Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 11:21 am

+91 90915 01313 , +91 90916 01313

punjabbanni@gmail.com
punjabbani@yahoo.com

ਲੋੜਵੰਦ ਬੱਚਿਆਂ ਦੀ ਮਦਦ ਲਈ ਪੰਜਾਬ ਸਰਕਾਰ ਵਚਨਬੱਧ : ਡਿਪਟੀ ਕਮਿਸ਼ਨਰ

ਲੋੜਵੰਦ ਬੱਚਿਆਂ ਦੀ ਮਦਦ ਲਈ ਪੰਜਾਬ ਸਰਕਾਰ ਵਚਨਬੱਧ : ਡਿਪਟੀ ਕਮਿਸ਼ਨਰ

ਲੋੜਵੰਦ ਬੱਚਿਆਂ ਦੀ ਮਦਦ ਲਈ ਪੰਜਾਬ ਸਰਕਾਰ ਵਚਨਬੱਧ : ਡਿਪਟੀ ਕਮਿਸ਼ਨਰ
ਸਪੋਂਸਰਸ਼ਿਪ ਸਕੀਮ ਤਹਿਤ 34 ਨਵੇਂ ਕੇਸਾਂ ਨੂੰ ਦਿੱਤੀ ਪ੍ਰਵਾਨਗੀ
ਕਿਹਾ, ਇਸ ਸਕੀਮ ਤਹਿਤ ਲੋੜਵੰਦ ਅਤੇ ਗਰੀਬ ਬੱਚਿਆਂ ਨੂੰ ਮਿਲੇਗੀ ਮਦਦ
ਪਟਿਆਲਾ, 26 ਦਸੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਅੱਜ ਪ੍ਰਬੰਧਕੀ ਕੰਪਲੈਕਸ ਵਿਖੇ ਸਪੋਂਸਰਸ਼ਿਪ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋੜਵੰਦ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ, ਜਿਸ ਤਹਿਤ ਬਾਲ ਭਲਾਈ ਸਕੀਮਾਂ ਰਾਹੀਂ ਲੋੜਵੰਦ ਬੱਚਿਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ । ਉਹਨਾਂ ਕਿਹਾ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਇਸ ਸਪੋਂਸਰਸ਼ਿਪ ਸਕੀਮ ਤਹਿਤ ਲੋੜਵੰਦ ਬੱਚਿਆ ਨੂੰ ਵੱਧ ਤੋਂ ਵੱਧ ਜੋੜਿਆ ਜਾਵੇ ਤਾਂ ਜੋ ਕੋਈ ਵੀ ਯੋਗ ਤੇ ਲੋੜਵੰਦ ਬੱਚਾ ਸਹੂਲੀਅਤ ਲੈਣ ਤੋਂ ਵਾਂਝਾ ਨਾ ਰਹਿ ਸਕੇ । ਡਾ. ਪ੍ਰੀਤੀ ਯਾਦਵ ਨੇ ਮੀਟਿੰਗ ਵਿੱਚ 34 ਨਵੇਂ ਬੱਚਿਆਂ ਦੀ ਸਪੋਂਸਰਸ਼ਿਪ ਪ੍ਰਵਾਨ ਕੀਤੀ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਸਕੀਮ ਤਹਿਤ ਗਰੀਬ ਬੱਚਿਆਂ ਨੂੰ ਮਦਦ ਮਿਲੇਗੀ ਅਤੇ ਗਰੀਬ ਬੱਚੇ ਆਪਣੀ ਪੜ੍ਹਾਈ ਨੂੰ ਜਾਰੀ ਰੱਖ ਸਕਣਗੇ । ਉਹਨਾਂ ਇਹ ਵੀ ਕਿਹਾ ਕਿ ਜਿਹੜੇ ਬੱਚੇ ਇਸ ਸਪੋਂਸਰਸ਼ਿਪ ਸਕੀਮ ਦੀਆਂ ਸ਼ਰਤਾਂ ਪੂਰੀਆਂ ਕਰਦੇ ਹਨ , ਉਹ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਪਟਿਆਲਾ ਨੂੰ ਜਰੂਰ ਸੰਪਰਕ ਕਰਨ । ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ । ਇਸ ਮੌਕੇ ਬਾਲ ਸੁਰੱਖਿਆ ਅਫਸਰ, ਸ਼ਾਇਨਾ ਕਪੂਰ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇੱਦਿਆਂ ਦੱਸਿਆ ਕਿ ਜਿਹੜੇ ਬੱਚਿਆਂ ਦੇ ਮਾਤਾ ਪਿਤਾ ਦੀ ਮੌਤ ਹੋ ਜਾਂਦੀ ਹੈ ਜਾਂ ਜਿਹੜੇ ਬੱਚਿਆਂ ਦੇ ਮਾਤਾ ਪਿਤਾ ਗੰਭੀਰ ਬਿਮਾਰੀ ਦੇ ਸ਼ਿਕਾਰ ਹਨ ਅਤੇ ਮਾਤਾ ਪਿਤਾ ਵਿੱਤੀ ਅਤੇ ਸਰੀਰਕ ਤੌਰ ਤੇ ਬੱਚਿਆਂ ਦੀ ਦੇਖਭਾਲ ਕਰਨ ਵਿੱਚ ਅਸਮਰਥ ਹਨ ਅਜਿਹੇ ਬੱਚਿਆਂ ਨੂੰ ਸਪੋਸਰਸ਼ਿਪ ਲਗਾਈ ਜਾਂਦੀ ਹੈ ।ਉਹਨਾਂ ਦੱਸਿਆ ਕਿ ਪਹਿਲਾ 115 ਬੱਚਿਆਂ ਦੀ ਸਪੋਂਸਰਸ਼ਿਪ ਚਲ ਰਹੀ ਸੀ ਅਤੇ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ 34 ਨਵੇਂ ਕੇਸਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ । ਉਹਨਾਂ ਅੱਗੋਂ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਸ ਸਪੋਂਸਰਸ਼ਿਪ ਦੀ ਪ੍ਰਵਾਨਗੀ ਉਪਰੰਤ ਬੱਚਿਆਂ ਨੂੰ 4 ਹਜਾਰ ਰੁਪਏ ਮਹੀਨਾਂ ਦਿੱਤਾ ਜਾਂਦਾ ਹੈ । ਉਹਨਾਂ ਕਿਹਾ ਕਿ ਜੇਕਰ ਕੋਈ ਇਸ ਸਪੋਂਸਰਸ਼ਿਪ ਸਕੀਮ ਦਾ ਲਾਭ ਲੈਣਾ ਚਾਹੁੰਦਾ ਹੈ ਤਾਂ ਉਹ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਪਟਿਆਲਾ, ਬਲਾਕ-ਸੀ ਐਕਸਟੈਂਸ਼ਨ ਰੂਮ ਨੰ: 150 ਮਿੰਨੀ ਸਕੱਤਰੇਤ ਪਟਿਆਲਾ ਵਿਖੇ ਸੋਮਵਾਰ ਤੋਂ ਸ਼ੁੱਕਰਵਾਰ ਸਮਾਂ ਸਵੇਰੇ 9-00 ਵਜੇ ਤੋਂ ਸ਼ਾਮ 5 ਵਜੇ ਤੱਕ ਨੰ: 0175-2353523 ਤੇ ਸੰਪਰਕ ਕਰ ਸਕਦਾ ਹੈ । ਮੀਟਿੰਗ ਵਿੱਚ ਚਾਈਲਡ ਵੈਲਫੇਅਰ ਕਮੇਟੀ ਦੇ ਚੇਅਰਪਰਸ਼ਨ ਜਗਦੀਸ਼ ਚੰਦਰ ਅਤੇ ਸੋਸ਼ਲ ਵਰਕਰ ਮੈਡਮ ਉਰਮਿਲ ਪੁਰੀ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top