Breaking News ਸ਼ੋ੍ਰਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣੇ ਸੁਖਬੀਰ ਬਾਦਲਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡ

ਮੁੱਖ ਮੰਤਰੀ ਦੀ ਫੇਰੀ ਮੌਕੇ ਪੁਲਿਸ ਨੇ ਗੁਰਦੁਆਰਾ ਸਾਹਿਬ ਤੋਂ ਚੁੱਕਿਆ ਸ਼ੋ੍ਰਮਣੀ ਕਮੇਟੀ ਮੁਲਾਜ਼ਮ

ਦੁਆਰਾ: Punjab Bani ਪ੍ਰਕਾਸ਼ਿਤ :Wednesday, 04 December, 2024, 06:23 PM

ਮੁੱਖ ਮੰਤਰੀ ਦੀ ਫੇਰੀ ਮੌਕੇ ਪੁਲਿਸ ਨੇ ਗੁਰਦੁਆਰਾ ਸਾਹਿਬ ਤੋਂ ਚੁੱਕਿਆ ਸ਼ੋ੍ਰਮਣੀ ਕਮੇਟੀ ਮੁਲਾਜ਼ਮ
ਸ਼ੋ੍ਰਮਣੀ ਕਮੇਟੀ ਮੈਂਬਰਾਂ ਤੇ ਗੁਰਦੁਆਰਾ ਪ੍ਰਬੰਧਕਾਂ ਨੇ ਲਿਆ ਗੰਭੀਰ ਨੋਟਿਸ
ਗੁਰਦੁਆਰਾ ਸਾਹਿਬ ਅੰਦਰ ਪੁਲਿਸ ਦੀ ਦਖਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕਰਾਂਗੇ : ਮੈਨੇਜਰ ਜੱਫਰਵਾਲ
ਪਟਿਆਲਾ 4 ਦਸੰਬਰ : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਕੰਪਲੈਕਸ ਅੰਦਰ ਪੁਲਿਸ ਮੁਲਾਜਮਾਂ ਵੱਲੋਂ ਸ਼ੋ੍ਰਮਣੀ ਕਮੇਟੀ ਮੁਲਾਜ਼ਮ ਨੂੰ ਗਿ੍ਰਫਤ ਵਿਚ ਲੈਣ ਦਾ ਸ਼ੋ੍ਰਮਣੀ ਕਮੇਟੀ ਮੈਂਬਰਾਂ ਅਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਨੇ ਗੰਭੀਰ ਨੋਟਿਸ ਲੈਂਦਿਆਂ ਡੀਆਈਜੀ ਪਟਿਆਲਾ ਅਤੇ ਐਸ. ਐਸ. ਪੀ. ਨਾਨਕ ਸਿੰਘ ਨੂੰ ਅਪੀਲ ਕੀਤੀ ਹੈ ਕਿ ਪੁਲਿਸ ਅਧਿਕਾਰੀਆਂ ਦੀ ਗੁਰਦੁਆਰਾ ਸਾਹਿਬ ਵਿਚ ਕੀਤੀ ਜਾ ਰਹੀ ਦਖਲਅੰਦਾਜ਼ੀ ਬੰਦ ਕੀਤੀ ਜਾਵੇ । ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਗੜੀ ਅਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਸਮੇਤ ਗੁਰਦੁਆਰਾ ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਨੇ ਬੈਠਕ ਦੌਰਾਨ ਦੱਸਿਆ ਕਿ ਬੀਤੇ ਦਿਨ 3 ਦਸੰਬਰ ਨੂੰ ਮੁੱਖ ਮੰਤਰੀ ਪੰਜਾਬ ਪਟਿਆਲਾ ਫੇਰੀ ਦੌਰਾਨ ਪੁੱਜੇ ਹੋਏ ਸਨ ਅਤੇ ਇਸ ਦੌਰਾਨ ਪੁਲਿਸ ਅਧਿਕਾਰੀ ਗੁਰਦੁਆਰਾ ਸਾਹਿਬ ਅੰਦਰ ਦਖਲਅੰਦਾਜ਼ੀ ਕਰਦੇ ਪਾਏ ਗਏ ਹਨ । ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਮੁਲਾਜ਼ਮ ਆਪਣੇ ਕੰਪਲੈਕਸ ਅੰਦਰ ਦਫਤਰ ਵਿਚ ਆ ਰਿਹਾ ਸੀ ਤਾਂ ਪੁਲਿਸ ਪ੍ਰਸ਼ਾਸਨ ਵੱਲੋਂ ਤਾਇਨਾਤ ਕੀਤੀ ਪੁਲਿਸ ਨੇ ਗੁਰਦੁਆਰਾ ਸਾਹਿਬ ਅੰਦਰ ਗੱਡੀ ਲਿਆ ਕਿ ਸ਼ੋ੍ਰਮਣੀ ਕਮੇਟੀ ਮੁਲਾਜਮ ਚੁੱਕ ਲਿਆ। ਪੁਲਿਸ ਕਾਰਵਾਈ ਦਾ ਸ਼ੋ੍ਰਮਣੀ ਕਮੇਟੀ ਮੁਲਾਜਮ ਨੇ ਵਿਰੋਧ ਵੀ ਕੀਤਾ ਕਿ ਅਜਿਹਾ ਕਿਉਂ ਕੀਤਾ ਜਾ ਰਿਹਾ ਹੈ ਤਾਂ ਉਨ੍ਹਾਂ ਪੁਲਿਸ ਕਰਮਚਾਰੀਆਂ ਨੇ ਇਕ ਨਾ ਸੁਣੀ ਤੇ ਉਸ ਨੂੰ ਗੱਡੀ ਵਿਚ ਬਿਠਾ ਕੇ ਲੈ ਗਏ। ਮੁਲਾਜ਼ਮ ਨੇ ਦੱਸਿਆ ਕਿ ਉਸ ਨੇ ਕਈ ਵਾਰ ਪੁਲਿਸ ਅਧਿਕਾਰੀਆਂ ਨੂੰ ਆਖਿਆ ਕਿ ਉਹ ਸ਼ੋ੍ਰਮਣੀ ਕਮੇਟੀ ਮੁਲਾਜਮ ਹੈ ਪਰ ਉਹ ਉਸ ਨੰੂੰ ਗੱਡੀ ਵਿਚ ਬਿਠਾ ਕੇ ਲੈ ਗਏ । ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਦੱਸਿਆ ਕਿ ਸਭ ਤੋਂ ਵੱਡੀ ਸਿਤਮਜ਼ਰੀਫੀ ਇਹ ਹੈ ਕਿ ਪੁਲਿਸ ਵਾਲਿਆਂ ਨੇ ਚਾਰ ਪੰਜ ਕਿਲੋਮੀਟਰ ਦੂਰੀ ’ਤੇ ਮੁਲਾਜ਼ਮ ਬੱਸ ਵਿਚੋਂ ਇਸ ਕਰਕੇ ਉਤਾਰ ਦਿੱਤਾ ਕਿ ਮੁਲਾਜ਼ਮ ਨੇ ਮੈਨੇਜਰ ਸਾਹਿਬ ਨਾਲ ਫੋਨ ’ਤੇ ਗੱਲ ਕਰਵਾ ਦਿੱਤੀ, ਜਿਸ ਮਗਰੋਂ ਮੁਲਾਜ਼ਮ ਛੱਡਿਆ ਗਿਆ। ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਕਿਹਾ ਕਿ ਅਕਸਰ ਹੀ ਜਿਲ੍ਹਾ ਪੁਲਿਸ ਪ੍ਰਸ਼ਾਸਨ ਸ਼ੋ੍ਰਮਣੀ ਕਮੇਟੀ ਪਾਸ ਕਈ ਮਸਲਿਆਂ ਨੂੰ ਲੈ ਕੇ ਪਹੁੰਚ ਕਰਦਾ ਹੈ ਜਿਵੇਂ ਪੁਲਿਸ ਮੁਲਾਜ਼ਮਾਂ ਜਾਂ ਫੌਜ ਦੀ ਭਰਤੀ ਵੇਲੇ ਸਰਾਵਾਂ ਵਿਚ ਠਹਿਰਣ ਦਾ ਪ੍ਰਬੰਧ, ਸ਼ਹਿਰ ਵਿਚ ਲੱਗਦੇ ਧਰਨੇ ਪ੍ਰਦਰਸ਼ਨੀ ਲਈ ਲੰਗਰ ਆਦਿ ਤੱਕ ਦੀ ਸਹਾਇਤਾ ਵੀ ਪ੍ਰਾਪਤ ਕਰਦਾ ਹੈ, ਪ੍ਰੰਤੂ ਅਜਿਹੇ ਵਿਚ ਪੁਲਿਸ ਕਰਮਚਾਰੀਆਂ ਵੱਲੋਂ ਸ਼ੋ੍ਰਮਣੀ ਕਮੇਟੀ ਮੁਲਾਜ਼ਮ ਨੂੰ ਚੁੱਕਣਾ ਮੰਦਭਾਗਾ ਹੈ । ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਕਿਹਾ ਕਿ ਪੁਲਿਸ ਦਾ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਅੰਦਰ ਇਸ ਤਰ੍ਹਾਂ ਦਾ ਦਖਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ । ਉਨ੍ਹਾਂ ਕਿਹਾ ਕਿ ਜਲਦ ਹੀ ਸ਼ੋ੍ਰਮਣੀ ਕਮੇਟੀ ਮੈਂਬਰਾਂ ਤੇ ਪ੍ਰਬੰਧਕਾਂ ਦਾ ਵਫ਼ਦ ਅਤੇ ਲਿਖਤੀ ਪੱਤਰ ਰਾਹੀਂ ਡੀਆਈਜੀ ਪਟਿਆਲਾ ਅਤੇ ਐਸ. ਐਸ. ਪੀ. ਤੱਕ ਪਹੁੰਚ ਕਰਕੇ ਪੁਲਿਸ ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਮੰਗ ਕਰੇਗਾ। ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਨਾਲ ਅਜਿਹੀ ਬਦਸਲੂਕੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ।