Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:29 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਨਿਗਮ ਚੋਣਾਂ ਵਿਚ ਜਿੱਤ ਦਰਜ ਕਰਨ ਵਾਲੇ 40 ਕੌਂਸਲਰਾਂ ਨਾਲ ਮੀਟਿੰਗ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਨਿਗਮ ਚੋਣਾਂ ਵਿਚ ਜਿੱਤ ਦਰਜ ਕਰਨ ਵਾਲੇ 40 ਕੌਂਸਲਰਾਂ ਨਾਲ ਮੀਟਿੰਗ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਨਿਗਮ ਚੋਣਾਂ ਵਿਚ ਜਿੱਤ ਦਰਜ ਕਰਨ ਵਾਲੇ 40 ਕੌਂਸਲਰਾਂ ਨਾਲ ਮੀਟਿੰਗ
ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਵਿੱਚ ਨਗਰ ਨਿਗਮ ਦੀਆਂ ਚੋਣਾਂ ਦੇ ਵਿੱਚ ਜਿੱਤ ਦਰਜ ਕਰਨ ਵਾਲੇ 40 ਕੌਂਸਲਰਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਨੇ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅੰਮ੍ਰਿਤਸਰ ਦੀ ਪਵਿੱਤਰ ਨਗਰੀ ਦੇ ਲੋਕਾਂ ਧੰਨਵਾਦ ਕਰਨਾ ਚਾਹੁੰਦੇ ਹਨ ਜਿਨ੍ਹਾਂ ਲੋਕਾਂ ਨੇ ਕਾਂਗਰਸ ਪਾਰਟੀ ਵਿਚ ਆਪਣਾ ਵਿਸਵਾਸ਼ ਪ੍ਰਗਟਾਇਆ ਹੈ ਅਤੇ ਕਾਂਗਰਸ ਨੂੰ ਬੁਹਮਤ ਹਾਸਲ ਹੋਇਆ ਹੈ।ਰਾਜਾ ਵੜਿੰਗ ਨੇ ਕਿਹਾ ਕਿ 5 ਕਾਰਪੋਰੇਸ਼ਨ ਦੀਆਂ ਚੋਣਾਂ ਨੇ ਸਮੁੱਚੇ ਪੰਜਾਬ ਭਰ ਵਿਚ ਸਨੇਹਾ ਦਿੱਤਾ ਹੈ ਕਿ ਪੰਜਾਬ ਦੇ ਸ਼ਹਿਰੀਆਂ ਦੀ ਪਹਿਲੀ ਪਸੰਦ ਕਾਂਗਰਸ ਪਾਰਟੀ ਹੈ ਅਤੇ ਮੈਂ ਇਸ ਨਗਰੀ ਦੇ ਲੋਕਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਿੱਚ ਮੇਅਰ ਕਾਂਗਰਸ ਦਾ ਹੀ ਬਣੇਗਾ । ਉਨ੍ਹਾਂ ਕਿਹਾ ਕਿ ਮੀਟਿੰਗ ’ਚ ਇਹ ਗੱਲ ਸਿੱਧ ਹੋ ਗਈ ਹੈ ਕਿ ਸਾਰੇ ਕੌਂਸਲਰ ਅਤੇ ਲੀਡਰ ਸਹਿਬਾਨ ਅੱਜ ਦੀ ਮੀਟਿੰਗ ਸ਼ਾਮਲ ਹੋ ਹਨ। ਹੁਣ ਅੱਗੋਂ ਕਿਸ ਤਰ੍ਹਾਂ ਦੀ ਰੂਪ ਰੇਖਾ ਬਣਦੀ ਹੈ ਔਰਤ ਜਾਂ ਮਰਦ ਜਾਂ ਰਿਜ਼ਰਵ ਨੂੰ ਜਿ਼ੰਮੇਵਾਰੀ ਸੌਂਪੀ ਜਾਵੇਗੀ ਇਹ ਨੋਟੀਫਿਕੇਸ਼ਨ ਜਾਰੀ ਕਰ ਕੇ ਦੱਸਾਂਗੇ। ਅਸੀਂ ਸਾਰੇ ਹੋਲਡਰਾਂ ਦੀਆਂ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਫੈਸਲਾ ਕਰਾਂਗੇ । ਉਨ੍ਹਾਂ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਪੰਜਾਬ ਸਰਕਾਰ ’ਤੇ ਰੱਜ ਕੇ ਵਰੇ। ਉਨ੍ਹਾਂ ਕਿਹਾ ਕਿ ਪੰਜਾਬ ’ਚ ਮਾਹੌਲ ਖ਼ਰਾਬ ਹੋਣ ਲਈ ਸਰਕਾਰ ਜ਼ਿੰਮੇਵਾਰ ਹੈ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਮੇਅਰ ਬਣਾਉਣ ਨੂੰ ਲੈ ਕੇ ਅੱਜ ਨੋਟੀਫਿਕੇਸ਼ਨ ਨਹੀਂ ਜਾਰੀ ਕੀਤਾ ਗਿਆ ।

Advertisement
Advertisement
Advertisement
Advertisement
Scroll to Top