Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਅਜੀਤ ਪਵਾਰ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਵਜੋਂ ਹਲਫ਼ ਲਿਆ

ਦੁਆਰਾ: News ਪ੍ਰਕਾਸ਼ਿਤ :Sunday, 02 July, 2023, 07:01 PM

ਅਜੀਤ ਪਵਾਰ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਵਜੋਂ ਹਲਫ਼ ਲਿਆ
ਮੁੰਬਈ, 2 ਜੁਲਾਈ
ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਨੇਤਾ ਅਜੀਤ ਪਵਾਰ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਵਜੋਂ ਹਲਫ ਲਿਆ ਹੈ। ਵਿਧਾਨ ਸਭਾ ਵਿੱਚ ਐੱਨਸੀਪੀ ਦੇ ਕੁੱਲ 53 ਵਿਧਾਇਕ ਹਨ ਅਤੇ ਅਜਿਹਾ ਮੰਨਿਆ ਜਾਂਦਾ ਹੈ ਕਿ ਇਨ੍ਹਾਂ ਵਿੱਚ 30 ਵਿਧਾਇਕ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਤੋਂ ਇਲਾਵਾ ਐੱਨਸੀਪੀ ਨੇਤਾਵਾ ਛਗਨ ਭੁਜਬਲ, ਧਨੰਜੈ ਮੁੰਡੇ, ਦਿਲੀਪ ਵਾਲਸੇ ਪਾਟਿਲ, ਹਸਨ ਮੁਸ਼ਰਿਫ਼, ਅਦਿਤੀ ਤਟਕਰੇ, ਧਰਮਰਾਓ ਅਤਰਾਮ, ਅਨਿਲ ਪਾਟਿਲ ਅਤੇ ਸੰਜੈ ਬੰਸੋੜ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਦੌਰਾਨ ਰਾਜ ਭਵਨ ’ਚ ਹਾਜ਼ਰ ਮਹਾਰਾਸ਼ਟਰ ਦੇ ਵਿਧਾਨ ਸਭਾ ਦੇ ਸਪੀਕਰ ਰਾਹਲ ਨਰਵੇਕਰ ਨੇ ਕਿਹਾ ਕਿ ਅਜੀਤ ਪਵਾਰ ਨੇ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਉਨ੍ਹਾਂ ਨੇ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਐੱਨਸੀਪੀ ਦੇ ਸੀਨੀਅਰ ਨੇਤਾ ਅਜੀਤ ਪਵਾਰ ਨੇ ਅੱਜ ਮੁੰਬਈ ਸਥਿਤ ਆਪਣੀ ਅਧਿਕਾਰਤ ਰਿਹਾਇਸ਼ ’ਤੇ ਪਾਰਟੀ ਦੇ ਕੁਝ ਨੇਤਾਵਾਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਤੁਰੰਤ ਬਾਅਦ ਉਹ ਰਾਜਪਾਲ ਨੂੰ ਮਿਲਣ ਲਈ ਰਾਜ ਭਵਨ ਲਈ ਰਵਾਨਾ ਹੋ ਗਏ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਨੇਤਾ ਅਜੀਤ ਪਵਾਰ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਪਾਰਟੀ ਦੇ ਕੁਝ ਨੇਤਾਵਾਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਹਾਲਾਂਕਿ ਐੱਨਸੀਪੀ ਮੁਖੀ ਸ਼ਰਦ ਪਵਾਰ, ਜਿਹੜੇ ਕਿ ਪੁਣੇ ਵਿੱਚ ਸਨ, ਨੇ ਕਿਹਾ ਉਨ੍ਹਾਂ ਮੀਟਿੰਗ ਪਤਾ ਨਹੀਂ ਹੈ ਪਰ ਉਨ੍ਹਾਂ ਨਾਲ ਹੀ ਆਖਿਆ ਕਿ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹੋਣ ਨਾਤੇ ਉਹ ਵਿਧਾਇਕਾਂ ਦੀ ਮੀਟਿੰਗ ਬੁਲਾ ਸਕਦੇ ਹਨ। ਅਜੀਤ ਪਵਾਰ ਨੇ ਹਾਲ ਹੀ ਵਿੱਚ ਇਹ ਕਿਹਾ ਕਿ ਉਹ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ’ਤੇ ਬਣੇ ਰਹਿਣ ਦੇ ਇੱਛੁਕ ਨਹੀਂ ਹਨ ਅਤੇ ਪਾਰਟੀ ਸੰਗਠਨ ਵਿੱਚ ਕੰਮ ਕਰਨਾ ਚਾਹੁੰਦੇ ਹਨ, ਜਿਸ ਦੇ ਮੱਦੇਨਜ਼ਰ ਇਹ ਮੀਟਿੰਗ ਅਹਿਮ ਮੰਨੀ ਜਾ ਰਹੀ ਹੈ। ਅਜੀਤ ਪਵਾਰ ਦੀ ਅਧਿਕਾਰਤ ਰਿਹਾਇਸ਼ ‘ਦੇਵਗਿਰੀ’ ਉੱਤੇ ਮੀਟਿੰਗ ਵਿੱਚ ਮੌਜੂਦ ਐੱਨਸੀਪੀ ਨੇਤਾਵਾਂ ਵਿੱਚ ਛਗਨ ਭੁਜਵਲ ਅਤੇ ਪਾਰਟੀ ਦੀ ਵਰਕਿੰਗ ਪ੍ਰਧਾਨ ਸੁਪ੍ਰਿਆ ਸੁਲੇ ਵੀ ਸ਼ਾਮਲ ਸਨ। ਮੀਟਿੰਗ ਦੇ ਏਜੰਡੇ ਬਾਰੇ ਪਤਾ ਨਹੀਂ ਲੱਗ ਸਕਿਆ ਹੈ। ਜਦਕਿ ਪੁਣੇ ਵਿੱਚ ਸ਼ਰਦ ਪਵਾਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਮੁੰਬੲੀ ਵਿੱਚ ਮੀਟਿੰਗ ਬਾਰੇ ਜਾਣਕਾਰੀ ਨਹੀਂ ਹੈ। ਉਨ੍ਹਾਂ ਆਖਿਆ, ‘‘ਮੈਂ 6 ਜੁਲਾਈ ਨੂੰ ਸੀਨੀਅਰ ਨੇਤਾਵਾਂ ਦੀ ਮੀਟਿੰਗ ਸੱਦੀ ਹੈ ਅਤੇ ਪਾਰਟੀ ਸਬੰਧੀ ਚਰਚਾ ਕੀਤੀ ਜਾਵੇਗੀ।



Scroll to Top