ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਦੇ ਕਰਮਚਾਰੀ ਸੰਗਠਨਾਂ ਨੇ ਕੀਤਾ ਸੰਘਰਸ਼ ਦਾ ਐਲਾਨ

ਦੁਆਰਾ: News ਪ੍ਰਕਾਸ਼ਿਤ :Monday, 03 July, 2023, 07:54 PM

ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਦੇ ਕਰਮਚਾਰੀ ਸੰਗਠਨਾਂ ਨੇ ਕੀਤਾ ਸੰਘਰਸ਼ ਦਾ ਐਲਾਨ
ਪਟਿਆਲਾ ( ) 3 ਜੁਲਾਈ :- ਅੱਜ ਦਰਜਾ ਚਾਰ ਕਰਮਚਾਰੀ ਯੂਨੀਅਨ ਰਾਜਿੰਦਰਾ ਹਸਪਤਾਲ ਅਤੇ ਮੈਡੀਕਲ ਕਾਲਜ ਪਟਿਆਲਾ ਵਿੱਚ ਕੰਮ ਕਰਦੇ ਕੰਟਰੈਕਟ ਅਤੇ ਆਊਟਸੋਰਸ ਕਰਮਚਾਰੀਆਂ ਦੀ ਮੀਟਿੰਗ ਸਾਥੀ ਰਾਜੇਸ਼ ਕੁਮਾਰ ਗੋਲੂ ਦੀ ਪ੍ਰਧਾਨਗੀ ਹੇਠ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਹੋਈ ਜਿਸ ਵਿਚ ਸਾਥੀ ਰਾਮ ਕਿਸ਼ਨ ਚੇਅਰਮੈਨ ਅਤੇ ਸਵਰਨ ਸਿੰਘ ਬੰਗਾ ਪ੍ਰਧਾਨ ਜੁਆਇੰਟ ਐਕਸ਼ਨ ਕਮੇਟੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ, ਮੀਟਿੰਗ ਦੌਰਾਨ ਬੁਲਾਰਿਆਂ ਨੇ ਮੌਜੂਦਾ ਸਰਕਾਰ ਤੇ ਪਿਛਲੀਆਂ ਸਰਕਾਰਾਂ ਦੀਆਂ ਚਾਲਾਂ ਚੱਲਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਮੁੱਕਰਦੀ ਜਾ ਰਹੀ ਹੈ ਕਿਸੇ ਵੀ ਤਰ੍ਹਾਂ ਦੀ ਆਊਟਸੋਰਸ ਭਰਤੀ ਨਾ ਕਰਨ ਅਤੇ ਕੱਚੇ ਕਰਮਚਾਰੀਆਂ ਨੂੰ ਬਿਨਾਂ ਸ਼ਰਤ ਪੱਕੇ ਕਰਨ ਦੀਆਂ ਗੱਲਾਂ ਕਰਨ ਵਾਲੇ ਮੰਤਰੀ ਤੇ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਹੜੇ ਚੋਣਾਂ ਤੋਂ ਪਹਿਲਾਂ ਅਤੇ ਚੋਣਾਂ ਸਮੇਂ ਸਾਡੇ ਧਰਨਿਆਂ ਵਿੱਚ ਆ ਕੇ ਦਰੀਆਂ ਤੇ ਬੈਠ ਕੇ ਵੱਡੇ ਵੱਡੇ ਵਾਅਦੇ ਕਰਦੇ ਸਨ ਅੱਜ ਇਹ ਕੰਟਰੈਕਟ ਅਤੇ ਆਊਟਸੋਰਸ ਕਰਮਚਾਰੀਆਂ ਦੀ ਗੱਲ ਸੁਣਨ ਨੂੰ ਵੀ ਤਿਆਰ ਨਹੀਂ ਸਿਰਫ ਝੂਠੇ ਲਾਰਿਆਂ ਨਾਲ ਹੀ ਕੰਮ ਚਲਾ ਰਹੇ ਹਨ, ਰਾਜਿੰਦਰਾ ਹਸਪਤਾਲ ਵਿੱਚ ਫਿਰ ਆਊਟਸੋਰਸ ਭਰਤੀ ਹੋਣ ਜਾ ਰਹੀ ਹੈ, ਉਸ ਵਿੱਚ ਮੌਜੂਦਾ ਕੰਮ ਕਰਦੇ ਮਲਟੀਟਾਸਕ ਵਰਕਰਾਂ ਅਤੇ ਕਰੌਨਾ ਯੋਧਿਆਂ ਨਾਲ ਮਜ਼ਾਕ ਕੀਤਾ ਜਾ ਰਿਹਾ ਹੈ ਕੰਪਨੀ ਬਾਹਰੋਂ ਨਵੇਂ ਵਰਕਰ ਭਰਤੀ ਕਰ ਰਹੀ ਹੈ। ਪਿਛਲੇ ਸਤਾਰਾਂ ਸਾਲਾਂ ਤੋਂ ਦਿਨ ਰਾਤ ਹਸਪਤਾਲ ਵਿੱਚ ਪੂਰੀ ਮਿਹਨਤ ਤੇ ਲਗਨ ਨਾਲ ਕੰਮ ਕਰਦੇ ਕੰਟਰੈਕਟ ਕਰਮਚਾਰੀਆਂ ਨਾਲ ਵੀ ਪੰਜਾਬ ਦੀ ਮੌਜੂਦਾ ਸਰਕਾਰ ਪੱਕੇ ਕਰਨ ਦੇ ਨਾਂ ਤੇ ਭੱਦਾ ਮਜ਼ਾਕ ਕਰ ਰਹੀ ਹੈ ਸਿਰਫ਼ 58 ਸਾਲ ਦੀ ਉਮਰ ਤੱਕ ਕੰਮ ਤੋਂ ਨਾ ਹਟਾਉਣ ਨੂੰ ਹੀ ਪੱਕਾ ਕਰਨਾ ਕਹਿ ਰਹੀ ਹੈ, ਤਨਖਾਹਾਂ ਵਿੱਚ ਨਿਗੂਣਾ ਵਾਧਾ ਕਰਕੇ ਉਨ੍ਹਾਂ ਦੇ ਪੂਰੇ ਸਕੇਲ ਨਾ ਦੇ ਕੇ ਬਹੁਤ ਵੱਡੀ ਨਾ-ਇਨਸਫੀ ਕੀਤੀ ਜਾ ਰਹੀ ਹੈ।
ਸੋ ਇਹਨਾਂ ਵੱਡੀਆਂ ਨਾ-ਇਨਸਾਫੀਆਂ ਤੋਂ ਪ੍ਰੇਸ਼ਾਨ ਕਰਮਚਾਰੀ ਆਗੂਆਂ ਨੇ ਕਿਹਾ ਕਿ ਜੇਕਰ ਹਸਪਤਾਲ ਪ੍ਰਸ਼ਾਸਨ ਜਾਂ ਸਰਕਾਰ ਨੇ ਗੱਲਬਾਤ ਰਾਹੀਂ ਇਹਨਾਂ ਸਮੱਸਿਆਵਾਂ ਦਾ ਹੱਲ ਨਾ ਕੱਢਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ਤੇ ਸੰਘਰਸ਼ ਵਿਡੇ ਜਾਣਗੇ ਸ਼ੁਰੂਆਤ ਪੰਜ ਜੁਲਾਈ ਦਿਨ ਬੁੱਧਵਾਰ ਨੂੰ ਗੇਟ ਮੀਟਿੰਗ ਕਰਕੇ ਅਗਲੇ ਸੰਘਰਸ਼ਾਂ ਦਾ ਐਲਾਨ ਕੀਤੀ ਜਾਵੇਗੀ ਇਨ੍ਹਾਂ ਸੰਘਰਸ਼ ਦੌਰਾਨ ਹੋਣ ਵਾਲੇ ਵਾਧੇ ਘਾਟੇ ਦੀ ਸਾਰੀ ਜ਼ਿੰਮੇਵਾਰੀ ਹਸਪਤਾਲ ਅਤੇ ਮੈਡੀਕਲ ਕਾਲਜ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ।
ਇਸ ਮੌਕੇ ਮੁੱਖ ਤੌਰ ਤੇ ਗੁਰਬਖ਼ਸ਼ ਸਿੰਘ, ਅਜੇ ਕੁਮਾਰ ਸੀਪਾ,ਅਰੁਨ ਕੁਮਾਰ, ਸਤਨਾਮ ਸਿੰਘ, ਮਹਿੰਦਰ ਸਿੰਘ ਸਿੱਧੂ, ਅਮਨ ਕੁਮਾਰ, ਸੁਰਿੰਦਰਪਾਲ ਦੁੱਗਲ, ਸੁਖਦੇਵ ਸਿੰਘ, ਨੀਰਜ਼,ਸਹਿਨਵਾਜ ਖ਼ਾਨ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।