Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 8:14 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਭਾਸ਼ਾ ਦੀਆਂ ਕੰਪਿਊਟਰੀ ਲੋੜਾਂ ਵਿਸ਼ੇ ’ਤੇ ਵਰਕਸ਼ਾਪ 9 ਨੂੰ

ਪੰਜਾਬੀ ਭਾਸ਼ਾ ਦੀਆਂ ਕੰਪਿਊਟਰੀ ਲੋੜਾਂ ਵਿਸ਼ੇ ’ਤੇ ਵਰਕਸ਼ਾਪ 9 ਨੂੰ

ਪੰਜਾਬੀ ਭਾਸ਼ਾ ਦੀਆਂ ਕੰਪਿਊਟਰੀ ਲੋੜਾਂ ਵਿਸ਼ੇ ’ਤੇ ਵਰਕਸ਼ਾਪ 9 ਨੂੰ
ਭਾਸ਼ਾ ਵਿਭਾਗ ਪੰਜਾਬ ਵੱਲੋਂ ਭਾਸ਼ਾ ਭਵਨ ਪਟਿਆਲਾ ਵਿਖੇ ਕੀਤਾ ਜਾਵੇਗਾ ਆਯੋਜਨ
ਪਟਿਆਲਾ 4 ਦਸੰਬਰ : ਪੰਜਾਬ ਸਰਕਾਰ ਦੀ ਰਹਿਨੁਮਾਈ ’ਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਕੀਤੇ ਜਾ ਰਹੇ ਉੱਦਮਾਂ ਦੀ ਲੜੀ ’ਚ ‘ਪੰਜਾਬੀ ਭਾਸ਼ਾ ਦੀਆਂ ਕੰਪਿਊਟਰੀ ਲੋੜਾਂ’ ਵਿਸ਼ੇ ’ਤੇ ਇੱਕ ਦਿਨਾ ਵਰਕਸ਼ਾਪ 9 ਦਸੰਬਰ (ਸੋਮਵਾਰ) ਨੂੰ ਭਾਸ਼ਾ ਭਵਨ ਪਟਿਆਲਾ ਵਿਖੇ ਲਗਵਾਈ ਜਾ ਰਹੀ ਹੈ । ਭਾਸ਼ਾ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਇਸ ਵਰਕਸ਼ਾਪ ਦੌਰਾਨ ਉੱਘੇ ਕੰਪਿਊਟਰ ਮਾਹਿਰ ਡਾ. ਸੀ. ਪੀ. ਕੰਬੋਜ ਅਤੇ ਸਾਥੀ ਪੰਜਾਬੀ ਭਾਸ਼ਾ ਦੀਆਂ ਅਜੋਕੇ ਮਸ਼ੀਨੀ ਬੁੱਧੀਮਾਨਤਾ ਦੇ ਯੁੱਗ ਵਿੱਚ ਕੰਪਿਊਟਰੀ ਲੋੜਾਂ ਬਾਰੇ ਵਿਸਥਾਰ ਨਾਲ ਅਭਿਆਸ (ਪ੍ਰੈਕਟੀਕਲ) ਰੂਪ ’ਚ ਜਾਣਕਾਰੀ ਦੇਣਗੇ । ਦੋ ਸ਼ੈਸ਼ਨਾਂ ਵਾਲੀ ਇਹ ਵਰਕਸ਼ਾਪ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਜਾਰੀ ਰਹੇਗੀ । ਇਸ ਵਰਕਸ਼ਾਪ ’ਚ ਹਿੱਸਾ ਲੈਣ ਲਈ ਸਭ ਨੂੰ ਵਿਸ਼ੇਸ਼ਕਰ ਪੰਜਾਬੀ ਲੇਖਕਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ । ਵਰਕਸ਼ਾਪ ’ਚ ਹਿੱਸਾ ਲੈਣ ਵਾਲਿਆਂ ਕੋਲ ਲੈੱਪਟਾਪ ਹੋਣਾ ਲਾਜ਼ਮੀ ਹੈ ਅਤੇ ਉਨਾਂ ਨੂੰ ਆਉਣ-ਜਾਣ ਦਾ ਕਿਰਾਇਆ ਵੀ ਦਿੱਤਾ ਜਾਵੇਗਾ ਅਤੇ ਵਰਕਸ਼ਾਪ ਵਿੱਚ ਭਾਗ ਲੈਣ ਵਾਲੇ ਸਾਰੇ ਸਿੱਖਿਆਰਥੀਆਂ ਦੇ ਖਾਣ-ਪੀਣ ਦਾ ਪ੍ਰਬੰਧ ਵਿਭਾਗ ਵੱਲੋਂ ਕੀਤਾ ਜਾਵੇਗਾ । ਇਸ ਵਰਕਸ਼ਾਪ ’ਚ ਹਿੱਸਾ ਲੈਣ ਲਈ ਭਾਸ਼ਾ ਵਿਭਾਗ ਦੀ ਈ-ਮੇਲ vikaspunjabi.pblanguages@gmail.com (ਫੋਨ ਨੰਬਰ 9041008888) ਰਾਹੀਂ ਸਮਾਂ ਰਹਿੰਦੇ ਰਜਿਸਟ੍ਰੇਸ਼ਨ ਕਰਵਾਉਣੀ ਜ਼ਰੂਰੀ ਹੈ । ਇਸ ਵਰਕਸ਼ਾਪ ਦਾ ਮੁੱਖ ਮਨੋਰਥ ਪੰਜਾਬੀ ਭਾਸ਼ਾ ਨੂੰ ਮਸ਼ੀਨੀ ਬੁੱਧੀਮਾਨਤਾ (ਏਆਈਈ) ਦੇ ਯੁੱਗ ਵਿੱਚ ਸਮੇਂ ਦੇ ਹਾਣ ਦਾ ਬਣਾਉਣਾ ਹੈ ।

Advertisement
Advertisement
Advertisement
Advertisement
Scroll to Top