Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 11 Oct 2026 | 4:52 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰੂ ਰਵਿਦਾਸ ਆਯੂਰਵੇਦ ਯੂਨੀਵਰਸਿਟੀ ਵੱਲੋਂ ਅਰੰਭੇ ਯੋਗਾ ਡਿਪਲੋਮਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਪਟਿਆਲਾ ਦੇ ਸਿਖਿਆਰਥੀਆਂ ਨੇ ਲਾਭ ਲਿਆ

ਗੁਰੂ ਰਵਿਦਾਸ ਆਯੂਰਵੇਦ ਯੂਨੀਵਰਸਿਟੀ ਵੱਲੋਂ ਅਰੰਭੇ ਯੋਗਾ ਡਿਪਲੋਮਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਪਟਿਆਲਾ ਦੇ ਸਿਖਿਆਰਥੀਆਂ ਨੇ ਲਾਭ ਲਿਆ

ਗੁਰੂ ਰਵਿਦਾਸ ਆਯੂਰਵੇਦ ਯੂਨੀਵਰਸਿਟੀ ਵੱਲੋਂ ਅਰੰਭੇ ਯੋਗਾ ਡਿਪਲੋਮਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਪਟਿਆਲਾ ਦੇ ਸਿਖਿਆਰਥੀਆਂ ਨੇ ਲਾਭ ਲਿਆ
-ਗੰਭੀਰ ਬਿਮਾਰੀਆਂ ਤੋਂ ਰਾਹਤ ਲੈਣ ਲਈ ਸੀ. ਐਮ. ਦੀ ਯੋਗਸ਼ਾਲਾ ਦਾ ਲਾਭ ਲੈਣ ਲੋਕ-ਡਾ. ਸੰਜੀਵ ਗੋਇਲ
ਪਟਿਆਲਾ, 5 ਦਸੰਬਰ : ਸੀ. ਐਮ. ਦੀ ਯੋਗਸ਼ਾਲਾ ਦੇ ਸਲਾਹਕਾਰ ਅਤੇ ਗੁਰੂ ਰਵਿਦਾਸ ਆਯੂਰਵੇਦ ਯੂਨੀਵਰਸਿਟੀ, ਹੁਸ਼ਿਆਰਪੁਰ ਦੇ ਰਜਿਸਟਰਾਰ ਡਾ. ਸੰਜੀਵ ਗੋਇਲ ਨੇ ਦੱਸਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੀ.ਐਮ. ਦੀ ਯੋਗਸ਼ਾਲਾ ਦਾ ਰਾਜ ਭਰ ਅੰਦਰ ਲੋਕ ਵੱਡੀ ਗਿਣਤੀ ਵਿੱਚ ਲਾਭ ਲੈ ਰਹੇ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਜਿੱਥੇ ਸੀ. ਐਮ. ਦੀਆਂ ਯੋਗਸ਼ਾਲਾਵਾਂ ਖੋਲ੍ਹੀਆਂ ਹਨ, ਉਥੇ ਹੀ ਗੁਰੂ ਰਵਿਦਾਸ ਆਯੂਰਵੇਦ ਯੂਨੀਵਰਸਿਟੀ, ਹੁਸ਼ਿਆਰਪੁਰ ਵੱਲੋਂ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਯੋਗਾ ਦਾ ਡਿਪਲੋਮਾ ਵੀ ਸ਼ੁਰੂ ਕੀਤਾ ਗਿਆ ਹੈ । ਸੀ. ਐਮ. ਦੀ ਯੋਗਸ਼ਾਲਾ ਦੇ ਸਲਾਹਕਾਰ ਡਾ. ਸੰਜੀਵ ਗੋਇਲ ਨੇ ਦੱਸਿਆ ਕਿ ਗੁਰੂ ਰਵਿਦਾਸ ਆਯੂਰਵੇਦ ਯੂਨੀਵਰਸਿਟੀ ਦੁਆਰਾ ਸ਼ੁਰੂ ਕੀਤੇ ਗਏ ਯੋਗਾ ਡਿਪਲੋਮਾ ਦਾ ਪਟਿਆਲਾ ਜ਼ਿਲ੍ਹੇ ਦੇ ਸੈਟਲਾਈਟ ਸੈਂਟਰਾਂ ਵਿੱਚ ਇਸ ਕੋਰਸ ਦੇ ਸੈਸ਼ਨ ਦਾ ਅੱਜ ਪਹਿਲਾਂ ਦਿਨ ਸੀ। ਇਸ ਦੌਰਾਨ ਯੂਨੀਵਰਸਿਟੀ ਨੇ ਵੀਡੀਓ ਕਾਨਫਰੰਸਿੰਗ ਜਰੀਏ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੇ ਗਏ ਹਨ, ਇਸੇ ਤਹਿਤ ਹੀ ਜ਼ਿਲ੍ਹਾ ਪਟਿਆਲਾ ਵਿੱਚ ਵੀ ਸਰਕਾਰੀ ਆਯੁਰਵੇਦ ਕਾਲਜ ਪਟਿਆਲਾ ਅਤੇ ਸਰਕਾਰੀ ਰਿਪੁਦਾਮਨ ਕਾਲਜ ਨਾਭਾ ਵਿਖੇ ਦੋ ਸੈਟਲਾਈਟ ਸੈਂਟਰ ਬਣਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਇੱਥੇ ਆਨਲਾਈਨ ਢੰਗ ਰਾਹੀਂ ਯੋਗ ਸਿੱਖਣ ਤੇ ਸਿਖਾਉਣ ਦੇ ਢੰਗ ਤਰੀਕਿਆਂ ਤੋਂ ਜਾਣੂ ਕਰਵਾਇਆ ਗਿਆ, ਜਿੱਥੇ ਯੋਗਾ ਡਿਪਲੋਮਾ ਦੇ ਓਰੀਐਂਟੇਸ਼ਨ ਪ੍ਰੋਗਰਾਮ ਲਈ 200 ਸੀਟਾਂ ਵਿੱਚੋਂ 180 ਸੀਟਾਂ ‘ਤੇ ਦਾਖਲ ਹੋਏ ਸਿਖਿਆਰਥੀਆਂ ਨੇ ਲਾਭ ਲਿਆ ।
ਡਾ. ਸੰਜੀਵ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੇ ਆਨ ਲਾਈਨ ਸਿਖਿਆਰਥੀਆਂ ਨੂੰ ਯੋਗਾ ਦੇ ਗੁਰ ਸਿਖਾਏ ਜਦੋਂਕਿ ਅਮਰੇਸ਼ ਝਾਅ, ਕਮਲੇਸ਼ ਮਿਸ਼ਰਾ, ਡਾ. ਗਗਨ ਆਦਿ ਨੇ ਸਰਕਾਰੀ ਆਯੁਰਵੇਦਿਕ ਕਾਲਜ ਪਟਿਆਲਾ ਵਿਖੇ ਜ਼ਿਲ੍ਹਾ ਪਟਿਆਲਾ ਵਿਖੇ ਕਰਵਾਏ ਜਾ ਰਹੇ ਡਿਪਲੋਮਾ ਕੋਰਸ ਦੇ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਕੋਰਸ ਅਤੇ ਵਿਸ਼ਿਆਂ ਆਦਿ ਸਬੰਧੀ ਸਾਰੀ ਜਾਣਕਾਰੀ ਵਿਦਿਆਰਥੀਆਂ ਨੂੰ ਦਿੱਤੀ । ਉਨ੍ਹਾਂ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਗੰਭੀਰ ਬਿਮਾਰੀਆਂ ਤੋਂ ਰਾਹਤ ਲੈਣ ਲਈ ਸੀ. ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਅੰਦਰ ਲੱਗ ਰਹੀਆਂ 220 ਯੋਗਾ ਕਲਾਸਾਂ ਦਾ ਲਾਭ ਲੈਣ। ਉਨ੍ਹਾਂ ਨੇ ਲੋਕਾਂ ਨੂੰ ਰੋਜ਼ਾਨਾ ਯੋਗਾ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਲੋਕ ਟੋਲ ਫਰੀ ਨੰਬਰ 76694-00500 ਉਪਰ ਕਾਲ ਕਰ ਸਕਦੇ ਹਨ ਜਾਂ https://cmdiyogshala.punjab.gov.in ‘ਤੇ ਲਾਗਇਨ ਵੀ ਕਰ ਸਕਦੇ ਹਨ ।

Advertisement
Advertisement
Advertisement
Advertisement
Scroll to Top