Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 8:14 pm

+91 90915 01313 , +91 90916 01313

punjabbanni@gmail.com
punjabbani@yahoo.com

ਚੌਕਸੀ ਵਿਭਾਗ ਨੇ ਜਿ਼ਲਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਵਣ ਵਾਰਡ ਨੂੰ ਕੀਤਾ ਰਿਸ਼ਵਤ ਲੈਂਦਿਆਂ ਕਾਬੂ

ਚੌਕਸੀ ਵਿਭਾਗ ਨੇ ਜਿ਼ਲਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਵਣ ਵਾਰਡ ਨੂੰ ਕੀਤਾ ਰਿਸ਼ਵਤ ਲੈਂਦਿਆਂ ਕਾਬੂ

ਚੌਕਸੀ ਵਿਭਾਗ ਨੇ ਜਿ਼ਲਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਵਣ ਵਾਰਡ ਨੂੰ ਕੀਤਾ ਰਿਸ਼ਵਤ ਲੈਂਦਿਆਂ ਕਾਬੂ
ਚੰਡੀਗੜ੍ਹ, 4 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਇੱਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਗੁਰਪ੍ਰੀਤ ਸਿੰਘ ਵਾਸੀ ਖੋਖਰ ਰੋਡ, ਮਾਨਸਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਹ ਇੱਕ ਮਸ਼ੀਨੀ ਰੇਹੜੀ ਚਲਾ ਕੇ ਆਪਣੀ ਰੋਜ਼ੀ-ਰੋਟੀ ਕਮਾਉਂਦਾ ਹੈ ਅਤੇ ਉਸਨੇ ਸੜਕ ਕਿਨਾਰੇ ਇੱਕ ਲੱਕੜ ਦਾ ਟੁਕੜਾ ਦੇਖਿਆ ਅਤੇ ਆਪਣੀ ਮੋਟਰ ਰੇਹੜੀ ਵਿੱਚ ਲੱਦ ਲਿਆ । ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਹ ਰਸਤੇ ਵਿੱਚ ਜਾ ਰਿਹਾ ਸੀ ਤਾਂ ਉਕਤ ਵਣ ਗਾਰਡ ਨੇ ਉਸਨੂੰ ਲੱਕੜ ਚੋਰੀ ਕਰਨ ਦੇ ਦੋਸ਼ ਵਿੱਚ ਜੁਰਮਾਨਾ ਕਰਨ ਦੀ ਧਮਕੀ ਦਿੱਤੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ ਉਸਨੂੰ 5,000 ਰੁਪਏ ਦੀ ਰਿਸ਼ਵਤ ਦੇਣ ਲਈ ਕਿਹਾ ।
ਸ਼ਿਕਾਇਤ ਅਨੁਸਾਰ 4,000 ਰੁਪਏ ਵਿੱਚ ਸੌਦਾ ਤੈਅ ਹੋ ਗਿਆ ਅਤੇ ਉਕਤ ਮੁਲਾਜ਼ਮ 1400 ਰੁਪਏ ਪਹਿਲੀ ਕਿਸ਼ਤ ਵੀ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਜੰਗਲਾਤ ਗਾਰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਬਾਕੀ ਬਚੀ 1100 ਰੁਪਏ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ । ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top