ਮਾਮੂਲੀ ਤਕਰਾਰ ਕਾਰਨ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਮਡਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 05 December, 2024, 01:05 PM

ਮਾਮੂਲੀ ਤਕਰਾਰ ਕਾਰਨ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਮਡਰ
ਬਰਨਾਲਾ : ਬਰਨਾਲਾ ਦੇ ਕਸਬਾ ਧਨੌਲਾ ਵਿਖੇ ਦੋ ਭੈਣਾਂ ਦੇ ਇਕਲੌਤੇ ਭਰਾ 24 ਸਾਲਾ ਮੰਗਲ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਦਾਨਗੜ੍ਹ ਰੋਡ ਧਨੌਲਾ ਦਾ ਬੀਤੀ ਰਾਤ ਮਾਮੂਲੀ ਗੱਲ ਕਾਰਨ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ । ਮ੍ਰਿਤਕ ਦੀ ਮਾਂ ਜਸਵੀਰ ਕੋਰ ਨੇ ਦੱਸਿਆ ਕਿ ਮੰਗਲ ਸਿੰਘ ਬੀਤੀ ਰਾਤ ਇਕ ਵਿਆਹ ਸਮਾਗਮ ’ਚ ਨੱਚ ਰਿਹਾ ਸੀ, ਜਿੱਥੇ ਉਸ ਦੀ ਇਕ ਨੌਜਵਾਨ ਨਾਲ ਮਾਮੂਲੀ ਗੱਲ ਕਾਰਨ ਤਕਰਾਰ ਹੋ ਗਿਆ `ਤੇ ਉਸ ਨੌਜਵਾਨ ਨੇ ਆਪਣੇ ਪਿਤਾ ਨੂੰ ਬੁਲਾਕੇ ਕਿਰਚ ਨੁਮਾ ਹਥਿਆਰ ਮੰਗਲ ਸਿੰਘ ਦੇ ਪੇਟ ਦੇ ਨੀਚੇ ਮਾਰ ਦਿੱਤਾ ਅਤੇ ਫ਼ਰਾਰ ਹੋ ਗਏ, ਜਿੱਥੇ ਮੰਗਲ ਸਿੰਘ ਦੇ ਨੇੜਲੇ ਸਾਥੀਆਂ ਨੇ ਉਸ ਨੂੰ ਸਿਵਲ ਹਸਪਤਾਲ ਧਨੌਲਾ ਵਿਖੇ ਦਾਖ਼ਲ ਕਰਵਾਇਆ ਗਿਆ।, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ । ਇਸ ਸਬੰਧੀ ਥਾਣਾ ਮੁਖੀ ਐੱਸ ਐੱਚ ਓ ਲਖਬੀਰ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮੁਕਦਮਾ ਦਰਜ ਕਰਕੇ ਕਾਤਲਾਂ ਦੀ ਭਾਲ ਸ਼ੁੁਰੂ ਕਰ ਦਿੱਤੀ ਹੈ । ਦੱਸਣਯੋਗ ਹੈ ਕਿ ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਇਕ ਭੈਣ ਵਿਆਹੀ ਸੀ ਹਾਲੇ ਇਕ ਭੈਣ ਦਾ ਵਿਆਹ ਕਰਨ ਸੀ ।