Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 9:15 pm

+91 90915 01313 , +91 90916 01313

punjabbanni@gmail.com
punjabbani@yahoo.com

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਭਲਕੇ ਸਜਾਇਆ ਜਾਵੇਗਾ ਨਗਰ ਕੀਰਤਨ
ਕਵੀ ਦਰਬਾਰ ਅਤੇ ਧਾਰਮਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ
ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਅੱਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਦੀਵਾਨ ਹਾਲ ਵਿਖੇ ਕੀਤੀ ਗਈ। ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਰਦਾਸ ਉਪਰੰਤ ਦੱਸਿਆ ਕਿ ਭਲਕੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸਵੇਰੇ 11.ਵਜੇ ਨਗਰ ਕੀਰਤਨ ਦੀ ਆਰੰਭਤਾ ਕੀਤੀ ਜਾਵੇਗੀ । ਇਸ ਮੌਕੇ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪੁੱਜੇ ਹੋਏ ਸਨ। ਸ਼ਹੀਦੀ ਜੋੜ ਮੇਲ ਸਬੰਧੀ ਉਲੀਕੇ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਦੱਸਿਆ ਕਿ ਨਗਰ ਕੀਰਤਨ ਵੱਖ ਵੱਖ ਬਜ਼ਾਰਾਂ ਵਿਚ ਹੁੰਦਾ ਹੋਇਆਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਮਾਪਤ ਹੋਵੇਗਾ, ਜਿਥੇ ਦੇਰ ਰਾਤ ਨੂੰ ਕਵੀ ਦਰਬਾਰ ਦਾ ਆਯੋਜਨ ਵੀ ਕੀਤਾ ਗਿਆ ਹੈ । ਮੈਨੇਜਰ ਨੇ ਦੱਸਿਆ ਕਿ ਮਹਾਨ ਧਾਰਮਕ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ 6 ਦਸੰਬਰ ਨੂੰ ਜਿਥੇ ਪੰਚਮੀ ਦੇ ਮਹਾਨ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨਗੀਆਂ, ਉਥੇ ਹੀ ਦੇਰ ਸ਼ਾਮ ਨੂੰ ਮਹਾਨ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਦੱਸਿਆ ਕਿ 6 ਦਸੰਬਰ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੈਸ ਪਾਈਪ ਲਾਈਨ ਦਾ ਉਦਘਾਟਨ ਵੀ ਕਰਨਗੇ । ਇਸ ਮੌਕੇ ਉਨ੍ਹਾਂ ਕਿਹਾ ਕਿ ਸੰਗਤਾਂ ਗੁਰੂ ਘਰ ਪੁੱਜਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ । ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਅਕਾਊਟੈਂਟ ਗੁਰਮੀਤ ਸਿੰਘ, ਭਾਈ ਤਰਸਵੀਰ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਜਗਜੀਤ ਸਿੰਘ ਖਾਲਸਾ, ਭਾਈ ਹਜੂਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ ।

Advertisement
Advertisement
Advertisement
Advertisement
Scroll to Top