Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:40 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਸਰਕਾਰ ਦੇ ਨਵੀਂ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਆੜ੍ਹਤੀਆਂ ਅਤੇ ਰਾਈਸ ਮਿੱਲਰਾਂ ਨੇ ਵੀ ਨਕਾਰਿਆ

ਕੇਂਦਰ ਸਰਕਾਰ ਦੇ ਨਵੀਂ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਆੜ੍ਹਤੀਆਂ ਅਤੇ ਰਾਈਸ ਮਿੱਲਰਾਂ ਨੇ ਵੀ ਨਕਾਰਿਆ

ਕੇਂਦਰ ਸਰਕਾਰ ਦੇ ਨਵੀਂ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਆੜ੍ਹਤੀਆਂ ਅਤੇ ਰਾਈਸ ਮਿੱਲਰਾਂ ਨੇ ਵੀ ਨਕਾਰਿਆ
ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਨਵੀਂ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਜਿਥੇ ਪਹਿਲਾਂ ਪੰਜਾਬ ਦੇ ਕਿਸਾਨਾਂ ਨੇ ਹੀ ਨਕਾਰ ਦਿੱਤਾ ਸੀ ਤੋਂ ਬਾਅਦ ਹੁਣ ਆੜ੍ਹਤੀਆਂ ਅਤੇ ਰਾਈਸ ਮਿੱਲਰਾਂ ਨੇ ਵੀ ਨਕਾਰ ਦਿੱਤਾ ਹੈ। ਸੂਬੇ ਦੇ ਆੜ੍ਹਤੀਆਂ ਅਤੇ ਰਾਈਸ ਮਿੱਲਰਾਂ ਦੇ ਇਕ ਵਫ਼ਦ ਨੇ ਇਥੇ ਪੰਜਾਬ ਭਵਨ ’ਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਇਹ ਐਲਾਨ ਕੀਤਾ । ਆੜ੍ਹਤੀਆਂ ਅਤੇ ਰਾਈਸ ਮਿੱਲਰਾਂ ਨੇ ਖ਼ਦਸ਼ਾ ਜਤਾਇਆ ਕਿ ਨਵੀਂ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਸੂਬੇ ਵਿੱਚ ਮੰਡੀ ਸਿਸਟਮ ਨੂੰ ਖ਼ਤਮ ਕਰ ਦੇਵੇਗਾ । ਵਫ਼ਦ ਨੇ ਸੂਬਾ ਸਰਕਾਰ ਤੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਾਲ ਲੈ ਕੇ ਨਵੀਂ ਨੀਤੀ ਰੱਦ ਕਰਨ ਦੀ ਮੰਗ ਕੀਤੀ । ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ ਨੇ ਕਿਹਾ ਕਿ ਕੇਂਦਰ ਸਰਕਾਰ ਨਵੀਂ ਨੀਤੀ ਰਾਹੀਂ ਪੁਰਾਣੇ ਤਿੰਨ ਕਾਨੂੰਨ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਨਾਲ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਸਣੇ ਸਾਰਿਆਂ ਦਾ ਨੁਕਸਾਨ ਹੋਵੇਗਾ । ਉਨ੍ਹਾਂ ਕਿਹਾ ਕਿ ਨਵੀਂ ਖੇਤੀ ਮੰਡੀਕਰਨ ਨੀਤੀ ਦਾ ਉਦੇਸ਼ ਮੰਡੀਆਂ ਵਿੱਚੋਂ ਅਨਾਜ ਦੀ ਖ਼ਰੀਦ ਦਾ ਕੰਮ ਕਾਰਪੋਰੇਟਾਂ ਦੇ ਹੱਥਾਂ ’ਚ ਦੇਣਾ ਹੈ, ਜਿਸ ਨਾਲ ਪੰਜਾਬ ਦੀ ਆਰਥਿਕਤਾ ਵੀ ਪ੍ਰਭਾਵਿਤ ਹੋਵੇਗੀ । ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਨਵੀਂ ਖੇਤੀ ਮੰਡੀਕਰਨ ਨੀਤੀ ਵਿੱਚ ਪ੍ਰਾਈਵੇਟ ਮਾਰਕੀਟ ਯਾਰਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਇਸ ਨਾਲ ਪਹਿਲਾਂ ਤੋਂ ਸਥਾਪਤ ਮੰਡੀਆਂ ਨੂੰ ਕੋਈ ਕੇਂਦਰੀ ਸਹਾਇਤਾ ਨਹੀਂ ਮਿਲੇਗੀ । ਇਹ ਨੀਤੀ ਸਪਸ਼ਟ ਤੌਰ ’ਤੇ ਨਿੱਜੀ ਸੰਸਥਾਵਾਂ ਵੱਲੋਂ ਬਣਾਏ ਸਾਈਲੋਜ਼ ਨੂੰ ਉਤਸ਼ਾਹਿਤ ਕਰਦੀ ਹੈ, ਜੋ ਪ੍ਰਾਈਵੇਟ ਖ਼ਰੀਦਦਾਰਾਂ ਨੂੰ ਸਿੱਧੇ ਤੌਰ ’ਤੇ ਕਿਸਾਨਾਂ ਤੋਂ ਫਸਲ ਖ਼ਰੀਦਣ ਦਾ ਅਧਿਕਾਰ ਦਿੰਦੀ ਹੈ । ਉਨ੍ਹਾਂ ਕਿਹਾ ਕਿ ਇਸ ਨੀਤੀ ਨਾਲ ਆੜ੍ਹਤੀਆਂ ਨੂੰ ਫ਼ਸਲਾਂ ਦੇ ਖ਼ਰੀਦ ਦੇ ਕੰਮ ਵਿੱਚੋਂ ਬਾਹਰ ਕਰ ਦਿੱਤਾ ਜਾਵੇਗਾ, ਜਿਸ ਨਾਲ ਹਜ਼ਾਰਾਂ ਆੜ੍ਹਤੀਆਂ ਦਾ ਕਾਰੋਬਾਰ ਖੁੱਸ ਜਾਵੇਗਾ । ਰਾਈਸ ਮਿੱਲਰ ਐਸੋਸੀਏਸ਼ਨ ਦੇ ਆਗੂ ਤਰਸੇਮ ਸੈਣੀ ਨੇ ਵੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਦਾ ਵਿਰੋਧ ਕੀਤਾ । ਉਨ੍ਹਾਂ ਕਿਹਾ ਕਿ ਨੀਤੀ ਵਿੱਚ ਨਿੱਜੀ ਕੰਪਨੀਆਂ ਵੱਲੋਂ ਬਿਨਾਂ ਕਿਸੇ ਫੀਸ ਦੇ ਸਿੱਧੇ ਫ਼ਸਲ ਦੀ ਖ਼ਰੀਦ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top