Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:07 am

+91 90915 01313 , +91 90916 01313

punjabbanni@gmail.com
punjabbani@yahoo.com

ਡੀ. ਜੀ. ਪੀ. ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡੀ. ਜੀ. ਪੀ. ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡੀ. ਜੀ. ਪੀ. ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਫ਼ਤਿਹਗੜ੍ਹ ਸਾਹਿਬ : ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਦੇ ਚੱਲਦਿਆਂ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਦੇ ਨਿਰਵਿਘਨ ਮੱਥਾ ਟੇਕਣ ਨੂੰ ਯਕੀਨੀ ਬਣਾਉਣ ਲਈ ਮੌਕੇ ‘ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ । ਜ਼ਿਕਰਯੋਗ ਹੈ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਮਾਗਮ ਬੁੱਧਵਾਰ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ੁਰੂ ਹੋ ਗਿਆ ਹੈ । ਡੀ. ਜੀ. ਪੀ. ਗੌਰਵ ਯਾਦਵ, ਜੋ ਕਿ ਡੀ. ਆਈ. ਜੀ. ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸ. ਐਸ. ਪੀ. ਫ਼ਤਹਿਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਦੇ ਨਾਲ ਸਨ, ਨੇ ਸ਼ਹੀਦੀ ਸਭਾ ਦੇ ਸਮਾਗਮ ਨੂੰ ਸੁਚਾਰੂ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਗਏ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ । ਉਨ੍ਹਾਂ ਦੱਸਿਆ ਕਿ 4000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਗਜ਼ਟਿਡ ਅਧਿਕਾਰੀ ਦੀ ਅਗਵਾਈ ਹੇਠ ਸਮੁੱਚੇ ਖੇਤਰ ਨੂੰ ਪੰਜ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਤਾਂ ਜੋ ਸੰਗਤ ਨੂੰ ਮੱਥਾ ਟੇਕਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਉਨ੍ਹਾਂ ਅੱਗੇ ਕਿਹਾ ਕਿ ਇੱਕ ਵਿਸ਼ੇਸ਼ ਰੂਟ ਨੂੰ ਵੀ. ਆਈ. ਪੀ. ਰੂਟ ਵਜੋਂ ਬਣਾਇਆ ਗਿਆ ਹੈ, ਜਿਸ ਨੂੰ ਲੋੜ ਪੈਣ ‘ਤੇ ਐਮਰਜੈਂਸੀ ਲਈ ਵੀ ਵਰਤਿਆ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਤਰਜੀਹੀ ਡਿਊਟੀ ਸੰਗਤ ਲਈ ਨਿਰਵਿਘਨ ਰਸਤੇ ਨੂੰ ਯਕੀਨੀ ਬਣਾਉਣਾ ਹੈ ਅਤੇ ਪੰਜਾਬ ਪੁਲਸ ਸੁਖਾਵੇਂ ਢੰਗ ਨਾਲ ਸਾਰੀ ਸੰਗਤ ਦੀ ਅਗਵਾਈ ਕਰੇਗੀ । ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਾਰੇ ਪੁਲਸ ਮੁਲਾਜ਼ਮਾਂ ਨੂੰ ਸੰਗਤਾਂ ਪ੍ਰਤੀ ਨਿਮਰਤਾ ਵਾਲਾ ਰਵੱਈਆ ਅਪਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ । ਡੀ. ਜੀ. ਪੀ. ਨੇ ਕਿਹਾ ਕਿ ਸਾਰੇ ਰੂਟਾਂ ‘ਤੇ ਲੋੜੀਂਦੀ ਗਿਣਤੀ ਵਿੱਚ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀ. ਸੀ. ਟੀ. ਵੀ.) ਕੈਮਰੇ ਲਗਾਏ ਗਏ ਹਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਕੰਟਰੋਲ ਰੂਮ ਰਾਹੀਂ ਕਵਰੇਜ ਦੀ ਨਿਗਰਾਨੀ ਕੀਤੀ ਜਾ ਰਹੀ ਹੈ । ਦੱਸਣਯੋਗ ਹੈ ਕਿ ਕੁੱਲ 20 ਪਾਰਕਿੰਗ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਅਤੇ ਸੰਗਤ ਦੀ ਸਹੂਲਤ ਲਈ ਪਾਰਕਿੰਗ ਏਰੀਆ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚਕਾਰ ਸ਼ਟਲ ਬੱਸ ਸੇਵਾ ਵਧਾ ਕੇ 100 ਬੱਸਾਂ ਦੀ ਵਿਵਸਥਾ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਸਮੁੱਚੇ ਸ਼ਹਿਰ ਨੂੰ ਇੱਕ ਤਰਫਾ ਆਵਾਜਾਈ ਮਾਰਗ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ।

Advertisement
Advertisement
Advertisement
Advertisement
Scroll to Top