Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 9:02 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਖਬੀਰ ਬਾਦਲ ਤੇ ਹੋਏ ਜਾਨਲੇਵਾ ਹਮਲੇ ਪਿੱਛੇ ਕੰਮ ਕਰ ਰਹੀਆਂ ਏਜੰਸੀਆਂ ਨੂੰ ਸਾਹਮਣੇ ਲਿਆਂਦਾ ਜਾਵੇ : ਪ੍ਰੋ. ਬਡੂੰਗਰ

ਸੁਖਬੀਰ ਬਾਦਲ ਤੇ ਹੋਏ ਜਾਨਲੇਵਾ ਹਮਲੇ ਪਿੱਛੇ ਕੰਮ ਕਰ ਰਹੀਆਂ ਏਜੰਸੀਆਂ ਨੂੰ ਸਾਹਮਣੇ ਲਿਆਂਦਾ ਜਾਵੇ : ਪ੍ਰੋ. ਬਡੂੰਗਰ

ਸੁਖਬੀਰ ਬਾਦਲ ਤੇ ਹੋਏ ਜਾਨਲੇਵਾ ਹਮਲੇ ਪਿੱਛੇ ਕੰਮ ਕਰ ਰਹੀਆਂ ਏਜੰਸੀਆਂ ਨੂੰ ਸਾਹਮਣੇ ਲਿਆਂਦਾ ਜਾਵੇ : ਪ੍ਰੋ. ਬਡੂੰਗਰ
ਪਟਿਆਲਾ, 4 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲੱਗੀ ਤਨਖ਼ਾਹ ਪੂਰੀ ਕਰਨ ਲਈ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਹਿਬ ਦੇ ਘੰਟਾ ਘਰ ਵਾਲੀ ਡਿਊਟੀ ਦੇ ਬਾਹਰ ਬੈਠ ਕੇ ਸੇਵਾ ਨਿਭਾਅ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਕੀਤੇ ਗਏ ਜਾਨ ਲੇਵਾ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਹੈ । ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਾਰੀਆਂ ਸਰਕਾਰੀ ਸੁਰੱਖਿਆ ਏਜੰਸੀਆਂ ਫੇਲ ਹੋ ਕੇ ਰਹਿ ਗਈਆਂ ਹਨ ਤੇ ਜੇਕਰ ਉਹ ਚੌਕਸੀ ਵਰਤਦੀਆਂ ਤਾਂ ਵਰਤਾਰਾ ਹੋਣ ਤੋਂ ਰੋਕਿਆ ਜਾ ਸਕਦਾ ਸੀ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਜਾਨਲੇਵਾ ਹਮਲੇ ਦੀ ਸਰਕਾਰੀ ਵਲੋਂ ਉਚ ਪੱਧਰੀ ਜਾਂਚ ਕਰਵਾ ਕੇ ਇਸ ਪਿੱਛੇ ਕੰਮ ਕਰ ਰਹੀਆਂ ਏਜੰਸੀਆਂ ਨੂੰ ਸਾਹਮਣੇ ਲਿਆਂਦਾ ਜਾਣਾ ਹੈ । ਉਹਨਾਂ ਕਿਹਾ ਕਿ ਗੁਰੂ ਘਰਾਂ ਵਿੱਚ ਇਹੋ ਜਿਹੀਆਂ ਕਾਰਵਾਈਆਂ ਕਿਸੇ ਵੀ ਹਾਲਤ ਵਿੱਚ ਸ਼ੋਭਾ ਨਹੀਂ ਦਿੰਦੀਆਂ ।

Advertisement
Advertisement
Advertisement
Advertisement
Scroll to Top