Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:29 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਲੈਕਟ੍ਰੋਨਿਕਸ ਵਿਭਾਗ ਵੱਲੋ ਵਿਦਾਇਗੀ ਪਾਰਟੀ ਦਾ ਆਯੋਜਨ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਲੈਕਟ੍ਰੋਨਿਕਸ ਵਿਭਾਗ ਵੱਲੋ ਵਿਦਾਇਗੀ ਪਾਰਟੀ ਦਾ ਆਯੋਜਨ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਲੈਕਟ੍ਰੋਨਿਕਸ ਵਿਭਾਗ ਵੱਲੋ ਵਿਦਾਇਗੀ ਪਾਰਟੀ ਦਾ ਆਯੋਜਨ
ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ ਵੱਲੋ ਬੀਤੇ ਦਿਨੀ ਬੀ.ਟੈਕ. ਅਤੇ ਐਮ.ਟੈਕ. ਕੋਰਸਾਂ ਦੇ ਅਖੀਰਲੇ ਸਾਲ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਪਾਰਟੀ ਦਾ ਪ੍ਰਬੰਧ ਪ੍ਰੀ-ਫਾਈਨਲ ਸਾਲ ਦੇ ਵਿਦਿਆਰਥੀਆਂ ਅਤੇ ਵਿਭਾਗ ਦੇ ਕਲਚਰਲ ਕਲੱਬ ਦੇ ਸਹਿਯੋਗ ਨਾਲ ਕੀਤਾ ਗਿਆ। ਸਭ ਤੋਂ ਪਹਿਲਾ ਵਿਭਾਗ ਦੇ ਮੁਖੀ ਡਾ. ਕੁਲਵਿੰਦਰ ਸਿੰਘ ਮੱਲ੍ਹੀ, ਡਾ. ਲਵਕੇਸ਼, ਡਾ. ਬੇਅੰਤ ਕੌਰ ਸਿੱਧੂ ਅਤੇ ਇਜੀ. ਅਮਨਦੀਪ ਕੌਰ ਬਰਾੜ ਵਲੋਂ ਸ਼ਮਾ ਰੌਸ਼ਨ ਕਰਕੇ ਪਾਰਟੀ ਦਾ ਸ਼ੁਭ ਆਰੰਭ ਕੀਤਾ ਗਿਆ। ਡਾ. ਲਵਕੇਸ ਵੱਲੋਂ ਸਾਰੇ ਹਾਜ਼ਰ ਸਟਾਫ ਅਤੇ ਫੈਕਲਟੀ ਮੈਬਰਾਂ ਅਤੇ ਵਿਦਿਆਰਥੀਆਂ ਨੂੰ ਜੀ ਆਇਆ ਕਿਹਾ ਗਿਆ। ਵਿਭਾਗ ਦੇ ਮੁਖੀ ਡਾ. ਕੁਲਵਿੰਦਰ ਸਿੰਘ ਮੱਲ੍ਹੀ ਵੱਲੋਂ ਵਿਦਿਆਰਥੀ ਦੇ ਭਵਿੱਖ ਲਈ ਸ਼ੁੱਭ ਇਛਾਵਾਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਾ ਮਹੱਤਵ ਦੱਸਿਆ। ਇਸ ਪਾਰਟੀ ਵਿੱਚ ਡਾ. ਮਨਜੀਤ ਸਿੰਘ ਪਾਤਰ, ਸਾਬਕਾ ਡੀਨ ਰਿਸਰਚ, ਪੰਜਾਬੀ ਯੂਨੀਵਰਸਿਟੀ ਬਤੌਰ ਮੁੱਖ ਮਹਿਮਾਨ ਵਜੋ ਹਾਜ਼ਰ ਹੋਏ। ਆਪਣੇ ਪ੍ਰਧਾਨਗੀ ਭਾਸ਼ਨ ਵਿੱਚ ਡਾ. ਮਨਜੀਤ ਸਿੰਘ ਪਾਤਰ ਵੱਲੋਂ ਪਾਸ ਹੋਣ ਜਾ ਰਹੇ ਵਿਦਾਇਗੀ ਪਾਰਟੀ ਦੀ ਯਾਦਾਂ ਬਾਰੇ ਚਰਚਾ ਕੀਤੀ ਗਈ ਅਤੇ ਵਿਦਿਆਰਥੀਆਂ ਦੇ ਉਚੇਰੇ ਭਵਿੱਖ ਲਈ ਸ਼ੁਭ ਇਛਾਵਾਂ ਦਿੱਤੀਆਂ। ਵਿਦਿਆਰਥੀਆਂ ਵੱਲੋਂ ਵੱਖ-ਵੱਖ ਕਲਚਰਲ ਆਈਟਮਾਂ ਦਾ ਬਾਖੂਬੀ ਪ੍ਰਦਰਸ਼ਨ ਕੀਤਾ ਗਿਆ। ਅਖੀਰ ਵਿੱਚ ਅਖਰੀਲੇ ਸਾਲ ਦੇ ਵਿਦਿਆਰਥੀਆਂ ਵਿੱਚੋਂ ਮਿਸਟਰ/ਮਿਸ ਸਮਾਈਲ, ਪਰਸਨੈਲਟੀ, ਟੇਲੈਟਿਡ ਦੀ ਵੀ ਚੌਣ ਕੀਤੀ ਗਈ। ਇਸ ਤੋਂ ਇਲਾਵਾ ਬੀ.ਟੈਕ. (ਈ. ਸੀ. ਈ.) ਵਿਦਿਆਰਥੀਆਂ ਵਿੱਚੋਂ ਮਿਸਟਰ ਫੇਅਰਵਲ ਕ੍ਰਿਸ਼ ਅਤੇ ਮਿਸ ਫੇਅਰਵਲ ਸਿਮਰਨ ਇਸੇ ਤਰ੍ਹਾਂ ਬੀ.ਟੈਕ. (ਈ.ਸੀ.ਐਮ.) ਵਿਦਿਆਰਥੀਆਂ ਵਿੱਚੋਂ ਮਿਸਟਰ ਫੇਅਰਵਲ ਦੀਵਮ ਮੈਣੀ ਅਤੇ ਮਿਸ ਫੇਅਰਵਲ ਜੈਸਮਿਨ ਦੇ ਟੈਗ ਜਿੱਤੇ । ਅਖੀਰ ਵਿੱਚ ਵਿਭਾਗ ਦੇ ਮੁਖੀ ਡਾ. ਕੁਲਵਿੰਦਰ ਸਿੰਘ ਮੱਲ੍ਹੀ ਵੱਲੋਂ ਪ੍ਰਬੰਧਕ ਕਮੇਟੀ ਅਤੇ ਸਾਰੇ ਹਾਜ਼ਰ ਸਟਾਫ/ਫੈਕਲਟੀ ਮੈਂਬਰ ਸਾਹਿਬਾਨ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਡਾ. ਸੋਨੀਆਂ, ਡਾ. ਰੀਚਾ ਸ਼ਰਮਾ, ਡਾ. ਰਮਨਦੀਪ ਕੌਰ, ਸ੍ਰੀਮਤੀ ਰਾਜਿੰਦਰ ਕੌਰ, ਸ੍ਰੀਮਤੀ ਸੁਖਵਿੰਦਰ ਕੌਰ ਅਤੇ ਸ੍ਰੀ ਭੁਪਿੰਦਰ ਸਿੰਘ ਹਾਜਰ ਰਹੇ।

Advertisement
Advertisement
Advertisement
Advertisement
Scroll to Top