Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 9:58 am

+91 90915 01313 , +91 90916 01313

punjabbanni@gmail.com
punjabbani@yahoo.com

ਮੋਦੀ ਸਰਕਾਰ ਡੱਲੇਵਾਲ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਮੰਗਾਂ ਮੰਨੇ :- ਗੁਰਪ੍ਰੀਤ ਸਿੰਘ ਗੋਪੀ, ਸੰਦੀਪ ਸ਼ਰਮਾ, ਲਾਲੀ ਫਤਿਹਪੁਰ, ਹਰਵਿੰਦਰ ਖਹਿਰਾ

ਮੋਦੀ ਸਰਕਾਰ ਡੱਲੇਵਾਲ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਮੰਗਾਂ ਮੰਨੇ :- ਗੁਰਪ੍ਰੀਤ ਸਿੰਘ ਗੋਪੀ, ਸੰਦੀਪ ਸ਼ਰਮਾ, ਲਾਲੀ ਫਤਿਹਪੁਰ, ਹਰਵਿੰਦਰ ਖਹਿਰਾ

ਮੋਦੀ ਸਰਕਾਰ ਡੱਲੇਵਾਲ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਮੰਗਾਂ ਮੰਨੇ : ਗੁਰਪ੍ਰੀਤ ਸਿੰਘ ਗੋਪੀ, ਸੰਦੀਪ ਸ਼ਰਮਾ, ਲਾਲੀ ਫਤਿਹਪੁਰ, ਹਰਵਿੰਦਰ ਖਹਿਰਾ
ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵਲੋਂ ਅੱਖੋ ਪਰੋਖੇ ਕਰਨਾ ਅਤਿ ਨਿੰਦਣਯੋਗ
ਨਾਭਾ : ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੇ ਹਰ ਵਰਗ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ, ਇਹਨਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਜੁਆਇੰਟ ਸਕੱਤਰ ਪੰਜਾਬ ਗੁਰਪ੍ਰੀਤ ਸਿੰਘ ਗੋਪੀ ਫੈਜਗੜ੍ਹ, ਸ਼ਹਿਰੀ ਬਲਾਕ ਪ੍ਰਧਾਨ ਸੰਦੀਪ ਸ਼ਰਮਾ, ਸੀਨੀਅਰ ਯੂਥ ਆਗੂ ਲਾਲੀ ਫਤਿਹਪੁਰ ਅਤੇ ਹਰਵਿੰਦਰ ਸਿੰਘ ਖਹਿਰਾ ਨੇ ਸਾਂਝੇ ਤੌਰ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰਾਂ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸ਼ਾਂਤਮਈ ਧਰਨੇ ‘ਤੇ ਬੈਠਾ ਹੋਇਆ ਹੈ ਅਤੇ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ । ਉਹਨਾਂ ਕਿਹਾ ਕਿ ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਬੀਤੇ ਕਾਫ਼ੀ ਦਿਨਾਂ ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ ਤੇ ਹੁਣ ਲਗਾਤਾਰ ਉਹਨਾਂ ਦੀ ਸਿਹਤ ਵਿਗੜ ਰਹੀ ਹੈ । ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਮੁੱਖ ਰੱਖਦਿਆਂ ਕਿਸਾਨਾਂ ਦੀ ਐਮ. ਐਸ. ਪੀ. ਅਤੇ ਹੋਰ ਮੰਗਾਂ ਨੂੰ ਤੁਰੰਤ ਮੰਨ ਲੈਣਾ ਚਾਹੀਦਾ ਹੈ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਵੀ ਤੁਰੰਤ ਖਤਮ ਕਰਵਾਉਣੀ ਚਾਹੀਦੀ ਹੈ । ਉਹਨਾਂ ਕੇਂਦਰ ਦੀ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਬਜਾਏ ਉਲਟਾ ਸਰਕਾਰ ਦੇ ਨੁੰਮਾਇਦੇ ਕਿਸਾਨ ਆਗੂਆਂ ਵਿਰੁੱਧ ਮਜ਼ਾਕੀਆਂ ਬਿਆਨ ਦੇ ਰਹੇ ਹਨ ਜੋ ਸੋਭਦੇ ਨਹੀਂ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਮੰਗਾਂ ਮੰਨਣ ਦੀ ਬਜਾਏ ਉਲਟਾ ਉਹਨਾਂ ਉਤੇ ਅੱਥਰੂ ਗੈਸ ਦੇ ਗੋਲੇ ਸੁਟਵਾ ਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੀ ਹੈ, ਜਿਸ ਦਾ ਖਮਿਆਜਾ ਇਸ ਨੂੰ ਵੱਡੀ ਕੀਮਤ ‘ਤੇ ਭੁਗਤਣਾ ਪਵੇਗਾ ।

Advertisement
Advertisement
Advertisement
Advertisement
Scroll to Top