Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਸੁਖਬੀਰ ਸਿੰਘ ਬਾਦਲ ਨੇ ਤੀਸਰੇ ਦਿਨ ਨਿਭਾਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾਦਾਰ ਦੀ ਡਿਊਟੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 05 December, 2024, 11:06 AM

ਸੁਖਬੀਰ ਸਿੰਘ ਬਾਦਲ ਨੇ ਤੀਸਰੇ ਦਿਨ ਨਿਭਾਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾਦਾਰ ਦੀ ਡਿਊਟੀ
ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ `ਚ ਸ੍ਰੀ ਹਰਿਮੰਦਰ ਸਾਹਿਬ `ਚ ਵਾਪਰੀ ਘਟਨਾ ਤੋਂ ਬਾਅਦ ਵੀ ਸੁਖਬੀਰ ਬਾਦਲ ਦੀ ਸਜ਼ਾ `ਚ ਕੋਈ ਬਦਲਾਅ ਨਹੀਂ ਕੀਤਾ ਗਿਆ ਬਲਕਿ ਉਨ੍ਹਾਂ ਵਲੋ਼ ਵੀਰਵਾਰ ਨੂੰ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਸੇਵਾਦਾਰ ਦੀ ਡਿਊਟੀ ਨਿਭਾਉਣੀ ਸ਼ੁਰੂ ਕੀਤੀ ਗਈ ਜੋ ਕਿ ਦੋ ਦਿਨਾਂ ਤੱਕ ਜਾਰੀ ਰਹੇਗੀ । ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਸੇਵਾਦਾਰ ਦੇ ਪਹਿਰਾਵੇ ਵਿਚ, ਹੱਥਾਂ ਵਿਚ ਬਰਛੀ ਫੜ ਕੇ ਅਤੇ ਗਲ ਵਿਚ ਤਖ਼ਤੀ ਲੈ ਕੇ ਸ੍ਰੀ ਕੇਸਗੜ੍ਹ ਸਾਹਿਬ ਵਿਚ ਇਹ ਸੇਵਾ ਨਿਭਾ ਰਹੇ ਹਨ। ਹਾਲਾਂਕਿ ਪੰਜਾਬ ਪੁਲਿਸ ਨੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ । ਪੰਜਾਬ ਪੁਲਿਸ ਨੇ ਸੁਖਬੀਰ ਬਾਦਲ ਦੇ ਆਲੇ ਦੁਆਲੇ ਤਿੰਨ ਪਰਤਾਂ ਦੀ ਸੁਰੱਖਿਆ ਲਗਾਈ ਹੈ, ਜਿਸ ਵਿੱਚ ਦੋ ਐਸਪੀ ਰੈਂਕ ਦੇ ਅਧਿਕਾਰੀ ਤਾਇਨਾਤ ਹਨ । ਇਸ ਦੇ ਨਾਲ ਹੀ ਸੁਖਬੀਰ ਬਾਦਲ ਦੇ ਆਲੇ-ਦੁਆਲੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੀ ਤਾਇਨਾਤ ਕੀਤੀ ਗਈ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਘਟਨਾ ਨੂੰ ਰੋਕਿਆ ਜਾ ਸਕੇ ।