ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼
ਦੁਆਰਾ: Punjab Bani ਪ੍ਰਕਾਸ਼ਿਤ :Wednesday, 04 December, 2024, 09:46 AM
ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼
ਚੰਡੀਗੜ੍ਹ, 4 ਦਸੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕਰਦਿਆਂ ਦਰਬਾਰ ਸਾਹਿਬ ਦੇ ਬਾਹਰ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ । ਕਥਿਤ ਤੌਰ ’ਤੇ ਹਮਲਾ ਕਰਨ ਵਾਲਾ ਵਿਅਕਤੀ ਨਰਾਇਣ ਸਿੰਘ ਚੌੜਾ ਦਲ ਖਾਲਸਾ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਹਮਲਾ ਕਰਨ ਵਾਲਾ ਵਿਅਕਤੀ ਨਰਾਇਨ ਸਿੰਘ ਲਗਾਤਾਰ ਦੂਜੇ ਦਿਨ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਇਆ ਸੀ ਅਤੇ ਇਸ ’ਤੇ ਪਹਿਲਾਂ ਤੋਂ ਹੀ ਨਜ਼ਰ ਰੱਖੀ ਜਾ ਰਹੀ ਸੀ ਅਤੇ ਹਮਲਾ ਕਰਨ ਮੌਕੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ ।