ਪਠਾਣਾ ਰੁਪਿੰਦਰ ਸਿੰਘ ਹੈਪੀ, ਵਿਧਾਇਕ ਸਮਾਣਾ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਸਮਰਾਲਾ ਜਗਤਾਰ ਸਿੰਘ ਦਿਆਲਪੁਰਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ., ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਇੰਪਰੂਵਮੈਂਟ ਟਰੱਸਟ ਮੋਗਾ ਦੇ ਚੇਅਰਮੈਨ ਦੀਪਕ ਸ਼ਰਮਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਿੰਦਰ ਸਿੰਘ ਢਿੱਲੋਂ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top