Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:49 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਬਾਰਡਰ ਨੂੰ ਅਤਿ ਆਧੁਨਿਕ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਬਾਰਡਰ ਨੂੰ ਅਤਿ ਆਧੁਨਿਕ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਬਾਰਡਰ ਨੂੰ ਅਤਿ ਆਧੁਨਿਕ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ
ਹੁਸੈਨੀਵਾਲਾ ਬਾਰਡਰ ‘ਤੇ ਰੀਟਰੀਟ ਸੈਰਾਮਨੀ ‘ਚ ਕੀਤੀ ਸ਼ਮੂਲੀਅਤ
ਬਹਾਦਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਭਾਰਤੀ ਹਥਿਆਰਬੰਦ ਬਲਾਂ ਦੀ ਕੀਤੀ ਸ਼ਲਾਘਾ
ਹੁਸੈਨੀਵਾਲਾ ਬਾਰਡਰ (ਫਿਰੋਜ਼ਪੁਰ), 5 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸੈਨੀਵਾਲਾ ਬਾਰਡਰ ਨੂੰ ਅਤਿ ਆਧੁਨਿਕ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਹੈ । ਹੁਸੈਨੀਵਾਲਾ ਬਾਰਡਰ ‘ਤੇ ਰੀਟਰੀਟ ਸੈਰਾਮਨੀ ‘ਚ ਸ਼ਮੂਲੀਅਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲੀ ਵਾਰ ਇਸ ਨੂੰ ਦੇਖ ਕੇ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਬੀ. ਐੱਸ. ਐਫ. ਅਧਿਕਾਰੀਆਂ ਨੂੰ ਇਸ ਇਤਿਹਾਸਕ ਸਥਾਨ ਨੂੰ ਨਵਾਂ ਰੂਪ ਦੇਣ ਲਈ ਵਿਸਥਾਰਤ ਪ੍ਰਸਤਾਵ ਪੇਸ਼ ਕਰਨ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਜਗ੍ਹਾ ਦੇ ਵਿਆਪਕ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਥਾਨ ਨੂੰ ਆਧੁਨਿਕ ਢੰਗ ਨਾਲ ਵਿਕਸਤ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਤਿੰਨ ਥਾਵਾਂ ਵਾਹਗਾ, ਹੁਸੈਨੀਵਾਲਾ ਅਤੇ ਸੁਲੇਮਾਨਕੀ ਸਰਹੱਦਾਂ ‘ਤੇ ਰੀਟਰੀਟ ਸਮਾਰੋਹ ਕਰਵਾਇਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਾਹਗਾ ਵਿਖੇ ਵੱਡੀ ਗਿਣਤੀ ਵਿੱਚ ਸੈਲਾਨੀ ਆਉਂਦੇ ਹਨ ਪਰ ਇਸ ਦੇ ਮੁਕਾਬਲੇ ਹੁਸੈਨੀਵਾਲਾ ਅਤੇ ਸੁਲੇਮਾਨਕੀ ਵਿਖੇ ਸੈਲਾਨੀਆਂ ਦੀ ਆਮਦ ਘੱਟ ਹੈ ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਥਾਨ ਕੋਲ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਦੀ ਵੱਡੀ ਸੰਭਾਵਨਾ ਹੈ, ਇਸ ਲਈ ਇਸ ਸਥਾਨ ਨੂੰ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਥਾਨ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਥਾਨ ‘ਤੇ ਇੱਕ ਅਜਾਇਬ ਘਰ ਵੀ ਹੈ ਜਿੱਥੇ ਉਹ ਪਿਸਤੌਲ ਪ੍ਰਦਰਸ਼ਿਤ ਕੀਤਾ ਗਿਆ ਹੈ ਜਿਸਦੀ ਵਰਤੋਂ ਮਹਾਨ ਸ਼ਹੀਦ ਨੇ ਸਾਂਡਰਾਸ ਨੂੰ ਮਾਰਨ ਲਈ ਕੀਤੀ ਸੀ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਅਸਥਾਨ ਦੇ ਕਣ ਕਣ ਵਿੱਚ ਦੇਸ਼ ਭਗਤੀ ਸਮੋਈ ਹੈ ਅਤੇ ਇਸ ਪਵਿੱਤਰ ਧਰਤੀ ਨਾਲ ਵੱਧ ਤੋਂ ਵੱਧ ਸੈਲਾਨੀਆਂ ਨੂੰ ਜੋੜਿਆ ਜਾ ਸਕਦਾ ਹੈ ।
ਮੁੱਖ ਮੰਤਰੀ ਨੇ ਭਾਰਤੀ ਹਥਿਆਰਬੰਦ ਬਲਾਂ ਦੀ ਵੀ ਸ਼ਲਾਘਾ ਕੀਤੀ ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਖਰਾਬ ਮੌਸਮ ਦੇ ਬਾਵਜੂਦ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਬੁੱਧਵਾਰ ਨੂੰ ਮੋਹਾਲੀ ਵਿਖੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਲੋਕ ਅਰਪਣ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top