Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:47 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਸ਼ਟਰੀ ਟੀਕਾਕਰਣ ਦਿਵਸ ਤਹਿਤ ਪਲਸ ਪੋਲੀਓ ਮੁਹਿੰਮ ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਰਾਸ਼ਟਰੀ ਟੀਕਾਕਰਣ ਦਿਵਸ ਤਹਿਤ ਪਲਸ ਪੋਲੀਓ ਮੁਹਿੰਮ ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਰਾਸ਼ਟਰੀ ਟੀਕਾਕਰਣ ਦਿਵਸ ਤਹਿਤ ਪਲਸ ਪੋਲੀਓ ਮੁਹਿੰਮ ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਪਟਿਆਲਾ : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਰਾਸ਼ਟਰੀ ਟੀਕਾਕਰਣ ਦਿਵਸ ਤਹਿਤ ਪਲਸ ਪੋਲੀਓ ਮੁਹਿੰਮ 08 ਤੋਂ 10 ਦਸੰਬਰ ਦੇ ਸਬੰਧ ਵਿਚ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਵੱਲਂੋ ਅੱਜ ਪਲਸ ਪੋਲੀਓ ਮੁਹਿੰਮ ਦੇ ਪ੍ਰਚਾਰ ਲਈ ਦਫਤਰ ਸਿਵਲ ਸਰਜਨ ਤੋਂ ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਡਾ. ਜਤਿੰਦਰ ਕਾਂਸਲ ਨੇ ਦੱਸਿਆ ਕਿ ਇਨ੍ਹਾਂ ਰਿਕਸ਼ਿਆ ਦਾ ਪ੍ਰਬੰਧ ਸਿਹਤ ਵਿਭਾਗ ਵੱਲਂੋ ਵੱਖ-ਵੱਖ ਮੁਹੱਲਿਆਂ, ਸਲੱਮ ਏਰੀਆ, ਫੈਕਟਰੀ ਏਰੀਆ, ਕਲੋਨੀਆਂ ਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਪੋਲੀਓ ਮੁਹਿੰਮ ਦਾ ਪ੍ਰਚਾਰ ਕਰਨ ਲਈ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਇਸ ਵਾਰ ਜ਼ਿਲ੍ਹੇ ਵਿਚ 0-5 ਸਾਲ ਤੱਕ ਦੇ ਸਾਰੇ 1, 75, 671 ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਉਣ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ 08 ਦਸੰਬਰ ਦਿਨ ਐਤਵਾਰ ਨੂੰ ਜਿਲੇ੍ਹ ਵਿੱਚ ਜਗ੍ਹਾ ਜਗ੍ਹਾ ਬੱਚਿਆਂ ਨੂੰ ਦਵਾਈ ਪਿਲਾਉਣ ਲਈ 922 ਬੂਥ ਲਗਾਏ ਜਾਣਗੇ ਅਤੇ 32 ਟਰਾਂਜਿਟ ਪੁਆਇੰਟ ਬਣਾਏ ਜਾਣਗੇ ਇਸ ਤੋ ਇਲਾਵਾ 25 ਮੋਬਾਇਲ ਟੀਮਾਂ ਵੀ ਬਣਾਈਆਂ ਗਈਆਂ ਹਨ, ਜਿਹੜੀਆਂ ਝੁੰਗੀ ਝੋਪੜੀਆਂ, ਮੈਰਿਜ ਪੈਲੇਸਾ, ਭੱਠਿਆਂ, ਪਥੇਰਾਂ, ਦਾਣਾਂ ਮੰਡੀਆਂ, ਸ਼ੈਲਰਾਂ ਤੇ ਨਵੀਆਂ ਉਸਾਰੀ ਅਧੀਨ ਇਮਾਰਤਾਂ ਵਿਚ ਰਹਿੰਦੇ ਮਜਦੂਰਾਂ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਉਣਗੀਆਂ ਇਹਨਾਂ ਦੇ ਕੰਮ ਕਾਜ ਦੀ ਦੇਖਰੇਖ ਕਰਨ ਲਈ 193 ਸੁਪਰਵਾਈਜਰ ਲਗਾਏ ਗਏ ਹਨ
ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕੁਸ਼ਲਦੀਪ ਗਿੱਲ ਨੇ ਅਪੀਲ ਕੀਤੀ ਕਿ ਉਹ ਮੁਹਿੰਮ ਦੋਰਾਨ ਆਪਣੇ 0-5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀ ਨਾ-ਮੁਰਾਦ ਬਿਮਾਰੀ ਤਂੋ ਬਚਾਉਣ ਲਈ ਪੋਲੀਓ ਵੈਕਸੀਨ ਜਰੂਰ ਪਿਲਾਉਣ ਉਹਨਾਂ ਦੱਸਿਆ ਕਿ 08 ਦਸੰਬਰ ਦਿਨ ਐਤਵਾਰ ਨੂੰ ਹਰੇਕ ਪਿੰਡ/ਸ਼ਹਿਰ, ਜਨਤਕ ਥਾਂਵਾ ਤੇਂ ਲੋੜ ਅਨੁਸਾਰ ਬੂਥ ਲਗਾਏ ਜਾਣਗੇ ਅਤੇ ਜ਼ੋ ਬੱਚੇ ਕਿਸੇ ਕਾਰਣ 08 ਦਸੰਬਰ ਦਿਨ ਐਤਵਾਰ ਨੂੰ ਇਹਨਾਂ ਬੂਥਾਂ ਤੇ ਬੂੰਦਾਂ ਪੀਣ ਤੋਂ ਵਾਂਝੇ ਰਹਿ ਜਾਣਗੇ, ਉਨ੍ਹਾਂ ਨੂੰ 08 ਤੇ 10 ਦਸੰਬਰ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਪੋਲੀਓ ਰੋਕੂ ਵੈਕਸੀਨ ਦੀਆਂ ਬੂੰਦਾਂ ਪਿਲਾਈਆਂ ਜਾਣਗੀਆ ਇਸ ਮੋਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕੁਸ਼ਲਦੀਪ ਗਿੱਲ, ਜਿਲਾ ਮਾਸ ਮੀਡੀਆ ਅਫਸਰ ਕੁਲਵੀਰਕ੍ਰਿਸ਼ਨ ਕੁਮਾਰ, ਡਿਪਟੀ ਮਾਸ ਮੀਡੀਆ ਅਫਸਰ ਜਸਜੀਤ ਕੋਰ, ਗੀਤਾ ਰਾਣੀ , ਕੁਲਦੀਪ ਕੋਰ, ਜਸਪਾਲ ਕੋਰ ਅਤੇ ਸਟਾਫ ਹਾਜਰ ਸੀ

Advertisement
Advertisement
Advertisement
Advertisement
Scroll to Top