Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:18 am

+91 90915 01313 , +91 90916 01313

punjabbanni@gmail.com
punjabbani@yahoo.com

ਬੰਗਲਾਦੇਸ਼ `ਚ ਹਿੰਦੂਆਂ ਖਿ਼ਲਾਫ਼ ਨਹੀਂ ਰੁੱਕ ਰਹੀ ਹਿੰਸਾ ਕਾਰਨ 200 ਪਰਿਵਾਰਾਂ ਨੂੰ ਛੱਡਣਾ ਪਿਆ ਘਰ

ਬੰਗਲਾਦੇਸ਼ `ਚ ਹਿੰਦੂਆਂ ਖਿ਼ਲਾਫ਼ ਨਹੀਂ ਰੁੱਕ ਰਹੀ ਹਿੰਸਾ ਕਾਰਨ 200 ਪਰਿਵਾਰਾਂ ਨੂੰ ਛੱਡਣਾ ਪਿਆ ਘਰ

ਬੰਗਲਾਦੇਸ਼ `ਚ ਹਿੰਦੂਆਂ ਖਿ਼ਲਾਫ਼ ਨਹੀਂ ਰੁੱਕ ਰਹੀ ਹਿੰਸਾ ਕਾਰਨ 200 ਪਰਿਵਾਰਾਂ ਨੂੰ ਛੱਡਣਾ ਪਿਆ ਘਰ
ਨਵੀਂ ਦਿੱਲੀ : ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ । ਯੂਨਸ ਸਰਕਾਰ ਦੇ ਦਾਅਵਿਆਂ ਬਾਵਜੂਦ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹ ੈ। ਕੱਟੜਪੰਥੀਆਂ ਦੀ ਭੀੜ ਨੇ ਸੁਮਨਗੰਜ ਜ਼ਿਲ੍ਹੇ ਵਿਚ ਹਿੰਦੂਆਂ ਦੇ ਘਰਾਂ `ਤੇ ਹਮਲਾ ਕਰ ਦਿੱਤਾ । ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਪਹਿਲੀ ਵਾਰ ਜਨਤਕ ਸੰਬੋਧਨ ਕੀਤਾ ਤੇ ਯੂਨਸ ਸਰਕਾਰ `ਤੇ ਘੱਟ ਗਿਣਤੀਆਂ ਖ਼ਾਸ ਕਰ ਕੇ ਹਿੰਦੂਆਂ ਦੀ ਜਾਣਬੁੱਝ ਕੇ ਨਸਲਕੁਸ਼ੀ ਕਰਨ ਦਾ ਦੋਸ਼ ਲਾਇਆ । ਉਸ ਨੇ ਕਿਹਾ ਕਿ ਯੂਨਸ ਸਰਕਾਰ ਮੈਨੂੰ ਤੇ ਮੇਰੀ ਭੈਣ ਰੇਹਾਨਾ ਨੂੰ ਮਾਰਨਾ ਚਾਹੁੰਦੀ ਹੈ। ਬੰਗਲਾਦੇਸ਼ ਦੇ ਜਿੱਤ ਦਿਵਸ `ਤੇ ਨਿਊਯਾਰਕ `ਚ ਇਕ ਪ੍ਰੋਗਰਾਮ `ਚ ਆਪਣੇ ਵਰਚੁਅਲ ਸੰਬੋਧਨ `ਚ ਹਸੀਨਾ ਨੇ ਕਿਹਾ ਕਿ ਮੈਂ ਲੋਕਾਂ ਦੀ ਜਾਨ ਬਚਾਉਣ ਲਈ ਬੰਗਲਾਦੇਸ਼ ਛੱਡਣ ਦਾ ਫੈਸਲਾ ਕੀਤਾ ਸੀ ਨਾ ਕਿ ਆਪਣੀ ਜਾਨ ਬਚਾਉਣ ਲਈ । ਦੂਜੇ ਪਾਸੇ ਅਮਰੀਕੀ ਕਾਂਗਰਸ ਮੈਂਬਰ ਬ੍ਰੈਡ ਸ਼ਰਮਨ ਨੇ ਇੱਕ ਬਿਆਨ ਜਾਰੀ ਕਰ ਕੇ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੂੰ ਹਿੰਦੂ ਘੱਟ ਗਿਣਤੀ ਦੀ ਸੁਰੱਖਿਆ ਕਰਨ ਤੇ ਹਿੰਦੂਆਂ ਤੇ ਘੱਟ ਗਿਣਤੀ ਭਾਈਚਾਰਿਆਂ ਦੁਆਰਾ ਹਾਲ ਦੇ ਹਮਲਿਆਂ ਤੇ ਅਤਿਆਚਾਰਾਂ ਨੂੰ ਲੈ ਕੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਨੂੰ ਹੱਲ ਕਰਨ ਲਈ ਕਿਹਾ ਹੈ । ਸ਼ਰਮਨ ਨੇ ਮੌਜੂਦਾ ਪ੍ਰਸ਼ਾਸਨ ਨੂੰ ਹਿੰਦੂ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲੀ ਹਿੰਸਾ ਵਿਰੁੱਧ ਕਾਰਵਾਈ ਕਰਨ ਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਗਵਾਈ ਦਿਖਾਉਣ ਦੀ ਅਪੀਲ ਕੀਤੀ । ਉਸ ਨੇ ਕਿਹਾ ਕਿ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੀ ਆਪਣੀ ਹਿੰਦੂ ਘੱਟ ਗਿਣਤੀ ਦੀ ਰੱਖਿਆ ਕਰਨ ਤੇ ਹਾਲ ਦੇ ਹਮਲਿਆਂ ਤੇ ਅਤਿਆਚਾਰ ਦੇ ਮੱਦੇਨਜ਼ਰ ਹਜ਼ਾਰਾਂ ਘੱਟ ਗਿਣਤੀ ਹਿੰਦੂਆਂ ਦੇ ਵਿਰੋਧ ਪ੍ਰਦਰਸ਼ਨਾਂ ਨੂੰ ਅਰਥਪੂਰਨ ਢੰਗ ਨਾਲ ਹੱਲ ਕਰਨ ਦੀ ਪੂਰੀ ਜ਼ਿੰਮੇਵਾਰੀ ਹੈ । ਜ਼ਿਕਰਯੋਗ ਹੈ ਕਿ 25 ਅਕਤੂਬਰ ਨੂੰ ਬੰਗਲਾਦੇਸ਼ ਦੇ ਰਾਸ਼ਟਰੀ ਝੰਡੇ `ਤੇ ਭਗਵਾ ਝੰਡਾ ਲਹਿਰਾਉਣ ਦੀ ਘਟਨਾ ਤੋਂ ਬਾਅਦ ਚਟਗਾਂਵ `ਚ ਹਿੰਸਾ ਹੋਈ ਸੀ। ਪੁਜਾਰੀ ਚਿਨਮੋਏ ਕ੍ਰਿਸ਼ਨ ਦਾਸ ਨੂੰ ਇਸ ਦੋਸ਼ `ਚ ਗ੍ਰਿਫ਼ਤਾਰ ਕੀਤਾ ਗਿਆ ਸੀ ।

Advertisement
Advertisement
Advertisement
Advertisement
Scroll to Top