‘ਆਪ’ ਵਿਧਾਇਕ ਨਰੇਸ਼ ਬਾਲੀਅਨ ਜ਼ਮਾਨਤ ਮਿਲਣ ਤੋਂ ਬਾਅਦ ਮੁੜ ਗ੍ਰਿਫਤਾਰ
ਦੁਆਰਾ: Punjab Bani ਪ੍ਰਕਾਸ਼ਿਤ :Wednesday, 04 December, 2024, 07:32 PM
‘ਆਪ’ ਵਿਧਾਇਕ ਨਰੇਸ਼ ਬਾਲੀਅਨ ਜ਼ਮਾਨਤ ਮਿਲਣ ਤੋਂ ਬਾਅਦ ਮੁੜ ਗ੍ਰਿਫਤਾਰ
ਚੰਡੀਗੜ੍ਹ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਉੱਤਮ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਬਾਲਿਆਨ ਨੂੰ ਅੱਜ ਫਿਰੌਤੀ ਦੇ ਮਾਮਲੇ ‘ਚ ਰਾਊਸ ਐਵੇਨਿਊ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ, ਪਰ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਫਿਰ ਗ੍ਰਿਫਤਾਰ ਕਰ ਲਿਆ ਗਿਆ । ਪੁਲਿਸ ਨੇ ਉਸ ਨੂੰ ਮਕੋਕਾ ਮਾਮਲੇ ’ਚ ਮੁੜ ਗ੍ਰਿਫ਼ਤਾਰ ਕਰ ਲਿਆ ਹੈ । ਰਿਕਵਰੀ ਮਾਮਲੇ ‘ਚ ਅਦਾਲਤ ਨੇ ਉਸ ਨੂੰ 50 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦੇ ਦਿੱਤੀ ਸੀ । ਕੱਲ੍ਹ ਅਦਾਲਤ ਨੇ ਉਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਸੀ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਉਸਨੂੰ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 30 ਨਵੰਬਰ 2024 ਨੂੰ ਫਿਰੌਤੀ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ ।