Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 8:15 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਐਸ. ਪੀ. ਸੀ. ਐਲ. ਦੇ ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਜੀ. ਜੀ. ਐਸ. ਐਸ. ਟੀ. ਪੀ. ਦਾ ਦੌਰਾ ਕਰਕੇ ਕੀਤੀਆਂ ਮੀਟਿੰਗਾਂ

ਪੀ. ਐਸ. ਪੀ. ਸੀ. ਐਲ. ਦੇ ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਜੀ. ਜੀ. ਐਸ. ਐਸ. ਟੀ. ਪੀ. ਦਾ ਦੌਰਾ ਕਰਕੇ ਕੀਤੀਆਂ ਮੀਟਿੰਗਾਂ

ਪੀ. ਐਸ. ਪੀ. ਸੀ. ਐਲ. ਦੇ ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਜੀ. ਜੀ. ਐਸ. ਐਸ. ਟੀ. ਪੀ. ਦਾ ਦੌਰਾ ਕਰਕੇ ਕੀਤੀਆਂ ਮੀਟਿੰਗਾਂ
ਪਟਿਆਲਾ, 4 ਦਸੰਬਰ, 2024: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਦੇ ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਮੰਗਲਵਾਰ ਨੂੰ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਾਵਰ ਪਲਾਂਟ (ਜੀਜੀਐਸਐਸਟੀਪੀ), ਰੂਪਨਗਰ ਦਾ ਦੌਰਾ ਕੀਤਾ ਅਤੇ ਵੱਖ-ਵੱਖ ਅਹਿਮ ਮੀਟਿੰਗਾਂ ਕੀਤੀਆਂ । ਬੁੱਧਵਾਰ ਨੂੰ ਇੱਥੇ ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਦੌਰੇ ਦੌਰਾਨ ਡਾਇਰੈਕਟਰ ਐਡਮਿਨ ਨੇ ਥਰਮਲ ਵਰਕਰ ਸੰਘਰਸ਼ ਕਮੇਟੀ ਅਤੇ ਕੰਟ੍ਰੈਕ੍ਟਰ ਕਰਮਚਾਰੀ ਯੂਨੀਅਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਧੀਰਜ ਨਾਲ ਵਰਕਰਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ । ਉਨ੍ਹਾਂ ਠੇਕਾ ਕਾਮਿਆਂ ਦੀਆਂ ਜਾਇਜ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ । ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਵੀ ਵਿਧਾਇਕ ਦਿਨੇਸ਼ ਚੱਢਾ ਨਾਲ ਮੀਟਿੰਗ ਕੀਤੀ । ਡਾਇਰੈਕਟਰ ਐਡਮਿਨ ਨੇ ਵਿਧਾਇਕ ਚੱਢਾ ਦੇ ਧਿਆਨ ਵਿੱਚ ਲਿਆਂਦਾ ਕਿ ਸੜਕਾਂ ਦੀ ਹਾਲਤ ਖਸਤਾ ਹੋਣ ਕਾਰਨ ਸੁਆਹ ਨਾਲ ਭਰੇ ਟਿੱਪਰਾਂ ਨੂੰ ਲਿਜਾਣ ਵਿੱਚ ਮਜ਼ਦੂਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨ੍ਹਾਂ ਵਿਧਾਇਕ ਨੂੰ ਅਪੀਲ ਕੀਤੀ ਕਿ ਉਹ ਦਖਲ ਦੇ ਕੇ ਸੜਕਾਂ ‘ਤੇ ਟਿਪਰਾਂ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਜਲਦੀ ਤੋਂ ਜਲਦੀ ਸੜਕਾਂ ਦੀ ਮੁਰੰਮਤ ਕਰਵਾਉਣ । ਡਾਇਰੈਕਟਰ ਪ੍ਰਸ਼ਾਸਨ ਨੇ ਆਸ ਪ੍ਰਗਟਾਈ ਕਿ ਸੜਕਾਂ ਦਾ ਮਸਲਾ ਜਲਦੀ ਹੱਲ ਹੋ ਜਾਵੇਗਾ । ਹੋਰਨਾਂ ਤੋਂ ਇਲਾਵਾ, ਜੀ. ਜੀ. ਐੱਸ. ਐੱਸ. ਟੀ. ਪੀ., ਰੂਪਨਗਰ ਦੇ ਮੁੱਖ ਇੰਜੀਨੀਅਰ ਇੰਜ: ਹਰੀਸ਼ ਸ਼ਰਮਾ ਅਤੇ ਹੋਰ ਡਿਪਟੀ ਚੀਫ ਇੰਜਨੀਅਰ ਇਸ ਮੌਕੇ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top