ਪੁਸ਼ਪਾ 2 ਦੇ ਪ੍ਰੀਮੀਅਰ 'ਚ ਮੱਚ ਗਈ ਭਗਦੜ, 1 ਔਰਤ ਦੀ ਮੌਤ

ਦੁਆਰਾ: Punjab Bani ਪ੍ਰਕਾਸ਼ਿਤ :Thursday, 05 December, 2024, 09:54 AM

ਪੁਸ਼ਪਾ 2 ਦੇ ਪ੍ਰੀਮੀਅਰ ‘ਚ ਮੱਚ ਗਈ ਭਗਦੜ, 1 ਔਰਤ ਦੀ ਮੌਤ
ਹੈਦਰਾਬਾਦ : ਪੁਸ਼ਪਾ 2 ਫਿਲਮ ਸੁਪਰਸਟਾਰ ਅੱਲੂ ਅਰਜੁਨ ਦੀ ਨਵੀਂ ਫਿਲਮ ਪੁਸ਼ਪਾ 2 ਦੇ ਪ੍ਰੀਮੀਅਰ ਦੌਰਾਨ ਹੈਦਰਾਬਾਦ ‘ਚ ਵੱਡਾ ਹਾਦਸਾ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਮਾਗਮ ਦੌਰਾਨ ਮਚੀ ਭਗਦੜ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ । ਇੱਕ ਬੱਚਾ ਵੀ ਜ਼ਖਮੀ ਹੋਇਆ ਹੈ । ਅਰਜੁਨ ਖੁਦ ਵੀ ਥੀਏਟਰ ਪਹੁੰਚੇ ਸਨ, ਜਿਸ ਤੋਂ ਬਾਅਦ ਭੀੜ ਕਾਬੂ ਤੋਂ ਬਾਹਰ ਹੋ ਗਈ ਅਤੇ ਹਾਦਸਾ ਹੋ ਗਿਆ, ਇਸ ਨਾਲ ਜੁੜੀਆਂ ਕਈ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਜਾ ਰਹੀਆਂ ਹਨ ।