Breaking News ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਆਦੇਸ਼; ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਇਕ ਹਫ਼ਤੇ ਵਿੱਚ-ਵਿੱਚ ਜਾਇਦਾਦ ਜ਼ਬਤ ਕਰੋਮੋਹਾਲੀ ’ਚ ਟ੍ਰੈਫ਼ਿਕ ਜਾਮ ਦਾ ਸਬੱਬ ਬਣ ਰਹੇ ਹਨ 4 ਵੱਡੇ ਨਿੱਜੀ ਹਸਪਤਾਲਬਠਿੰਡਾ 46.9 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ :ਹੀਟ ਵੇਵ ਜਾਰੀ - - - 19 ਅਤੇ 21 ਜੂਨ ਦੇ ਵਿਚਕਾਰ ਹੋ ਸਕਦੀ ਹੈ ਬੂੰਦਾ-ਬਾਂਦੀਅੱਤਵਾਦੀਆਂ ਦੀ ਭਾਲ ਲਈ ਚੱਪੇ ਚੱਪੇ ਦੀ ਤਲਾਸ਼ੀ ਵਿਚ ਲੱਗੀ ਫੌਜਹਾਈ ਕੋਰਟ ਨੇ ਦਿੱਤੀ ਬਿਕਰਮ ਮਜੀਠੀਆ ਨੂੰ 8 ਜੁਲਾਈ ਤੱਕ ਪੇਸ਼ ਹੋਣ ਤੋਂ ਛੋਟਯੂ. ਪੀ. ਵਿਚ ਲੋਕ ਸਭਾ ਚੋਣਾਂ ਵਿਚ ਹੋਈ ਵੱਡੀ ਹਾਰ ਦੀ ਸਮੀਖਿਆ ਕਰੇਗੀ ਭਾਜਪਾਵੀ. ਐਮ. ਤੇ ਫੋਨ ਦਾ ਆਪਸ ਵਿਚ ਕੋਈ ਲੈਣਾ ਦੇਣਾ ਨਹੀਂ : ਚੋਣ ਕਮਿਸ਼ਨ1700 ਏਕੜ ਵਿਚ ਫੈਲੀ ਵਾਇਲਡ ਲਾਈਫ ਸੈਂਚੁਰੀ ਵਿਚ ਲੱਗੀ ਭਿਆਨਕ ਅੱਗਬਰਨਾਲਾ ਤੋਂ ਵਿਧਾਇਕ ਰਹੇ ਮੀਤ ਹੇਅਰ ਨੇ ਐਮ. ਪੀ. ਬਣਨ ਤੋਂ ਬਾਅਦ ਦਿੱਤਾ ਵਿਧਾਇਕੀ ਤੋਂ ਅਸਤੀਫਾ

ਵਿਜੀਲੈਂਸ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਤੇ ਉਸਦਾ ਨਿੱਜੀ ਸਹਾਇਕ ਕਾਬੂ

ਦੁਆਰਾ: News ਪ੍ਰਕਾਸ਼ਿਤ :Tuesday, 27 June, 2023, 05:36 PM

ਪਟਵਾਰੀ ਨੇ ਜੱਦੀ ਜ਼ਮੀਨ ਦਾ ਤਬਾਦਲਾ ਕਰਨ ਬਦਲੇ ਮੰਗੀ ਸੀ ਰਿਸ਼ਵਤ

ਚੰਡੀਗੜ੍ਹ, 27 ਜੂਨ:

ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਪਟਵਾਰੀ ਤੇ ਉਸਦੇ ਪੀ.ਏ. ਨੂੰ ਗੁਰਪਾਲ ਸਿੰਘ ਵਾਸੀ ਪਿੰਡ ਭੁੱਲਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪਾਲ ਸਿੰਘ ਨੇ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੇ ਸ੍ਰੀ ਮੁਕਤਸਰ ਸਾਹਿਬ ਯੂਨਿਟ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਟਵਾਰੀ ਨੇ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜ਼ਮੀਨ ਗੁਰਪਾਲ ਸਿੰਘ (ਸ਼ਿਕਾਇਤਕਰਤਾ) ਅਤੇ ਉਸਦੇ ਭਰਾ ਦੇ ਨਾਮ ਤਬਦੀਲ ਕਰਨ ਬਦਲੇ 18,000 ਰੁਪਏ ਰਿਸ਼ਵਤ ਮੰਗੀ ਸੀ। ਪਟਵਾਰੀ ਨੇ ਇਹ ਕੰਮ ਕਰਵਾਉਣ ਲਈ ਉਕਤ ਰਕਮ ਆਪਣੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ ਸੌਂਪਣ ਲਈ ਕਿਹਾ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਰਿਸ਼ਵਤ ਲੈਂਦਿਆਂ ਦੋਵੇਂ ਮੁਲਜ਼ਮਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ।

ਇਸ ਸਬੰਧੀ ਮੁਲਜ਼ਮ ਪਟਵਾਰੀ ਅਤੇ ਉਸ ਦੇ ਪੀ.ਏ. ਖ਼ਿਲਾਫ਼ ਥਾਣਾ ਵਿਜੀਲੈਂਸ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।



Scroll to Top