Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਪੀ.ਐੱਸ.ਪੀ.ਸੀ.ਐੱਲ ਨੇ ਬਿਜਲੀ ਚੋਰੀ ਵਿਰੁਧ ਚਲਾਈ ਵਿਸ਼ੇਸ਼ ਮੁਹਿੰਮ

ਦੁਆਰਾ: News ਪ੍ਰਕਾਸ਼ਿਤ :Monday, 26 June, 2023, 08:01 PM

ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ*
ਪਾਵਰਕੌਮ ਨੇ ਬਿਜਲੀ ਚੋਰੀ ਅਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਲਈ 40 ਖਪਤਕਾਰਾਂ ਨੂੰ 15.70 ਲੱਖ ਰੁਪਏ ਜੁਰਮਾਨਾ ਕੀਤਾ*
ਪਟਿਆਲਾ 26 ਜੂਨ,2023
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇਕ ਬੁਲਾਰੇ ਨੇ ਦੱਸਿਆ ਹੈ ਕਿ ਰਾਜ ਵਿੱਚ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਜ਼ੋਰਦਾਰ ਮੁਹਿੰਮ ਦੇ ਬਹੁਤ ਚੰਗੇ ਨਤੀਜੇ ਆ ਰਹੇ ਹਨ।
*ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇਕ ਬੁਲਾਰੇ ਨੇ ਦੱਸਿਆ ਹੈ ਕਿ ਪੀਐਸਪੀਸੀਐਲ ਵੱਲੋਂ ਪੰਜਾਬ ਵਿੱਚ ਬਿਜਲੀ ਚੋਰੀ ਨੂੰ ਜੜ੍ਹੋਂ ਖਤਮ ਕਰਨ ਲਈ ਉਲੀਕੀ ਵਿਸ਼ੇਸ਼ ਮੁਹਿੰਮ ਚਲ ਰਹੇ ਗਰਮੀਆਂ/ਝੋਨੇ ਦੇ ਮੌਸਮ ਦੇ ਵਿੱਚ ਵੀ ਜਾਰੀ ਰਹੇਗੀ।*
ਬਿਜਲੀ ਚੋਰੀ ਨੂੰ ਰੋਕਣ ਲਈ ਇਸ ਵਿਸ਼ੇਸ਼ ਮੁਹਿੰਮ ਵਿੱਚ ਸਾਰੀਆਂ ਸ਼੍ਰੇਣੀਆਂ ਦੇ ਖਪਤਕਾਰਾਂ ਅਤੇ ਖੇਤੀਬਾੜੀ ਖੇਤਰ ਜਿਥੇ ਜਾਲੀ ਟਿਊਬਵੈਲ ਕੁਨੈਕਸ਼ਨ ਚਲ ਰਹੇ ਹਨ, ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਬੁਲਾਰੇ ਨੇ ਦੱਸਿਆ ਕਿ ਬਿਜਲੀ ਚੋਰੀ ਵਿੱਚ ਦੋਸ਼ੀ ਪਾਏ ਜਾਣ‌ ਵਾਲੇ ਦੋਸ਼ੀ ਬਿਜਲੀ ਖਪਤਕਾਰਾਂ ਵਿਰੁਧ ਜ਼ੁਰਮਾਨੇ ਤੋਂ ਇਲਾਵਾ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
ਬੁਲਾਰੇ ਨੇ ਇਹ ਵੀ ਸਪਸ਼ਟ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਇਮਾਨਦਾਰ ਬਿਜਲੀ ਖਪਤਕਾਰਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ,ਪਰ ਬਿਜਲੀ ਚੋਰੀ ਕਰਨ ਵਾਲਿਆਂ ਖਪਤਕਾਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਪਾਵਰਕੌਮ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਰਕਲਾਂ ਦੀਆਂ ਪੀ.ਐਸ.ਪੀ.ਸੀ.