Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 7:37 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਿਸ ਵੱਲੋਂ ਹੈਰੋਇਨ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਤਿੰਨ ਵਿਅਕਤੀ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਹੈਰੋਇਨ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਤਿੰਨ ਵਿਅਕਤੀ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਹੈਰੋਇਨ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਤਿੰਨ ਵਿਅਕਤੀ ਗ੍ਰਿਫਤਾਰ; 5 ਕਿਲੋ ਹੈਰੋਇਨ, 4.45 ਲੱਖ ਰੁਪਏ ਡਰੱਗ ਮਨੀ ਬਰਾਮਦ
– ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– ਪਾਕਿ-ਆਧਾਰਿਤ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਸੀ ਹੈਰੋਇਨ ਦੀ ਖੇਪ : ਡੀ. ਜੀ. ਪੀ. ਗੌਰਵ ਯਾਦਵ
– ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ, ਪਾਕਿ-ਅਧਾਰਿਤ ਤਸਕਰਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ
ਚੰਡੀਗੜ੍ਹ/ਅੰਮ੍ਰਿਤਸਰ : ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ. ਆਈ.) ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ 5 ਕਿਲੋ ਹੈਰੋਇਨ ਅਤੇ 4.45 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਹੁਸਨਪ੍ਰੀਤ ਸਿੰਘ ਵਾਸੀ ਪ੍ਰਾਈਮ ਸਿਟੀ, ਛੇਹਰਟਾ (ਅੰਮ੍ਰਿਤਸਰ), ਕਰਨਦੀਪ ਸਿੰਘਾ ਉਰਫ ਮੰਨਾ ਅਤੇ ਮਨਿੰਦਰ ਸਿੰਘ ਦੋਵੇਂ ਵਾਸੀ ਅਟਾਰੀ ਮੰਡੀ, ਅੰਮ੍ਰਿਤਸਰ ਵਜੋਂ ਹੋਈ ਹੈ । ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਕਤ ਮੁਲਜ਼ਮਾਂ ਦੀ ਹੌਂਡਾ ਐਕਟਿਵਾ (ਪੀਬੀ 02 ਡੀ ਕੇ 8780) ਅਤੇ ਹੀਰੋ ਡੀਲਕਸ ਐਚ.ਐਫ. (ਪੀ. ਬੀ. 02 ਈ 5854) ਵੀ ਜ਼ਬਤ ਕੀਤਾ ਹੈ, ਜਿਸ ਉੱਤੇ ਉਹ ਸਵਾਰ ਸਨ । ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਸੀ. ਆਈ. ਅੰਮ੍ਰਿਤਸਰ ਦੀ ਟੀਮ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮ ਕਰਨਦੀਪ ਸਿੰਘ ਅਤੇ ਮਨਿੰਦਰ ਸਿੰਘ ਹੈਰੋਇਨ ਦੀ ਤਸਕਰੀ ਵਿੱਚ ਸ਼ਾਮਲ ਹਨ ਅਤੇ ਹਾਲ ਹੀ ਵਿੱਚ ਉਨ੍ਹਾਂ ਨੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ, ਜੋ ਉਨ੍ਹਾਂ ਨੇ ਅੱਗੇ ਨਸ਼ਾ ਤਸਕਰ ਹੁਸਨਪ੍ਰੀਤ ਸਿੰਘ ਨੂੰ ਸਪਲਾਈ ਕਰਨੀ ਸੀ ।
ਇਤਲਾਹ ਤੋਂ ਇਹ ਵੀ ਪਤਾ ਲੱਗਾ ਕਿ ਦੋਵੇਂ ਦੋਸ਼ੀ ਚਿੱਟੇ ਰੰਗ ਦੀ ਹੌਂਡਾ ਐਕਟਿਵਾ ’ਤੇ ਪੰਜਾਬੀ ਬਾਗ ਪੈਲੇਸ ਨੇੜੇ ਅੰਮ੍ਰਿਤਸਰ-ਅਟਾਰੀ ਰੋਡ ’ਤੇ ਨਸ਼ੇ ਦੀ ਖੇਪ ਨਸ਼ਾ ਤਸਕਰ ਹੁਸਨਪ੍ਰੀਤ ਸਿੰਘ ਤੱਕ ਪਹੁੰਚਾਉਣ ਲਈ ਆ ਰਹੇ ਹਨ ਅਤੇ ਹੁਸਨਪ੍ਰੀਤ ਸਿੰਘ ਆਪਣੇ ਕਾਲੇ ਰੰਗ ਦੇ ਮੋਟਰਸਾਈਕਲ ਹੀਰੋ ਡੀਲਕਸ ਐਚ. ਐਫ. ’ਤੇ ਖੇਪ ਹਾਸਲ ਕਰਨ ਲਈ ਉੱਥੇ ਪਹੁੰਚ ਰਿਹਾ ਹੈ । ਡੀ. ਜੀ. ਪੀ. ਨੇ ਦੱਸਿਆ ਕਿ ਸੀ.ਆਈ.ਅੰਮ੍ਰਿਤਸਰ ਦੀਆਂ ਟੀਮਾਂ ਨੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਅਟਾਰੀ ਰੋਡ ਸਥਿਤ ਪੰਜਾਬੀ ਬਾਗ ਰਿਜ਼ੋਰਟ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਮੁਲਜ਼ਮਾਂ ਨੂੰ ਹੈਰੋਇਨ ਦੀ ਖੇਪ ਅਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ । ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਨੂੰ ਸਥਾਪਿਤ ਕਰਨ ਅਤੇ ਪਾਕਿ-ਅਧਾਰਤ ਨਸ਼ਾ ਤਸਕਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ । ਇਸ ਸਬੰਧ ਵਿੱਚ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21, 25 ਅਤੇ 29 ਤਹਿਤ ਐੱਫ. ਆਈ. ਆਰ. ਨੰਬਰ 67 ਮਿਤੀ 04.12.2024 ਨੂੰ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ । ਮੁਲਜ਼ਮਾਂ ਕੋਲੋਂ ਇਸ ਕੇਸ ਵਿੱਚ ਡਰੱਗ ਮਨੀ ਬਰਾਮਦ ਹੋਣ ਕਾਰਨ ਜੁਰਮ ਦੀ ਗੰਭੀਰਤਾ ਦੇ ਮੱਦੇਨਜ਼ਰ ਐਫ. ਆਈ. ਆਰ. ਵਿੱਚ ਐਨਡੀਪੀਐਸ ਐਕਟ ਦੀ ਧਾਰਾ 27-ਏ ਸ਼ਾਮਲ ਕੀਤੀ ਗਈ ਹੈ ।

Advertisement
Advertisement
Advertisement
Advertisement
Scroll to Top