ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਦੇਵੇਂਦਰ ਫੜਨਵੀਸ ਤੇ ਉਪ ਮੁੱਖ ਮੰਤਰੀ ਵਜੋਂ ਸ਼ਿਵ ਸੈਨਾ ਆਗੂ ਏਕਨਾਥ ਸ਼ਿੰਦੇ ਤੇ ਐੱਨਸੀਪੀ ਦੇ ਅਜੀਤ ਪਵਾਰ ਲੈਣਗੇ ਹਲਫ਼

ਦੁਆਰਾ: Punjab Bani ਪ੍ਰਕਾਸ਼ਿਤ :Thursday, 05 December, 2024, 08:16 AM

ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਦੇਵੇਂਦਰ ਫੜਨਵੀਸ ਤੇ ਉਪ ਮੁੱਖ ਮੰਤਰੀ ਵਜੋਂ ਸ਼ਿਵ ਸੈਨਾ ਆਗੂ ਏਕਨਾਥ ਸ਼ਿੰਦੇ ਤੇ ਐੱਨਸੀਪੀ ਦੇ ਅਜੀਤ ਪਵਾਰ ਲੈਣਗੇ ਹਲਫ਼
ਮੁੰਬਈ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਦੇਵੇਂਦਰ ਫੜਨਵੀਸ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਦਾ ਅਹੁਦਾ ਇੱਕ ‘ਤਕਨੀਕੀ ਪ੍ਰਬੰਧ’ ਹੈ ਅਤੇ ਉਹ ਸਹਿਯੋਗੀ ਏਕਨਾਥ ਸ਼ਿੰਦੇ ਤੇ ਅਜੀਤ ਪਵਾਰ ਨੂੰ ਨਾਲ ਲੈ ਕੇ ਮਹਾਰਾਸ਼ਟਰ ’ਚ ਨਵੀਂ ਮਹਾਯੁਤੀ ਗੱਠਜੋੜ ਸਰਕਾਰ ਚਲਾਉਣਗੇ। ਉਹ ਇੱਥੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਕੋਲ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਸ਼ਿੰਦੇ ਤੇ ਪਵਾਰ ਵੀ ਸਨ। ਇਸ ਤੋਂ ਪਹਿਲਾਂ ਦਿਨੇ ਫੜਨਵੀਸ ਨੂੰ ਮਹਾਰਾਸ਼ਟਰ ਭਾਜਪਾ ਦੇ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ, ਜਿਸ ਨਾਲ ਉਨ੍ਹਾਂ ਦਾ ਤੀਜੀ ਵਾਰ ਮੁੱਖ ਮੰਤਰੀ ਬਣਨ ਦਾ ਰਾਹ ਪੱਧਰਾ ਹੋ ਗਿਆ। ਸ਼ਿਵ ਸੈਨਾ ਆਗੂ ਏਕਨਾਥ ਸ਼ਿੰਦੇ ਤੇ ਐੱਨਸੀਪੀ ਦੇ ਅਜੀਤ ਪਵਾਰ ਉਪ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ।