Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 10:10 pm

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਕਰਵਾਏਗਾ ਰੋਜ਼ਗਾਰ ਦੇ ਮੌਕੇ ਪ੍ਰਦਾਨ

ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਕਰਵਾਏਗਾ ਰੋਜ਼ਗਾਰ ਦੇ ਮੌਕੇ ਪ੍ਰਦਾਨ

ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਕਰਵਾਏਗਾ ਰੋਜ਼ਗਾਰ ਦੇ ਮੌਕੇ ਪ੍ਰਦਾਨ
-ਸਮਾਜ ਦੀ ਮੁੱਖਧਾਰਾ ‘ਚ ਸ਼ਾਮਲ ਹੋਏ ਨੌਜਵਾਨਾਂ ਦੇ ਪੁਨਰਵਸੇਬੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਨਵੀਂ ਪਹਿਲਕਦਮੀ
-ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ
-ਐਸ. ਡੀ. ਐਮਜ਼. ਤੇ ਡੀ. ਐਸ. ਪੀਜ਼ ਆਪਣੇ ਖੇਤਰ ‘ਚ ਚਲਾਉਣ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ
ਪਟਿਆਲਾ, 4 ਦਸੰਬਰ : ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਸਮਾਜ ਦੀ ਮੁੱਖਧਾਰਾ ‘ਚ ਸ਼ਾਮਲ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰਾਹੀਂ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ, ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਨਸ਼ਾ ਮੁਕਤ ਭਾਰਤ ਅਭਿਆਨ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ । ਏ. ਡੀ. ਸੀ. ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਿਆਂ ਨੂੰ ਛੱਡ ਕੇ ਇਲਾਜ ਕਰਵਾਉਣ ਤੋਂ ਬਾਅਦ ਠੀਕ ਹੋ ਚੁੱਕੇ ਹਨ, ਉਨ੍ਹਾਂ ਨਾਲ ਹੁਣ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਰਾਬਤਾ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਨਾਲ ਜੋੜਿਆ ਜਾ ਸਕੇ । ਉਨ੍ਹਾਂ ਕਿਹਾ ਕਿ ਬਿਊਰੋ ਵੱਲੋਂ ਹਰੇਕ ਮਹੀਨੇ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਵਿੱਚ ਇਨ੍ਹਾਂ ਨੌਜਵਾਨਾਂ ਨੂੰ ਬੁਲਾਇਆ ਜਾਵੇਗਾ ਅਤੇ ਜਿਹੜੇ ਨੌਜਵਾਨਾਂ ਨੇ ਆਪਣਾ ਕਾਰੋਬਾਰ ਸ਼ੁਰੂ ਕਰਨਾ ਹੈ, ਉਨ੍ਹਾਂ ਨੂੰ ਸਿਖਲਾਈ ਦੇਣ ਅਤੇ ਬੈਂਕ ਕਰਜ਼ੇ ਆਦਿ ਦਿਵਾਉਣ ਲਈ ਵੀ ਬਿਊਰੋ ਵੱਲੋਂ ਸਹਾਇਤਾ ਕੀਤੀ ਜਾਵੇਗੀ ।
ਬੈਠਕ ਦੌਰਾਨ ਏ. ਡੀ. ਸੀ. ਇਸ਼ਾ ਸਿੰਗਲ ਨੇ ਐਸ. ਡੀ. ਐਮਜ਼ ਅਤੇ ਡੀ. ਐਸ. ਪੀਜ਼ ਨੂੰ ਆਪਣੀ-ਆਪਣੀ ਸਬ-ਡਵੀਜ਼ਨ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਚਲਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਪਹਿਲਾਂ ਹੀ ਪਹਿਚਾਣ ਕੀਤੇ ਅਤੇ ਹੋਰ ਸੰਭਾਵਤ ਹਾਟਸਪਾਟ ਖੇਤਰਾਂ ਵਿਖੇ ਨਿਰੰਤਰ ਨਿਗਰਾਨੀ ਰੱਖੀ ਜਾਵੇ ਅਤੇ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ ਜਾਵੇ । ਉਨ੍ਹਾਂ ਖੇਡ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡ ਪੱਧਰ ‘ਤੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸਥਾਰਤ ਤਜਵੀਜ਼ ਤਿਆਰ ਕਰਨ ਲਈ ਕਿਹਾ । ਮੀਟਿੰਗ ‘ਚ ਡੀ. ਐਸ. ਪੀ. ਰਾਜੇਸ਼ ਮਲਹੋਤਰਾ, ਜ਼ਿਲ੍ਹਾ ਅਟਾਰਨੀ ਦਵਿੰਦਰ ਗੋਇਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ, ਇੰਸਪੈਕਟਰ ਸਰਪ੍ਰੀਤ ਕੌਰ ਕੌੜਾ, ਸਮਾਜ ਸੇਵੀ ਜਤਵਿੰਦਰ ਗਰੇਵਾਲ ਤੇ ਪਰਮਿੰਦਰ ਭਲਵਾਨ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਡਾ. ਦਿਲਵਰ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top