ਐਲ ਇਨਫੋਰਸਮੈਂਟ ਟੀਮਾਂ ਨੇ ਪੁਲਿਸ ਅਧਿਕਾਰੀਆਂ ਸਾਝੇ ਤੋਰ ਤੇ ਛਾਪੇਮਾਰੀ ਦੌਰਾਨ ਪਿਛਲੇ ਦੋ ਦਿਨਾਂ ਵਿੱਚ 451 ਬਿਜਲੀ ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕੀਤੀ ਅਤੇ ਬਿਜਲੀ ਚੋਰੀ ਕਰਨ ਅਤੇ ਬਿਜਲੀ ਦੀ ਅਣ-ਅਧਿਕਾਰਤ ਵਰਤੋਂ ਕਰਨ ਦੇ ਦੋਸ਼ ਲਈ 40, ਖਪਤਕਾਰਾਂ ਨੂੰ 15.70 ਲੱਖ ਰੁਪਏ ਜੁਰਮਾਨਾ ਕੀਤਾ ਹੈ। ਪੀਐਸਪੀਸੀਐਲ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਬਠਿੰਡਾ ਸਰਕਲ ਦੀਆਂ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਭਗਤਾ ਭਾਈਕਾ, ਧਰਮਕੋਟ, ਸ੍ਰੀ ਮੁਕਤਸਰ ਸਾਹਿਬ (ਉਪਨਗਰ), ਜਲਾਲਾਬਾਦ, ਮਲੋਟ (ਸਿਟੀ) ਗੁਰੂ ਹਰਸਹਾਏ (ਉਪਨਗਰ) ਤਲਵੰਡੀ ਸਾਬੋ ਅਤੇ ਬਠਿੰਡਾ ਦੇ 219 ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ ਅਤੇ 14 ਖਪਤਕਾਰਾਂ ਨੂੰ 6.60 ਲੱਖ ਰੁਪਏ ਜੁਰਮਾਨਾ ਕੀਤਾ ਹੈ।
ਬੁਲਾਰੇ ਨੇ ਇਹ ਵੀ ਦੱਸਿਆ ਕਿ ਚੈਕਿੰਗ ਦੌਰਾਨ ਲੁਧਿਆਣਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਅਸਟੇਟ ਯੂ 1 ਅਤੇ 2 ਦੇ 33 ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ ਅਤੇ ਬਿਜਲੀ ਚੋਰੀ ਅਤੇ ਹੋਰ ਉਲੰਘਣਾਵਾਂ ਕਰਨ ਵਾਲੇ 12 ਖਪਤਕਾਰਾਂ ਨੂੰ 7.1 ਲੱਖ ਰੁਪਏ ਦੇ ਜੁਰਮਾਨੇ ਕੀਤੇ। ਪਟਿਆਲਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਮੁਹਾਲੀ ਅਤੇ ਮਨੀ ਮਾਜਰਾ ਇਲਾਕਿਆਂ ਦੇ 199 ਬਿਜਲੀ ਖਪਤਕਾਰਾਂ ਦੇ ਅਹਾਤੇ ਦੀ ਚੈਕਿੰਗ ਕੀਤੀ ਅਤੇ 14 ਖਪਤਕਾਰਾਂ ਨੂੰ ਚੋਰੀ ਅਤੇ ਹੋਰ ਉਲੰਘਣਾਵਾਂ ਲਈ 2 ਲੱਖ ਰੁਪਏ ਜ਼ੁਰਮਾਨਾ ਕੀਤਾ।

ਪੀ.ਐੱਸ.ਪੀ.ਸੀ.ਐੱਲ. ਨੇ ਆਪਣੇ ਸਾਰੇ ਵਡਮੁੱਲੇ ਖਪਤਕਾਰਾਂ/ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਚੋਰੀ ਨੂੰ ਕਾਬੂ ਕਰਨ ਲਈ ਪੀ.ਐੱਸ.ਪੀ.ਸੀ.ਐੱਲ. ਦੇ ਵਟਸਐਪ ਨੰਬਰ 96461-75770 ‘ਤੇ ਬਿਜਲੀ ਚੋਰੀ ਬਾਰੇ ਸਹੀ ਜਾਣਕਾਰੀ ਦੇ ਕੇ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਜ਼ੋਰਦਾਰ ਮੁਹਿੰਮ ਵਿਚ ਯੋਗਦਾਨ ਪਾ ਸਕਦੇ ਹਨ।ਪੀਐਸਪੀਸੀਐਲ ਨੇ ਆਪਣੇ ਖਪਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ।



Scroll to Top