Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 8:14 pm

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਡੀ. ਐਮ. ਰਾਜੇਸ਼ ਸ਼ਰਮਾ ਵੱਲੋਂ ਮਾਰਕੀਟ ਕਮੇਟੀ ਦਿੜ੍ਹਬਾ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ

ਐਸ. ਡੀ. ਐਮ. ਰਾਜੇਸ਼ ਸ਼ਰਮਾ ਵੱਲੋਂ ਮਾਰਕੀਟ ਕਮੇਟੀ ਦਿੜ੍ਹਬਾ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ

ਐਸ. ਡੀ. ਐਮ. ਰਾਜੇਸ਼ ਸ਼ਰਮਾ ਵੱਲੋਂ ਮਾਰਕੀਟ ਕਮੇਟੀ ਦਿੜ੍ਹਬਾ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ
ਨਜਾਇਜ਼ ਕਬਜ਼ੇ ਤੁਰੰਤ ਹਟਾਉਣ ਦੇ ਆਦੇਸ਼
ਦਿੜ੍ਹਬਾ, 4 ਦਸੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਰਾਜੇਸ਼ ਸ਼ਰਮਾ ਨੇ ਅੱਜ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ ਅਨਾਜ ਮੰਡੀ ਦਿੜਬਾ ਵਿੱਚ ਅਤੇ ਅਜਿਹੇ ਹੀ ਹੋਰ ਜਨਤਕ ਸਥਾਨਾਂ ਉੱਤੇ ਕਿਸੇ ਵੀ ਨਜਾਇਜ਼ ਕਬਜ਼ੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਜਾਂਚ ਪੜਤਾਲ ਦੌਰਾਨ ਅਜਿਹਾ ਕੋਈ ਨਜਾਇਜ਼ ਕਬਜ਼ਾ ਸਾਹਮਣੇ ਆਉਂਦਾ ਹੈ ਤਾਂ ਉਸ ਨੂੰ ਤੁਰੰਤ ਹਟਾਉਣ ਲਈ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ । ਉਪ ਮੰਡਲ ਮੈਜਿਸਟਰੇਟ ਨੇ ਕਿਹਾ ਕਿ ਅਨਾਜ ਮੰਡੀ ਦਿੜਬਾ ਵਿੱਚ ਨਜਾਇਜ਼ ਕਬਜ਼ਿਆਂ ਸਬੰਧੀ ਕੁਝ ਲੋਕਾਂ ਵੱਲੋਂ ਮਾਮਲਾ ਧਿਆਨ ਵਿੱਚ ਲਿਆਂਦਾ ਗਿਆ ਹੈ ਅਤੇ ਲੋਕ ਹਿੱਤ ਵਿੱਚ ਅਜਿਹੇ ਕਬਜ਼ਿਆਂ ਨੂੰ ਤੁਰੰਤ ਹਟਾਉਣ ਦੀ ਕਾਰਵਾਈ ਕੀਤੀ ਜਾਵੇ । ਉਹਨਾਂ ਨੇ ਮਾਰਕੀਟ ਕਮੇਟੀ ਦੇ ਸਕੱਤਰ ਨੂੰ ਹਦਾਇਤ ਕੀਤੀ ਕਿ ਉਹ ਮੰਡੀ ਵਿੱਚ ਪੂਰੀ ਚੌਕਸੀ ਰੱਖਣ ਅਤੇ ਕਿਸੇ ਵੀ ਸੂਰਤ ਵਿੱਚ ਨਜਾਇਜ਼ ਕਬਜ਼ੇ ਨਾ ਹੋਣ ਦਿੱਤੇ ਜਾਣ ।

Advertisement
Advertisement
Advertisement
Advertisement
Scroll to Top