Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 5:39 am

+91 90915 01313 , +91 90916 01313

punjabbanni@gmail.com
punjabbani@yahoo.com

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰਬੰਧਕੀ ਸਕੱਤਰਾਂ ਨੂੰ ਪੂੰਜੀ ਸਿਰਜਣ ਅਤੇ ਮਾਲੀਆ ਉਤਪਤੀ ਨੂੰ ਹੁਲਾਰਾ ਦੇਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰਬੰਧਕੀ ਸਕੱਤਰਾਂ ਨੂੰ ਪੂੰਜੀ ਸਿਰਜਣ ਅਤੇ ਮਾਲੀਆ ਉਤਪਤੀ ਨੂੰ ਹੁਲਾਰਾ ਦੇਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰਬੰਧਕੀ ਸਕੱਤਰਾਂ ਨੂੰ ਪੂੰਜੀ ਸਿਰਜਣ ਅਤੇ ਮਾਲੀਆ ਉਤਪਤੀ ਨੂੰ ਹੁਲਾਰਾ ਦੇਣ ਦੇ ਨਿਰਦੇਸ਼
ਵਿੱਤੀ ਕਮਿਸ਼ਨਰ (ਕਰ) ਕ੍ਰਿਸ਼ਨ ਕੁਮਾਰ ਨੂੰ ਬੇਮਿਸਾਲ ਸੇਵਾਵਾਂ ਲਈ ਸਨਮਾਨਿਤ ਕੀਤਾ
ਚੰਡੀਗੜ੍ਹ, 5 ਦਸੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਸਰਕਾਰ ਦੇ ਸਮੂਹ ਪ੍ਰਬੰਧਕੀ ਸਕੱਤਰਾਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੂੰਜੀ ਸਿਰਜਣ ਅਤੇ ਮਾਲੀਆ ਪੈਦਾ ਕਰਨ ਲਈ ਯਤਨ ਤੇਜ਼ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਕੁੱਲ ਘਰੇਲੂ ਉਤਪਾਦ (ਜੀ. ਡੀ. ਪੀ.) ਦੇ ਵਾਧੇ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਰਣਨੀਤਕ ਕਦਮ ਚੁੱਕਣੇ ਸਮੇਂ ਦੀ ਲੋੜ ਹੈ । ਇੱਥੇ ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ ਦੌਰਾਨ ਆਈ. ਏ. ਐਸ. ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਉਨ੍ਹਾਂ ਵੱਲੋਂ ਵਿੱਤੀ ਕਮਿਸ਼ਨਰ ਕਰ ਵਜੋਂ ਬੇਮਿਸਾਲ ਸੇਵਾਵਾਂ ਨਿਭਾਉਣ ਲਈ ਸਨਮਾਨਿਤ ਵੀ ਕੀਤਾ ਗਿਆ । ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਵਿਭਾਗਾਂ ਅੰਦਰ ਪੂੰਜੀ ਸਿਰਜਣ ਲਈ ਸੰਭਾਵੀ ਖੇਤਰਾਂ ਦੀ ਸ਼ਨਾਖਤ ਕਰਨ । ਉਨ੍ਹਾਂ ਅਜਿਹੇ ਅਣਗੌਲੇ ਖੇਤਰਾਂ ਦੀ ਸ਼ਨਾਖ਼ਤ ਕਰਨ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ, ਜਿੱਥੋਂ ਸੂਬਾ ਸਰਕਾਰ ਮਾਲੀਆ ਪੈਦਾ ਕਰ ਸਕਦੀ ਹੈ। ਫੰਡਾਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਲਈ ਅਲਾਟ ਕੀਤੇ ਫੰਡਾਂ ਦੀ ਸਮੇਂ ਸਿਰ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੇਈ ਵੀ ਫੰਡ ਲੈਪਸ ਨਾ ਹੋ ਸਕੇ ।
ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਅਤੇ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਨੇ ਪ੍ਰਬੰਧਕੀ ਸਕੱਤਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਖੇਤਰਾਂ ਬਾਰੇ ਚਰਚਾ ਕੀਤੀ, ਜਿੱਥੇ ਪੂੰਜੀ ਸਿਰਜਣ ਅਤੇ ਮਾਲੀਆ ਪੈਦਾ ਕਰਨ ਲਈ ਯਤਨ ਕੀਤੇ ਜਾ ਸਕਦੇ ਹਨ । ਉਨ੍ਹਾਂ ਖ਼ਾਸ ਕਰਕੇ ਸਿੱਖਿਆ ਅਤੇ ਸੜਕੀ ਨੈੱਟਵਰਕ ਦੇ ਖੇਤਰਾਂ ਸਣੇ ਹੋਰਨਾਂ ਵਿਕਾਸ ਫੰਡਾਂ ਦੀ ਕੁਸ਼ਲਤਾ ਨਾਲ ਵਰਤੋਂ ਕਰਨ ਲਈ ਉਪਰਾਲੇ ਕਰਨ ਦਾ ਸੁਝਾਅ ਵੀ ਦਿੱਤਾ । ਵਿੱਤ ਕਮਿਸ਼ਨਰ (ਕਰ) ਕ੍ਰਿਸ਼ਨ ਕੁਮਾਰ ਨੂੰ ਸਨਮਾਨਿਤ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸਨਮਾਨ ਮਹੱਤਵਪੂਰਨ ਮੀਲ ਪੱਥਰ ਹਾਸਲ ਕਰਨ ਲਈ ਸੂਬੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲਗਨ ਅਤੇ ਮਿਹਨਤ ਦਾ ਪ੍ਰਮਾਣ ਹੈ । ਵਿੱਤ ਮੰਤਰੀ ਨੇ ਪਿਛਲੇ ਮਹੀਨੇ ਦੌਰਾਨ ਜੀ. ਐਸ. ਟੀ. ਕੁਲੈਕਸ਼ਨ ਵਿੱਚ 62.93 ਪ੍ਰਤੀਸ਼ਤ ਦੀ ਸ਼ਾਨਦਾਰ ਵਾਧਾ ਦਰ ਹਾਸਿਲ ਕਰਨ ਦਾ ਸਿਹਰਾ ਕ੍ਰਿਸ਼ਨ ਕੁਮਾਰ ਅਤੇ ਉਨ੍ਹਾਂ ਦੀ ਟੀਮ ਸਿਰ ਬੰਨ੍ਹਿਆ । ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਦੇ ਨਤੀਜੇ ਵਜੋਂ ਇਸ ਸਾਲ ਨਵੰਬਰ ਵਿੱਚ 2,477.37 ਕਰੋੜ ਰੁਪਏ ਦਾ ਰਿਕਾਰਡ ਸ਼ੁੱਧ ਜੀਐਸਟੀ ਕੁਲੈਕਸ਼ਨ ਹੋਇਆ ਹੈ ।

Advertisement
Advertisement
Advertisement
Advertisement
Scroll to Top